Welcome to Canadian Punjabi Post
Follow us on

15

June 2021
 
ਪੰਜਾਬ

ਨਵਜੋਤ ਸਿੱਧੂ ਖਿਲਾਫ ਚਾਰ ਹੋਰ ਮੰਤਰੀਆਂ ਵੱਲੋਂ ਕਾਰਵਾਈ ਦੀ ਮੰਗ

May 13, 2021 10:00 AM

ਚੰਡੀਗੜ੍ਹ, 12 ਮਈ, (ਪੋਸਟ ਬਿਊਰੋ)- ਪੰਜਾਬ ਦੀਕਾਂਗਰਸ ਵਿੱਚ ਸਾਬਕਾ ਮੰਤਰੀ ਨਵਜੋਤਸਿੱਧੂਦੇ ਖ਼ਿਲਾਫ਼ ਆਵਾਜ਼ਾਂ ਵਧਣ ਲੱਗ ਪਈਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸੱਤ ਵਜ਼ੀਰ ਅੱਜ ਬੁੱਧਵਾਰ ਨੂੰਮੁੱਖ ਮੰਤਰੀ ਨਾਲ ਖੁੱਲ੍ਹ ਕੇ ਖੜੇ ਹੋ ਗਏ ਅਤੇ ਨਵਜੋਤ ਸਿੱਧੂਦੇ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ ਹੈ।
ਚਾਰ ਮੰਤਰੀਆਂ ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਿੱਧੂਐਵੇਂ ਭੜਕ ਕੇ ਪਿਛਲੇ ਕੁਝ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘਦੇ ਖਿਲਾਫ ਚਾਂਦਮਾਰੀ ਕਰ ਕੇ ਕਾਂਗਰਸ ਲਈ ਤਬਾਹੀ ਦਾ ਸੱਦਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤਸਿੱਧੂ ਅਤੇ ਆਮ ਆਦਮੀ ਪਾਰਟੀ ਜਾਂ ਭਾਰਤੀ ਜਨਤਾ ਪਾਰਟੀ ਵਿਚਾਲੇ ਮਿਲੀਭੁਗਤ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਚਾਰਾਂ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਉੱਤੇ ਨਿਸ਼ਾਨਾ ਲਾ ਕੇ ਇਹ ਹਮਲੇਪੰਜਾਬ ਵਿਚ ਆਪਣਾ ਚੋਣ ਏਜੰਡਾ ਅੱਗੇ ਵਧਾਉਣ ਨਾਲ ਕਾਂਗਰਸ ਵਿਚ ਸਮੱਸਿਆ ਪੈਦਾ ਕਰਨ ਲਈ ਨਵਜੋਤ ਸਿੱਧੂ ਤੋਂ ਆਮ ਆਦਮੀ ਪਾਰਟੀ ਜਾਂ ਭਾਜਪਾ ਆਗੂਆਂ ਵੱਲੋਂਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂਸਿੱਧੂਨੇਰਾਜ ਸਰਕਾਰਅਤੇ ਖ਼ਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਹਮਲਾਵਰ ਮੁਹਿੰਮ ਸ਼ੁਰੂ ਕੀਤੀ ਹੈ, ਉਸ ਤੋਂ ਸਾਜਿਸ਼ ਦਾ ਕਿਸੇ ਅਨੁਮਾਨ ਲੱਗ ਸਕਦਾ ਹੈ।
ਨਵਜੋਤ ਸਿੰਘ ਸਿੱਧੂ ਦੀ ਦੀਆਂ ਕਾਰਵਾਈਆਂ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣਤਾਕਹਿ ਕੇ ਇਨ੍ਹਾਂ ਚਾਰ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਸਰਗਰਮੀਆਂ ਕਿਸੇ ਵੀ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤੀਆਂ ਜਾਂਦੀਆਂ ਤੇ ਉਹ ਵੀ ਓਦੋਂ, ਜਦੋਂ ਸੂਬੇ ਵਿਚ ਚੋਣਾਂ ਹੋਣ ਵਾਲੀਆਂ ਹਨ। ਉਨ੍ਹਾਂ ਕਿਹਾ ਸਿੱਧੂ ਨੂੰ ਸਸਪੈਂਡ ਕਰ ਦੇਣਾ ਚਾਹੀਦਾ ਹੈ ਅਤੇ ਜੇ ਉਹ ਕੱਢੇ ਨਾ ਗਏ ਤਾਂ ਪੰਜਾਬ ਕਾਂਗਰਸ ਵਿਚ ਉਨ੍ਹਾਂ ਦੀ ਮੌਜੂਦਗੀ ਇਸ ਪਾਰਟੀ ਦੀ ਸੂਬਾ ਇਕਾਈ ਵਿਚ ਗੜਬੜ ਪੈਦਾ ਕਰਦੀ ਰਹੇਗੀ ਅਤੇ ਚੋਣਾਂ ਦੀ ਤਿਆਰੀ ਵੱਲੋਂ ਧਿਆਨ ਭਟਕੇਗਾ। ਮੰਤਰੀਆਂ ਨੇ ਕਿਹਾ ਕਿ ਸਿੱਧੂਸਾਫ ਤੌਰ ਉੱਤੇ ਆਪਣੇ ਨਿੱਜ ਲਈ ਬੱਲੇਬਾਜ਼ੀ ਕਰਦੇ ਜਾਪਦੇ ਹਨ ਅਤੇ ਉਨ੍ਹਾਂ ਵਿਚ ਟੀਮ ਭਾਵਨਾ ਦੀ ਘਾਟ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ਜਾਂਚ ਟੀਮ ਨਾਲ ਸਹਿਯੋਗ ਕਰਾਂਗਾ, ਪਰ ਹਾਲੇ ਪੇਸ਼ ਨਹੀਂ ਹੋ ਸਕਦਾ
ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
ਪਿਆਰ ਵਿੱਚ ਅੜਿੱਕਾ ਬਣੇ ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵੱਲੋਂ ਖੁਦਕੁਸ਼ੀ
ਕੋਰੋਨਾ ਦੀ ਮਾਰ ਨਾਲ 50 ਹਜ਼ਾਰ ਟੈਕਸੀ ਡਰਾਈਵਰਾਂ ਦਾ ਧੰਦਾ ਚੌਪਟ
ਕਾਂਗਰਸ ਵਿਧਾਇਕ ਕੰਬੋਜ ਨੂੰ ਪਿੰਡ ਵਾਲਿਆਂ ਨੇ ਭਾਜੜ ਪਾਈ
ਕੋਟਕਪੂਰਾ ਗੋਲੀਕਾਂਡ ਕੇਸ: ਨਵੀਂ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ
ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਪੀੜਤਾ ਨੇ ਬਿਆਨ ਦਰਜ ਕਰਾਏ
ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਹਾਈ ਕੋਰਟ ਵੱਲੋਂ ਬਰੀ
ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਦੇ ਖਿਲਾਫ ਕੇਸ ਦਰਜ