Welcome to Canadian Punjabi Post
Follow us on

29

March 2024
 
ਭਾਰਤ

ਜੇਲ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜੀ

May 13, 2021 10:02 AM

* ਕੋਰੋਨਾ ਵਾਇਰਸ ਦੇ ਸ਼ੱਕ ਕਾਰਨ ਪੀ ਜੀ ਆਈ ਵਿੱਚ ਭਰਤੀ

ਰੋਹਤਕ, 12 ਮਈ, (ਪੋਸਟ ਬਿਊਰੋ)-ਡੇਰਾ ਸੱਚਾ ਸੌਦਾ ਸਿਰਸਾ ਵਿੱਚ ਕੁਝ ਸਾਧਵੀਆਂ ਦੇ ਸੈਕਸ ਸ਼ੋਸ਼ਣਦੇ ਦੋਸ਼ ਵਿੱਚ ਰੋਹਤਕ ਦੀ ਜੇਲ੍ਹ ਵਿੱਚਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਸਿਹਤ ਅਚਾਨਕ ਖ਼ਰਾਬ ਹੋਣ ਪਿੱਛੋਂ ਉਸ ਨੂੰ ਇਲਾਜ ਲਈ ਪੀ ਜੀ ਆਈਰੋਹਤਕ ਵਿੱਚ ਦਾਖਲ ਕੀਤਾ ਗਿਆ ਹੈ। ਕੋਈ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ, ਪਰ ਸੂਤਰਾਂ ਅਨੁਸਾਰ ਹਸਪਤਾਲ ਲਿਆਂਦਾ ਕੈਦੀ ਗੁਰਮੀਤ ਰਾਮ ਰਹੀਮ ਸਿੰਘ ਹੀ ਹੈ।
ਹਰਿਆਣਾ ਪੁਲਿਸ ਦੀ ਵਿਸ਼ੇਸ਼ ਸੁਰੱਖਿਆ ਹੇਠ ਗੁਰਮੀਤ ਰਾਮ ਰਹੀਮਨੂੰ ਲੈਕੇ ਇੱਕ ਐਂਬੂਲੈਂਸ ਅੱਜ ਏਥੇਪੀ ਜੀ ਆਈ ਪਹੁੰਚੀ ਤਾਂ ਇਸ ਮੌਕੇ ਹਸਪਤਾਲ ਅਤੇ ਰਸਤੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਸੀ।ਅਜੇ ਇਹ ਨਹੀਂ ਦੱਸਿਆ ਗਿਆ ਕਿ ਡੇਰਾ ਮੁਖੀ ਨੂੰ ਕਿਸ ਬਿਮਾਰੀ ਕਾਰਨ ਹਸਪਤਾਲਦਾਖਲ ਕਰਾਇਆ ਹੈ, ਪਰਸੱ਼ਕ ਹੈ ਕਿ ਉਹ ਕੋਰੋਨਾ ਪੀੜਤ ਹੋ ਸਕਦਾ ਹੈ। ਜਦੋਂ ਐਂਬੂਲੈਂਸ ਹਸਪਤਾਲ ਅੱਗੇ ਪੁੱਜੀ ਤਾਂ ਪੁਲਿਸ ਨੇ ਇਕ ਹੋਰ ਗੱਡੀ ਉਸ ਦੇ ਅੱਗੇ ਖੜੀ ਕਰ ਦਿੱਤੀ ਤਾਂ ਕਿ ਪਤਾ ਨਾ ਲੱਗੇ ਕਿ ਇਸ ਵਿਚ ਕੌਣ ਸੀ। ਇਸ ਦੌਰਾਨ ਹਸਪਤਾਲ ਵਿਚ ਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਹੈ ਤੇ ਕਿਸੇ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਸੀ। ਮੀਡੀਆ ਵਾਲਿਆਂ ਨੂੰ ਨਾ ਹਸਪਤਾਲ ਦੇ ਅੰਦਰ ਜਾਣ ਤੇ ਨਾ ਕਿਸੇ ਕਿਸਮ ਦੀ ਕਵਰੇਜ ਕਰਨ ਦੀ ਆਗਿਆ ਦਿੱਤੀ ਗਈ। ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਸ ਬਾਰੇ ਚੁੱਪ ਰੱਖੀ ਹੈ ਤੇ ਕੋਈ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਜੇਲ੍ਹ ਤੋਂ ਲਿਆਂਦਾ ਹੈ ਜਾਂ ਕੋਈ ਹੋਰ ਕੈਦੀ। ਸੂਤਰਾਂ ਅਨੁਸਾਰ ਪ੍ਰਸ਼ਾਸਨ ਅਤੇ ਪੁਲਿਸ ਨੂੰ ਡਰ ਹੈ ਕਿ ਉਸ ਦੇ ਬਿਮਾਰ ਹੋਣ ਦੀ ਗੱਲ ਬਾਹਰ ਨਿਕਲਣ ਉੱਤੇਇਸ ਰਾਜ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ