Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਵੁਈ ਚੈਰਿਟੀ ਮਾਮਲੇ ਵਿੱਚ ਟਰੂਡੋ ਨੇ ਨਹੀਂ ਮੌਰਨਿਊ ਨੇ ਤੋੜੇ ਸਨ ਐਥਿਕਸ ਲਾਅ : ਡਿਓਨ

May 14, 2021 02:27 AM

ਓਟਵਾ, 13 ਮਈ (ਪੋਸਟ ਬਿਊਰੋ) : ਐਥਿਕਸ ਕਮਿਸ਼ਨਰ ਮਾਰੀਓ ਡਿਓਨ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੁਈ ਚੈਰਿਟੀ ਮਾਮਲੇ ਵਿੱਚ ਫੈਡਰਲ ਕਾਂਟਰੈਕਟ ਦਿਵਾਉਣ ਲਈ ਕੌਨਫਲਿਕਟ ਆਫ ਇੰਟਰਸਟ ਐਕਟ ਦੀ ਉਲੰਘਣਾਂ ਨਹੀਂ ਕੀਤੀ ਗਈ। ਪਰ ਸਾਬਕਾ ਵਿੱਤ ਮੰਤਰੀ ਬਿੱਲ ਮੌਰਨਿਊ ਵੱਲੋਂ ਕਈ ਮਾਮਲਿਆ ਉੱਤੇ ਖੁਦ ਨੂੰ ਕਈ ਵਾਰੀ ਕੌਨਫਲਿਕਟ ਆਫ ਇੰਟਰਸਟ ਵਿੱਚ ਫਸਾਇਆ।
ਡਿਓਨ ਨੇ ਦੋ ਵੱਖ ਵੱਖ ਜਾਂਚ ਤੋਂ ਪਾਇਆ ਕਿ 912 ਮਿਲੀਅਨ ਦੇ ਵਿਦਿਆਥੀਆਂ ਦੇ ਸਮਰ ਸਰਵਿਸ ਪ੍ਰੋਗਰਾਮ ਨੂੰ ਮੈਨੇਜ ਕਰਨ ਲਈ ਕੈਬਨਿਟ ਵੱਲੋਂ ਵੁਈ ਚੈਰਿਟੀ ਨੂੰ 43·5 ਮਿਲੀਅਨ ਡਾਲਰ ਦੇਣ ਸਬੰਧੀ ਲਏ ਗਏ ਫੈਸਲੇ ਤੋਂ ਟਰੂਡੋ ਤੇ ਮੌਰਨਿਊ 2020 ਵਿੱਚ ਖੁਦ ਨੂੰ ਪਾਸੇ ਕਰਨ ਤੋਂ ਕਾਮਯਾਬ ਨਹੀਂ ਹੋ ਸਕੇ।ਵੀਰਵਾਰ ਨੂੰ ਜਾਰੀ ਕੀਤੀ ਗਈ ਆਪਣੀ ਰਿਪੋਰਟ ਵਿੱਚ ਐਥਿਕਸ ਕਮਿਸ਼ਨਰ ਨੇ ਆਖਿਆ ਕਿ ਪਿਛਲੀਆਂ ਗਰਮੀਆਂ ਵਿੱਚ ਛਿੜੇ ਇਸ ਵਿਵਾਦ ਤੋਂ ਬਾਅਦ ਮੌਰਨਿਊ ਨੇ ਕੈਬਨਿਟ ਛੱਡ ਦਿੱਤੀ ਸੀ ਤੇ ਐਮਪੀਜ਼ ਵਜੋਂ ਵੀ ਅਸਤੀਫਾ ਦੇ ਦਿੱਤਾ ਸੀ। ਇਹ ਵੀ ਆਖਿਆ ਗਿਆ ਕਿ ਵੁਈ ਦੇ ਪ੍ਰਾਈਵੇਟ ਹਿਤਾਂ ਨੂੰ ਪੂਰਾ ਕਰਨ ਲਈ ਵੀ ਮੌਰਨਿਊ ਨੇ ਐਕਟ ਦੇ ਕਈ ਸੈਕਸ਼ਨਜ਼ ਦੀ ਉਲੰਘਣਾਂ ਕੀਤੀ।
ਵਿਦਿਆਰਥੀਆਂ ਨੂੰ ਗ੍ਰਾਂਟ ਦੇਣ ਲਈ ਚਲਾਏ ਗਏ ਇਸ ਪ੍ਰੋਗਰਾਮ ਨੂੰ ਇੱਕ ਕੰਪਨੀ ਨੂੰ ਚਲਾਉਣ ਦੇਣ ਦੇ ਫੈਸਲੇ ਕਾਰਨ ਫੈਡਰਲ ਸਰਕਾਰ ਨੂੰ ਖੂਭ ਖਰੀਆਂ ਖੋਟੀਆਂ ਸੁਣਨੀਆਂ ਪਈਆਂ। ਇਹ ਵਿਵਾਦ ਕਈ ਮਹੀਨਿਆਂ ਤੱਕ ਚੱਲਦਾ ਰਿਹਾ।ਡਿਓਨ ਦੀਆਂ ਲੱਭਤਾਂ ਤੋਂ ਬਾਅਦ ਟਰੂਡੋ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਪ੍ਰੋਗਰਾਮ ਇੱਕਲੇ ਤੌਰ ਉੱਤੇ ਵੁਈ ਚੈਰਿਟੀ ਨੂੰ ਦੇਣ ਦੀ ਕਿਸੇ ਵੀ ਤਰ੍ਹਾਂ ਦੀ ਹਮਾਇਤੀ ਕੀਤੀ ਸੀ। ਪਰ ਉਨ੍ਹਾਂ ਵੁਈ ਡੀਲ ਬਾਰੇ ਕੈਬਨਿਟ ਵੱਲੋਂ ਵਿਚਾਰ ਵਟਾਂਦਰਾ ਕਰਨ ਦੌਰਾਨ ਖੁਦ ਨੂੰ ਨਾ ਬਚਾਉਣ ਲਈ  ਮੁਆਫੀ ਵੀ ਮੰਗੀ।
ਇਸ ਦੌਰਾਨ ਮੌਰਨਿਊ ਨੇ ਬਿਆਨ ਜਾਰੀ ਕਰਕੇ ਆਖਿਆ ਕਿ ਪਬਲਿਕ ਸਰਵਿਸ ਵੱਲੋਂ ਕੈਬਨਿਟ ਨੂੰ ਵੁਈ ਚੈਰਿਟੀ ਨੂੰ ਪ੍ਰੋਗਰਾਮ ਚਲਾਉਣ ਦੀ ਖੁੱਲ੍ਹ ਦੇਣ ਲਈ ਰਾਜ਼ੀ ਕਰਨ ਵਾਲੀ ਸਲਾਹ ਦਿੱਤੀ ਗਈ। ਉਨ੍ਹਾਂ ਆਖਿਆ ਕਿ ਉਹ ਮੰਨਦੇ ਹਨ ਕਿ ਇਸ ਫੈਸਲੇ ਨਾਲੋਂ ਉਨ੍ਹਾਂ ਨੂੰ ਖੁਦ ਨੂੰ ਲਾਂਭੇ ਰੱਖਣਾ ਚਾਹੀਦਾ ਸੀ।    

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ