Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਓਨਟਾਰੀਓ ਨੇ ਦੋ ਹਫਤਿਆਂ ਲਈ ਸਟੇਅ ਐਟ ਹੋਮ ਆਰਡਰਜ਼ ਵਿੱਚ ਕੀਤਾ ਵਾਧਾ

May 14, 2021 02:29 AM

ਟੋਰਾਂਟੋ, 13 ਮਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰੋਵਿੰਸ ਭਰ ਵਿੱਚ ਸਟੇਅ ਐਟ ਹੋਮ ਆਰਡਰਜ਼ ਵਿੱਚ ਦੋ ਹਫਤਿਆਂ ਲਈ ਹੋਰ ਵਾਧਾ ਕੀਤਾ ਗਿਆ ਹੈ। ਫੋਰਡ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਜੁਲਾਈ ਤੇ ਅਗਸਤ ਵਿੱਚ ਆਮ ਵਰਗੇ ਹਾਲਾਤ ਹੋ ਸਕਣਗੇ।
ਵੀਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਦੌਰਾਨ ਫੋਰਡ ਨੇ ਆਖਿਆ ਕਿ ਸਾਨੂੰ ਇਸ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਖਤਰਾ ਅਜੇ ਟਲਿਆ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਆਈ ਹੈ ਤੇ ਇਹ ਇੱਕ ਚੰਗੀ ਗੱਲ ਹੈ। ਅਸੀਂ ਵੱਧ ਤੋ ਵੱਧ ਲੋਕਾਂ ਦਾ ਟੀਕਾਕਰਣ ਕਰਨ ਵਿੱਚ ਕਾਮਯਾਬ ਵੀ ਹੋ ਰਹੇ ਹਾਂ ਪਰ ਅਸੀਂ ਅਵੇਸਲੇ ਹੋ ਕੇ ਇਸ ਪ੍ਰਾਪਤੀ ਨੂੰ ਖਤਰੇ ਵਿੱਚ ਨਹੀਂ ਪਾ ਸਕਦੇ। ਥੋੜ੍ਹੀ ਦੇਰ ਲਈ ਸਾਰਿਆਂ ਤੋਂ ਹੋਰ ਸਹਿਯੋਗ ਦੀ ਮੰਗ ਕਰ ਰਹੇ ਹਾਂ, ਬੱਸ ਦੋ ਹਫਤਿਆਂ ਦੀ ਹੋਰ ਦੇਰ ਨਾਲ ਅਸੀਂ ਹੋਰ ਕਾਮਯਾਬ ਹੋ ਸਕਾਂਗੇ।
ਹੁਣ ਇਨ੍ਹਾਂ ਹੁਕਮਾਂ ਵਿੱਚ 2 ਜੂਨ ਤੱਕ ਵਾਧਾ ਕੀਤਾ ਗਿਆ ਹੈ। ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਨੇ ਆਖਿਆ ਕਿ ਭਾਵੇਂ ਪ੍ਰੋਵਿੰਸ ਵਿੱਚ ਕੋਵਿਡ-19 ਮਾਮਲਿਆਂ ਵਿੱਚ ਕਮੀ ਆ ਰਹੀ ਹੈ ਪਰ ਅਜੇ ਸਾਨੂੰ ਲੰਮਾਂ ਪੈਂਡਾ ਤੈਅ ਕਰਨਾ ਬਾਕੀ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਅਸੀਂ ਉਸ ਥਾਂ ਉੱਤੇ ਹਾਂ ਜਿੱਥੇ ਸੈਕਿੰਡ ਵੇਵ ਦੌਰਾਨ ਪੀਕ ਉੱਤੇ ਸੀ। ਜਿ਼ਕਰਯੋਗ ਹੈ ਕਿ ਵੀਰਵਾਰ ਨੂੰ ਪ੍ਰੋਵਿੰਸ ਵਿੱਚ ਕੋਵਿਡ-19 ਦੇ 2759 ਮਾਮਲੇ ਦਰਜ ਕੀਤੇ ਗਏ। ਲਗਾਤਾਰ ਚੌਥੇ ਦਿਨ ਇਹ ਮਾਮਲੇ 3000 ਤੋਂ ਥੱਲੇ ਰਹੇ ਹਨ। ਵਿਲੀਅਮਜ਼ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਆਖਿਆ ਸੀ ਕਿ ਜੇ ਕੋਵਿਡ-19 ਦੇ ਮਾਮਲੇ 1000 ਤੋਂ ਥੱਲੇ ਆਉਂਦੇ ਹਨ ਤਾਂ ਹੀ ਅਸੀਂ ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਸੋਚ ਸਕਦੇ ਹਾਂ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ