Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਗਰਮੀਆਂ ਵਿੱਚ ਇੱਕ ਦੀ ਥਾਂ ਦੋ ਡੋਜ਼ਾਂ ਦਾ ਟੀਚਾ ਪੂਰਾ ਕਰਨ ਲਈ ਪੂਰਾ ਜ਼ੋਰ ਲਾਵਾਂਗੇ : ਫੋਰਡ

May 14, 2021 08:26 AM

ਓਨਟਾਰੀਓ, 13 ਮਈ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਇਨ੍ਹਾਂ ਗਰਮੀਆਂ ਵਿੱਚ ਓਨਟਾਰੀਓ ਵਾਸੀਆਂ ਨੂੰ ਕੋਵਿਡ-19 ਵੈਕਸੀਨ ਦੀਆਂ ਦੋ ਡੋਜ਼ਾਂ ਲੱਗੀਆਂ ਹੋਣ। ਦੂਜੇ ਪਾਸੇ ਫੈਡਰਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਵੈਕਸੀਨ ਦਾ ਦੂਜਾ ਸ਼ੌਟ ਲੈਣ ਵਾਲਿਆਂ ਲਈ ਵੀ ਪਬਲਿਕ ਹੈਲਥ ਗਾਈਡਲਾਈਨਜ਼ ਵਿੱਚ ਕੋਈ ਢਿੱਲ ਦਿੱਤੀ ਜਾਵੇ।
ਫਾਈਜ਼ਰ ਤੇ ਮੌਡਰਨਾ ਦੀ ਸਪਲਾਈ ਵਿੱਚ ਇਜਾਫਾ ਹੋਣ ਨਾਲ ਓਨਟਾਰੀਓ ਆਪਣੀ ਵੈਕਸੀਨੇਸ਼ਨ ਮੁਹਿੰਮ ਵਿੱਚ ਸੱਭ ਤੋਂ ਅੱਗੇ ਚੱਲ ਰਿਹਾ ਹੈ ਤੇ ਹਰ ਕਿਸੇ ਨੂੰ ਪਹਿਲੀ ਡੋਜ਼ ਦੀ ਪੇਸ਼ਕਸ਼ ਕੀਤੇ ਜਾਣ ਦੇ ਨਾਲ ਨਾਲ ਤਿੰਨ ਹਫਤਿਆਂ ਦੀ ਥਾਂ ਉੱਤੇ ਚਾਰ ਹਫਤਿਆਂ ਦੇ ਵਕਫੇ ਨਾਲ ਦੂਜੀ ਡੋਜ਼ ਲਵਾਉਣ ਲਈ ਵੀ ਆਖਿਆ ਜਾ ਰਿਹਾ ਹੈ। ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਓਨਟਾਰੀਓ ਵਿੱਚ ਮਈ ਦੇ ਅੰਤ ਤੱਕ 65 ਫੀ ਸਦੀ ਯੋਗ ਬਾਲਗਾਂ ਨੂੰ ਪਹਿਲੀ ਡੋਜ਼ ਲਗਾ ਦਿੱਤੀ ਜਾਵੇਗੀ।ਇਸ ਦੌਰਾਨ ਫੈਡਰਲ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਸਾਰੇ ਯੋਗ ਕੈਨੇਡੀਅਨ ਜਿਹੜੇ ਸ਼ੌਟ ਚਾਹੁੰਦੇ ਹਨ ਉਨ੍ਹਾਂ ਨੂੰ ਜੂਨ ਦੇ ਅੰਤ ਤੱਕ ਇਹ ਹਾਸਲ ਹੋ ਜਾਵੇਗਾ।
ਵੀਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਫੋਰਡ ਨੇ ਆਖਿਆ ਕਿ ਗਰਮੀਆਂ ਤੱਕ ਸਿਰਫ ਇੱਕ ਡੋਜ਼ ਦੇਣਾ ਹੀ ਕਾਫੀ ਨਹੀਂ ਹੋਵੇਗਾ।ਜੇ ਸਾਨੂੰ ਵੈਕਸੀਨ ਦੀ ਸਪਲਾਈ ਵਿੱਚ ਕੋਈ ਵਿਘਨ ਨਹੀਂ ਪੈਂਦਾ ਤਾਂ ਇੱਕ ਗਰਮੀਆਂ ਵਿੱਚ ਇੱਕ ਡੋਜ਼ ਦੀ ਥਾਂ ਅਸੀਂ ਦੋ ਡੋਜ਼ਾਂ ਦਾ ਆਪਣਾ ਟੀਚਾ ਪੂਰਾ ਕਰਨ ਲਈ ਪੂਰਾ ਜ਼ੋਰ ਲਾ ਦੇਵਾਂਗੇ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਜੁਲਾਈ ਤੇ ਅਗਸਤ ਨੂੰ ਜਿੰਨਾ ਸੰਭਵ ਹੋ ਸਕੇ ਆਮ ਵਰਗਾ ਬਣਾਉਣਾ ਚਾਹੁੰਦੀ ਹੈ ਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਜਿਹਾ ਕੀਤਾ ਜਾ ਸਕਦਾ ਹੈ।   

   

 

 
Have something to say? Post your comment