Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਕੈਨੇਡਾ

ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਦੇ ਅਮਰੀਕਾ ਦੇ ਰੁਝਾਨ ਨੂੰ ਨਹੀਂ ਅਪਣਾਵੇਗਾ ਕੈਨੇਡਾ : ਡਾ·ਨੂ

May 14, 2021 08:28 AM

ਓਟਵਾ, 13 ਮਈ (ਪੋਸਟ ਬਿਊਰੋ) : ਯੂਐਸ ਸੈਂਟਰਜ਼ ਫੌਰ ਡਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੀ ਕੋਵਿਡ-19 ਵੈਕਸੀਨੇਸ਼ਨ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਆਊਟਡੋਰ ਤੇ ਇਨਡੋਰ ਮਾਸਕ ਪਾਉਣ ਦੀ ਲੋੜ ਨਹੀਂ।ਪਰ ਕੈਨੇਡਾ ਦੇ ਉੱਘੇ ਸਿਹਤ ਅਧਿਕਾਰੀਆਂ ਵਿੱਚੋਂ ਇੱਕ ਦਾ ਕਹਿਣਾ ਹੈ ਕਿ ਸਾਨੂੰ ਅਜੇ ਵੱਖਰੀ ਪਹੁੰਚ ਅਪਨਾਉਣ ਦੀ ਲੋੜ ਹੈ।
ਵੀਰਵਾਰ ਨੂੰ ਓਟਵਾ ਵਿੱਚ ਇੱਕ ਬ੍ਰੀਫਿੰਗ ਦੌਰਾਨ ਕੈਨੇਡਾ ਦੇ ਡਿਪਟੀ ਚੀਫ ਪਬਲਿਕ ਹੈਲਥ ਆਫੀਸਰ ਡਾ· ਹੌਵਰਡ ਨੂ ਨੇ ਆਖਿਆ ਕਿ ਸਾਨੂੰ ਇੱਕ ਸਾਂਝੀ ਜਾਂ ਕਮਿਊਨਿਟੀ ਵਾਲੀ ਪਹੁੰਚ ਲੈ ਕੇ ਅੱਗੇ ਵੱਧਣਾ ਚਾਹੀਦਾ ਹੈ, ਇਹ ਨਹੀਂ ਵੇਖਣਾ ਚਾਹੀਦਾ ਕਿ ਕਿਸੇ ਇੱਕ ਵਿਅਕਤੀ ਨੂੰ ਇੱਕ ਜਾਂ ਦੋ ਡੋਜ਼ਾਂ ਨਾਲ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਭਾਵੇਂ ਹੋਰ ਕੈਨੇਡੀਅਨਾਂ ਦਾ ਟੀਕਾਕਰਣ ਹੋ ਜਾਂਦਾ ਹੈ ਪਰ ਪਬਲਿਕ ਹੈਲਥ ਮਾਪਦੰਡ ਜਿਵੇਂ ਕਿ ਫਿਜ਼ੀਕਲ ਡਿਸਟੈਂਸਿੰਗ, ਮਾਸਕ ਪਾਉਣਾ ਤੇ ਵਾਰੀ ਵਾਰੀ ਹੱਥ ਧੋਣਾ ਇਸ ਵਾਇਰਸ ਤੋਂ ਬਚਣ ਦਾ ਪੱਕਾ ਨੁਸਖਾ ਰਹਿਣਗੇ।
ਡਾ· ਨੂ ਨੇ ਆਖਿਆ ਕਿ ਨਵੀਂ ਇਨਫੈਕਸ਼ਨ ਦੀ ਦਰ, ਹਰੇਕ ਇਨਫੈਕਸ਼ਨ ਤੋਂ ਪੈਦਾ ਹੋਣ ਵਾਲੇ ਨਵੇਂ ਮਾਮਲੇ, ਟੈਸਟ ਪਾਜ਼ੀਟਿਵਿਟੀ ਦਰ ਤੇ ਹੈਲਥ ਕੇਅਰ ਸਿਸਟਮ ਉੱਤੇ ਪੈਣ ਵਾਲੇ ਅਸਰ ਵਰਗੇ ਸਾਰੇ ਮੁੱਦਿਆਂ ਨੂੰ ਧਿਆਨ ਵਿੱਚ ਲੈ ਕੇ ਚੱਲਣਾ ਜ਼ਰੂਰੀ ਹੈ। ਜੇ ਸਾਰਾ ਕੁੱਝ ਇੱਕ ਖਾਸ ਸਮੇਂ ਉੱਤੇ ਠੀਕ ਲੱਗਦਾ ਹੈ ਤੇ ਵੈਕਸੀਨ ਦੀ ਕਵਰੇਜ ਵੀ ਪੂਰੀ ਹੋ ਰਹੀ ਹੈ ਉਸ ਸਮੇਂ ਲੋਕਲ ਹੈਲਥ ਅਧਿਕਾਰੀਆਂ ਨੂੰ ਪਾਬੰਦੀਆਂ ਘਟਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਡਾ·ਨੂ ਨੇ ਆਖਿਆ ਕਿ 18 ਸਾਲ ਤੋਂ ਵੱਧ ਉਮਰ ਦੇ 40 ਫੀ ਸਦੀ ਕੈਨੇਡੀਅਨਾਂ ਨੂੰ ਹੁਣ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਨਾਲ ਵੈਕਸੀਨੇਟ ਕੀਤਾ ਜਾ ਚੁੱਕਿਆ ਹੈ।ਇਹ ਅੰਕੜਾ ਚੰਗਾ ਤਾਂ ਹੈ ਪਰ ਪ੍ਰੋਟੈਕਸ਼ਨ ਲਈ ਕਾਫੀ ਨਹੀਂ ਹੈ। ਦੂਜੇ ਪਾਸੇ ਅਮਰੀਕਾ ਦੀ 46 ਫੀ ਸਦੀ ਆਬਾਦੀ ਨੂੰ ਘੱਟੋ ਘੱਟ ਇੱਕ ਡੋਜ਼ ਦਿੱਤੀ ਜਾ ਚੁੱਕੀ ਹੈ ਤੇ ਇੱਕ ਤਿਹਾਈ ਨੂੰ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਡਾ· ਨੂ ਨੇ ਇਹ ਟਿੱਪਣੀ ਓਨਟਾਰੀਓ ਵੱਲੋਂ ਸਟੇਅ ਐਟ ਹੋਮ ਆਰਡਰਜ਼ ਵਿੱਚ ਦੋ ਹਫਤਿਆਂ ਲਈ ਕੀਤੇ ਗਏ ਵਾਧੇ ਤੋਂ ਬਾਅਦ ਕੀਤੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ