Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਇਜ਼ਰਾਈਲ ਦੇ ਕੁਝ ਸ਼ਹਿਰਾਂ ਵਿੱਚ ਦੰਗੇ ਭੜਕੇ, ਗਾਜ਼ਾ ਪੱਟੀ ਵਿੱਚ 83 ਮੌਤਾਂ

May 14, 2021 08:50 AM

ਗਾਜ਼ਾ, 13 ਮਈ, (ਪੋਸਟ ਬਿਊਰੋ)- ਡਿਪਲੋਮੈਟਿਕ ਯਤਨਾਂ ਤੋਂ ਬਾਅਦ ਵੀਇਜ਼ਰਾਈਲ ਤੇ ਫਲਸਤੀਨ ਵਿੱਚ ਜੰਗ ਤੇਜ਼ ਹੋ ਰਹੀ ਹੈ।ਲੜਾਕੂ ਜਥੇਬੰਦੀ ਹਮਾਸ ਤੇ ਇਜ਼ਰਾਈਲੀ ਫੌਜ ਵਿਚਾਲੇ ਰਾਕੇਟ ਅਤੇ ਹਵਾਈ ਹਮਲੇ ਵਧ ਗਏ ਹਨ।ਓਧਰ ਇਜ਼ਰਾਈਲ ਦੇ ਕੁਝ ਸ਼ਹਿਰਾਂ ਵਿੱਚ ਯਹੂਦੀ ਤੇ ਅਰਬੀ ਮੂਲ ਦੇ ਲੋਕਾਂ ਵਿਚਾਲੇ ਦੰਗੇ ਸ਼ੁਰੂ ਹੋ ਗਏ ਹਨ।
ਇਸ ਦੌਰਾਨ ਹੁੰਦੇ ਰਾਕੇਟ ਹਮਲਿਆਂ ਵਿੱਚ ਗਾਜ਼ਾ ਪੱਟੀ ਵਿੱਚ ਮਰਨ ਵਾਲਿਆਂ ਦੀ ਗਿਣਤੀ 83 ਤੋਂ ਵੱਧ ਹੋ ਗਈ ਹੈ। ਇਜ਼ਰਾਈਲ ਵਿੱਚਇੱਕ ਪੰਜ ਸਾਲਾ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਹੈ।ਅੱਗੋਂ ਇਜ਼ਰਾਈਲ ਨੇ ਗਾਜ਼ਾ ਉੱਤੇ ਤਾਜ਼ਾ ਹਵਾਈ ਹਮਲਿਆਂ ਵਿੱਚ ਇਕ ਛੇ ਮੰਜ਼ਿਲਾ ਇਮਾਰਤ ਢਾਹੀ ਹੈ, ਜਿੱਥੋਂ ਹਮਾਸ ਦੀਆਂ ਸਰਗਰਮੀਆਂ ਚੱਲ ਰਹੀਆਂ ਸਨ। ਇਥੋਂ ਦੇ ਲੋਕਾਂ ਨੂੰ ਕੋਰੋਨਾ ਦੇ ਸੰਕਟ ਦੌਰਾਨ ਵੀ ਇਜ਼ਰਾਈਲ ਦੇ ਹਮਲਿਆਂ ਦਾ ਡਰ ਰਹਿੰਦਾ ਹੈ ਤੇ ਇਹ ਹੀ ਹਾਲਤ ਇਜ਼ਰਾਈਲ ਦੀ ਹੈ। ਇਥੇ ਵੀ ਆਮ ਨਾਗਰਿਕ ਥਾਵਾਂ ਲੜਾਕੂ ਗਰੁੱਪ ਹਮਾਸ ਦੇ ਰਾਕੇਟ ਹਮਲਿਆਂ ਦਾ ਸ਼ਿਕਾਰ ਹਨ।
ਇਜ਼ਰਾਈਲ ਦੇ ਕੁਝ ਸ਼ਹਿਰਾਂ ਵਿੱਚ 21 ਫ਼ੀਸਦੀ ਆਬਾਦੀ ਅਰਬੀ ਮੂਲ ਦੇ ਲੋਕਾਂ ਦੀ ਹੈ ਅਤੇ ਇਨ੍ਹਾਂ ਸ਼ਹਿਰਾਂ ਵਿੱਚ ਦੰਗੇ ਸ਼ੁਰੂ ਹੋ ਗਏ ਹਨ। ਰਲਵੀਂ ਆਬਾਦੀ ਵਾਲੇ ਸ਼ਹਿਰ ਲਾਡ ਵਿੱਚ ਇਕ ਅਰਬੀ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ ਹੋਣ ਤੋਂ ਬਾਅਦ ਦੰਗਾ ਭੜਕ ਗਿਆ ਤਾਂ ਕਰਫਿਊ ਲਾ ਦਿੱਤਾ ਗਿਆ ਅਤੇ 150 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਡ ਤੋਂ ਇਲਾਵਾ ਯੇਰੂਸ਼ਲਮ, ਤਲ ਅਵੀਵ ਦੇ ਅਰਧ ਸ਼ਹਿਰੀ ਬੈਟ ਯਾਮ ਵਿੱਚ ਹਿੰਸਾ ਭੜਕ ਗਈ ਹੈ। ਇਨ੍ਹਾਂ ਥਾਵਾਂ ਉੱਤੇ ਸਾੜ-ਫੂਕ ਅਤੇ ਭੰਨ-ਤੋੜ ਵੀ ਹੋਈ ਹੈ। ਪੁਲਿਸ ਅਨੁਸਾਰ ਪੂਰੇ ਦੇਸ਼ ਵਿੱਚ ਦੰਗਿਆਂ ਵਿੱਚ 400 ਤੋਂ ਵੱਧ ਲੋਕ ਗਿ੍ਫ਼ਤਾਰ ਕੀਤੇ ਗਏ ਹਨ।ਇਸ ਦੌਰਾਨ 12 ਪੁਲਿਸ ਅਫਸਰ ਵੀ ਜ਼ਖ਼ਮੀ ਹੋਏ ਹਨ।
ਫਲਸਤੀਨਵੱਲੋਂ ਜੰਗ ਵਿੱਚ ਲਗਾਤਾਰ ਹਮਾਸ ਦੇ ਰਾਕੇਟ ਦਾਗੇ ਜਾਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਤਲ ਅਵੀਵ ਦਾ ਕੌਮਾਂਤਰੀ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ। ਮਿਸਰ ਦੇ ਇੱਕ ਡੈਲੀਗੇਸ਼ਨ ਨੇ ਤਲ ਅਵੀਵ ਵਿੱਚ ਜਾ ਕੇ ਇਜ਼ਰਾਈਲ ਨਾਲ ਜੰਗਬੰਦੀ ਕਰਨ ਲਈ ਗੱਲਬਾਤ ਕੀਤੀਤੇ ਫਿਰ ਹਮਾਸ ਕੋਲ ਪੁੱਜਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਇਸ ਬਾਰੇ ਪਹਿਲੀ ਵਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀਤੇਕਿਹਾ ਕਿ ਇਜ਼ਰਾਈਲ ਦਾ ਹੱਕ ਹੈ ਕਿ ਉਹ ਆਪਣੇ ਦੇਸ਼ਉੱਤੇਹੁੰਦੇ ਰਾਕੇਟ ਹਮਲਿਆਂ ਦਾ ਜਵਾਬ ਦੇਵੇ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲ ਕਰ ਕੇ ਰਾਕੇਟ ਹਮਲਿਆਂ ਦੀ ਨਿੰਦਾ ਕੀਤੀ ਤੇ ਜੰਗ ਰੋਕਣ ਲਈ ਕਿਹਾ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਵੀ ਜੰਗਬੰਦੀ ਕਰਨ ਦੀ ਅਪੀਲ ਕੀਤੀ ਹੈ। ਗਾਜ਼ਾ ਪੱਟੀ ਤੋਂ ਇਜ਼ਰਾਈਲ ਵਿੱਚ ਰਾਕੇਟ ਨਾਲ ਲਗਾਤਾਰ ਹਮਲੇ ਕਰ ਰਹੇ ਗਰੁੱਪ ਹਮਾਸ ਨੇ ਕਿਹਾ ਹੈ ਕਿ ਯੇਰੂਸ਼ਲਮ ਵਿੱਚ ਅਲ ਅਕਸਾ ਮਸਜਿਦ, ਸ਼ੇਖ ਜ਼ਰਾਹ ਵਿੱਚ ਇਨਸਾਫ਼ ਨਾ ਮਿਲਣ ਤਕ ਇਸ ਤਰ੍ਹਾਂ ਹਮਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਜ਼ਰਾਈਲ ਇਥੇ ਕਬਜ਼ੇ ਕਰਨੇ ਬੰਦ ਕਰੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ