Welcome to Canadian Punjabi Post
Follow us on

15

June 2021
 
ਭਾਰਤ

ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਕੋਰੋਨਾ ਨਾਲ ਮੌਤ

May 14, 2021 09:30 AM

ਨਵੀਂ ਦਿੱਲੀ, 14 ਮਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ। ਉਹ 48 ਸਾਲਾਂ ਦੇ ਸਨ। ਜਰਨੈਲ ਸਿੰਘ ਪਿਛਲੇ ਦਿਨਾਂ ਅੰਦਰ ਕੋਰੋਨਾ ਦੀ ਲਪੇਟ ਵਿਚ ਆ ਗਏ ਸਨ ਤੇ ਹਸਪਤਾਲ ਦਾਖਲ ਸਨ। ਉਹ 2013 ਵਿਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਸਨ। 6 ਜਨਵਰੀ 2017 ਨੂੰ ਉਹਨਾਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਲੰਬੀ ਹਲਕੇ ਤੋਂ ਚੋਣ ਲੜਨ ਲਈ ਅਸਤੀਫਾ ਦੇ ਦਿੱਤਾ ਸੀ। ਉਹ ਹਾਰ ਗਏ ਸਨ।ਬਾਅਦ ਵਿਚ ਉਹਨਾਂ ਨੂੰ ਆਪ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਨੇ ਗੁਜਰਾਤ ਜਾ ਕੇ ਓਥੋਂ ਦੀਆਂ ਸਾਰੀਆਂ ਸੀਟਾਂ ਲੜਨ ਦੀ ਬੜ੍ਹਕ ਮਾਰੀ
ਡਾਕਟਰ ਤੇ ਸਟਾਫ ਉਤੇ ਹਸਪਤਾਲ ਵਿੱਚ ਬਲਾਤਕਾਰ ਕਰਨ ਦਾ ਦੋਸ਼, ਪੀੜਤ ਦੀ ਮੌਤ
ਸੱਤ ਸਾਲ ਦੀ ਦੋਸਤੀ ਪਿੱਛੋਂ ਗੁਰੂਗ੍ਰਾਮ ਵਿੱਚ ਦੋ ਲੜਕੀਆਂ ਦਾ ਇੱਕ-ਦੂਸਰੇ ਨਾਲ ਵਿਆਹ
ਕਾਨਪੁਰ ਦੇ ਸਿਹਤ ਵਿਭਾਗ ਦਾ ਫਰਾਡ: ਮੁਰਦਿਆਂ ਦੇ ਨਾਂ ਉੱਤੇ ਰੇਮਡੇਸਿਵਿਰ ਇੰਜੈਕਸ਼ਨ ਲਾਏ ਗਏ
ਕੋਵਿਡ ਦੇ ਸੈਂਪਲ ਲੈਣ ਦਾ ਟਾਰਗੈਟ ਪੂਰਾ ਕਰਨ ਲਈ ਫਰਾਡ ਹੀ ਕਰ ਦਿੱਤਾ ਗਿਆ
ਰਾਮ ਮੰਦਰ ਲਈ ਜ਼ਮੀਨ ਦੀ ਖਰੀਦ ਵਿੱਚ ਘੋਟਾਲੇ ਲਈ ਰਾਮ ਮੰਦਰ ਟਰੱਸਟ ਉਤੇ ਭਿ੍ਰਸ਼ਟਾਚਾਰ ਦਾ ਦੋਸ਼
ਜੱਜ ਲੱਗਣ ਲਈ ਸੁਪਰੀਮ ਕੋਰਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨਾਂ ਆਹਮੋ-ਸਾਹਮਣੇ
ਯੂ ਪੀ ਵਿੱਚ ਬਣਿਆ ‘ਕੋਰੋਨਾ ਮਾਤਾ’ ਦਾ ਮੰਦਰ ਪੁਲਸ ਨੇ ਰਾਤੋ-ਰਾਤ ਢਾਹਿਆ
ਦੇਵਸਥਾਨਮ ਬੋਰਡ ਦੇ ਖ਼ਿਲਾਫ਼ ਕੇਦਾਰਨਾਥ ਮੰਦਰ ਦੇ ਪੁਜਾਰੀ ਧਰਨਾ ਲਾ ਕੇ ਬੈਠੇ
ਪੱਛਮੀ ਬੰਗਾਲ ਦੇ ਭਾਜਪਾ ਵਰਕਰ ਕਹਿਣ ਲੱਗ ਪਏ: ਸਾਥੋਂ ਗਲਤੀ ਹੋ ਗਈ, ਮਮਤਾ ਦਾ ਕੋਈ ਮੇਲ ਨਹੀਂ