Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਰਾਭੇ ਵਾਲੇ ਮਾਸਟਰ ਅਜਮੇਰ ਸਿੰਘ ਪਾਸੀ ਸਦੀਵੀ-ਵਿਛੋੜਾ ਦੇ ਗਏ

May 14, 2021 09:43 AM

ਬਰੈਂਪਟਨ, (ਡਾ. ਝੰਡ) -ਪੰਜਾਬ ਵਿਚ ਲੁਧਿਆਣਾ ਜਿ਼ਲੇ ਦੇ ਇਤਿਹਾਸਕ ਪਿੰਡ ਸਰਾਭਾ ਦੇ ਵਸਨੀਕ ਮਾਸਟਰ ਅਜਮੇਰ ਸਿੰਘ ਪਾਸੀ ਮਾਮੂਲੀ ਜਿਹੀ ਬੀਮਾਰੀ ਤੋਂ ਬਾਅਦ ਲੰਘੇ ਐਤਵਾਰ 9 ਮਈ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ ਲੱਗਭੱਗ 85 ਵਰ੍ਹਿਆਂ ਦੇ ਸਨ। ਸਕੂਲ ਮਾਸਟਰ ਵਜੋਂ 36 ਸਾਲ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਣ ਤੋਂ ਬਾਅਦ ਉਹ ਆਪਣੀ ਪਤਨੀ ਨਿਰਮਲ ਕੌਰ ਪਾਸੀ ਦੇ ਨਾਲ ਦਸੰਬਰ 1996 ਵਿਚ ਬਰੈਂਪਟਨ ਵਿਚ ਆਪਣੇ ਸਪੁੱਤਰ ਜਸਵੀਰ ਸਿੰਘ ਪਾਸੀ ਅਤੇ ਨੂੰਹ ਪ੍ਰਦੀਪ ਪਾਸੀ ਕੋਲ ਆ ਗਏ ਅਤੇ ਉਦੋਂ ਇੱਥੇ ਹੀ ਰਹਿ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਨਿਰਮਲ ਕੌਰ ਪਾਸੀ, ਤਿੰਨ ਪੁੱਤਰਾਂ ਅਤੇ ਪੰਜ ਪੋਤਰੇ/ਪੋਤਰੀਆਂ ਦਾ ਭਰਿਆ ਪਰਿਵਾਰ ਛੱਡ ਗਏ ਹਨ।
ਉਨ੍ਹਾਂ ਦਾ ਜਨਮ 15 ਅਕਤੂਬਰ 1936 ਨੂੰ ਪਿੰਡ ਸਰਾਭਾ ਵਿਖੇ ਹੋਇਆ। ਉਹ ਬੜੇ ਮਿਲਣਸਾਰ, ਮਿੱਠਬੋਲੜੇ ਤੇ ਲੋੜਵੰਦਾ ਦੀ ਸਹਾਇਤਾ ਕਰਨ ਵਾਲੇ ਇਨਸਾਨ ਸਨ ਅਤੇ ਸਮਾਜ-ਸੇਵੀ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਸਨ। ਇਕਹਿਰੇ ਜਿਹੇ ਸਰੀਰ ਦੇ ਮਾਲਕ ਅਜਮੇਰ ਸਿੰਘ ਪਾਸੀ ਨੂੰ ਦੌੜਾਂ ਵਿਚ ਭਾਗ ਲੈਣ ਦਾ ਬੜਾ ਸ਼ੌਕ ਸੀ ਅਤੇ ਉਨ੍ਹਾਂ ਨੇ ਪੰਜਾਬ ਵਿਚ ਕਈ ਟੂਰਨਾਮੈਂਟਾਂ ਵਿਚ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੇ ਇਸ ਸ਼ੌਕ ਦਾ ਅਸਰ ਪ੍ਰਤੱਖ ਰੂਪ ਵਿਚ ਜਸਵੀਰ ਸਿੰਘ ਪਾਸੀ ਉੱਪਰ ਵੇਖਣ ਨੂੰ ਮਿਲਿਆ ਜਦੋਂ ਉਸ ਨੇ ਵੀ ਸਕੂਲ ਤੇ ਕਾਲਜ ਸਮੇਂ ਵੱਖ-ਵੱਖ ਦੌੜਾਂ ਵਿਚ ਹਿੱਸਾ ਲੈਣਾ ਆਰੰਭ ਕੀਤਾ। ਅੱਜਕੱਲ੍ਹ ਜਸਵੀਰ ਪਾਸੀ ਅਤੇ ਉਸ ਦੀ ਪਤਨੀ ਪ੍ਰਦੀਪ ਪਾਸੀ ਬਰੈਂਪਟਨ ਦੀ ਚਰਚਿਤ ਟੀਪੀਏਆਰ ਕਲੱਬ ਦੇ ਸਰਗ਼ਰਮ ਮੈਂਬਰਾਂ ਵਜੋਂ ਜੀ.ਟੀ.ਏ. ਵਿਚ ਹੋਣ ਵਾਲੇ ਦੌੜਾਂ ਦੇ ਬਹੁਤ ਸਾਰੇ ਈਵੈਂਟਸ ਵਿਚ ਹਾਫ਼-ਮੈਰਾਥਨ ਦੌੜਾਂ ਵਿਚ ਬੜੇ ਸ਼ੌਕ ਨਾਲ ਭਾਗ ਲੈਂਦੇ ਹਨ।
ਮਾਸਟਰ ਅਜਮੇਰ ਸਿੰਘ ਦੇ ਪੰਜ-ਭੂਤਕ ਸਰੀਰ ਦਾ ਅੰਤਮ-ਸਸਕਾਰ ਐਤਵਾਰ 16 ਮਈ ਨੂੰ ਕੀਤਾ ਜਾਏਗਾ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਚ ਅੰਤਮ ਅਰਦਾਸ ਕੀਤੀ ਜਾਏਗੀ। ਇਸ ਸਮੇਂ ਚੱਲ ਰਹੀ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਕਰਕੇ ਲੱਗੀਆਂ ਪਾਬੰਦੀਆਂ ਦੇ ਕਾਰਨ ਕੇਵਲ ਪਰਿਵਾਰ ਦੇ ਸੀਮਤ ਨਜ਼ਦੀਕੀ ਮੈਂਬਰ ਹੀ ਇਸ ਸਮੇਂ ਹਾਜ਼ਰ ਹੋ ਸਕਣਗੇ। ਜਸਵੀਰ ਸਿੰਘ ਪਾਸੀ ਅਤੇ ਤੇਜਿੰਦਰ ਸਿੰਘ ਪਾਸੀ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਉਨ੍ਹਾਂ ਦੇ ਫ਼ੋਨ ਨੰਬਰਾਂ ਕ੍ਰਮਵਾਰ 416-843-5330 ਅਤੇ 647-283-5826 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ