Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਫੋਰਡ ਵੱਲੋਂ ਸਕੂਲ ਮੁੜ ਖੋਲ੍ਹਣ ਦੇ ਰਾਹ ਵਿੱਚ ਅੜਿੱਕਾ ਪਾਉਣ ਦੇ ਦੋਸ਼ ਉੱਤੇ ਟੀਚਰਜ਼ ਯੂਨੀਅਨਾਂ ਨੇ ਪ੍ਰਗਟਾਇਆ ਇਤਰਾਜ਼

May 14, 2021 05:50 PM

ਟੋਰਾਂਟੋ, 14 ਮਈ (ਪੋਸਟ ਬਿਊਰੋ) : ਦੋ ਓਨਟਾਰੀਓ ਟੀਚਰਜ਼ ਯੂਨੀਅਨਜ਼ ਦੇ ਪ੍ਰੈਜ਼ੀਡੈਂਟਸ ਵੱਲੋਂ ਪ੍ਰੀਮੀਅਰ ਡੱਗ ਫੋਰਡ ਦੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਗਈ ਹੈ। ਵੀਰਵਾਰ ਨੂੰ ਇੱਕ ਬਿਆਨ ਵਿੱਚ ਫੋਰਡ ਨੇ ਦੋਸ਼ ਲਾਇਆ ਸੀ ਕਿ ਲੇਬਰ ਲੀਡਰਜ ਕਾਰਨ ਹੀ ਇਨ ਪਰਸਨ ਲਰਨਿੰਗ ਲਈ ਸਕੂਲਾਂ ਨੂੰ ਬੰਦ ਰੱਖਿਆ ਜਾ ਰਿਹਾ ਹੈ।
ਇਹ ਟਿੱਪਣੀ ਫੋਰਡ ਵੱਲੋਂ ਉਦੋਂ ਕੀਤੀ ਗਈ ਸੀ ਜਿਸ ਸਮੇਂ ਇਹ ਐਲਾਨ ਕੀਤਾ ਗਿਆ ਕਿ ਪ੍ਰੋਵਿੰਸ ਵੱਲੋਂ ਸਟੇਅ ਐਟ ਹੋਮ ਆਰਡਰਜ਼ ਵਿੱਚ ਦੋ ਹਫਤਿਆਂ ਲਈ ਵਾਧਾ ਕੀਤਾ ਜਾ ਰਿਹਾ ਹੈ। ਫੋਰਡ ਨੇ ਇਸ ਮੌਕੇ ਆਖਿਆ ਸੀ ਕਿ ਕਈ ਮਾਪਿਆਂ ਵੱਲੋਂ ਸਕੂਲ ਦੇ ਹਾਲਾਤ ਕਾਫੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇੱਕ ਪਾਸੇ ਕੁੱਝ ਡਾਕਟਰਾਂ ਦਾ ਕਹਿਣਾ ਹੈ ਕਿ ਉਹ ਸਕੂਲ ਖੋਲ੍ਹਣੇ ਚਾਹੁੰਦੇ ਹਨ ਤੇ ਦੂਜੇ ਪਾਸੇ ਸਾਡੀਆਂ ਟੀਚਰਜ਼ ਯੂਨੀਅਨ ਹਨ ਕਿ ਅਸੀਂ ਹਾਲ ਦੀ ਘੜੀ ਅਜਿਹਾ ਨਹੀਂ ਕਰ ਸਕਦੇ।
ਉਨ੍ਹਾਂ ਆਖਿਆ ਕਿ ਸਾਨੂੰ ਬਿਹਤਰ ਰਾਹ ਦੀ ਚੋਣ ਲਈ ਪਬਲਿਕ ਹੈਲਥ ਡਾਕਟਰਜ਼, ਟੀਚਰਜ਼ ਤੇ ਲੇਬਰ ਪਾਰਟਨਰਜ਼ ਦੀ ਲੋੜ ਹੋਵੇਗੀ।ਫੋਰਡ ਨੇ ਇਹ ਵੀ ਆਖਿਆ ਕਿ ਉਹ ਚਾਹੁੰਦੇ ਹਨ ਕਿ ਡਾਕਟਰ ਤੇ ਯੂਨੀਅਨਾਂ ਆਪਸ ਵਿੱਚ ਬੈਠ ਕੇ ਇਸ ਮੁੱਦੇ ਨੂੰ ਵਿਚਾਰਨ ਤੇ ਇੱਕ ਫੈਸਲਾ ਕਰਨ। ਸਾਨੂੰ ਇਸ ਲਈ ਆਮ ਰਾਇ ਦੀ ਵੀ ਲੋੜ ਹੈ ਤੇ ਉਹ ਇਸ ਸਮੇਂ ਸਾਡੇ ਕੋਲ ਨਹੀਂ ਹੈ। ਇਸ ਲਈ ਹਾਲ ਦੀ ਘੜੀ ਸਾਨੂੰ ਵਰਚੂਅਲ ਲਰਨਿੰਗ ਵੱਲ ਹੀ ਧਿਆਨ ਕੇਂਦਰਿਤ ਕਰਨਾ ਹੋਵੇਗਾ।
ਇਸ ਉੱਤੇ ਪ੍ਰੋਵਿੰਸ ਦੀਆਂ ਦੋ ਸੱਭ ਤੋਂ ਵੱਡੀਆਂ ਟੀਚਰਜ਼ ਯੂਨੀਅਨਾਂ ਨੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਹੋਇਆਂ ਆਖਿਆ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਮਨਾਹੀ ਹੁਕਮਾਂ ਦੀ ਜਾਣਕਾਰੀ ਨਹੀੱ ਸੀ। ਐਲੀਮੈਂਟਰੀ ਟੀਚਰਜ਼ ਫੈਡਰੇਸ਼ਨ ਆਫ ਓਨਟਾਰੀਓ ( ਈ ਟੀ ਐਫ ਓ) ਦੇ ਪ੍ਰੈਜ਼ੀਡੈਂਟ ਸੈਮ ਹੈਮੰਡ ਨੇ ਇੱਕ ਟਵੀਟ ਵਿੱਚ ਆਖਿਆ ਕਿ ਫੋਰਡ ਦੇ ਦਾਅਵੇ ਸੱਚ ਨਹੀਂ ਹਨ। ਇਸ ਦੌਰਾਨ ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ( ਓ ਐਸ ਐਸ ਟੀ ਐਫ) ਦੇ ਪ੍ਰੈਜ਼ੀਡੈਂਟ ਹਾਰਵੀ ਬਿਸ਼ੌਫ ਨੇ ਆਖਿਆ ਕਿ ਉਨ੍ਹਾਂ ਵੱਲੋਂ ਕਿਸੇ ਵੀ ਕਿਸਮ ਦਾ ਖਤਰਾ ਖੜ੍ਹਾ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੀ ਯੂਨੀਅਨ ਵੱਲੋਂ ਕੋਈ ਲੀਗਲ ਐਕਸ਼ਨ ਹੀ ਪੈਂਡਿੰਗ ਹੈ।
ਉਨ੍ਹਾਂ ਆਖਿਆ ਕਿ ਜਦੋਂ ਤੋਂ ਵਰਚੂਅਲ ਲਰਨਿੰਗ ਸ਼ੁਰੂ ਹੋਈ ਹੈ ਸਰਕਾਰ ਵੱਲੋਂ ਉਨ੍ਹਾਂ ਨਾਲ ਕੋਈ ਰਾਬਤਾ ਹੀ ਨਹੀਂ ਰੱਖਿਆ ਗਿਆ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ