ਟੋਰਾਂਟੋ, 14 ਮਈ (ਪੋਸਟ ਬਿਊਰੋ) : ਸ਼ੁੱਕਰਵਾਰ ਸਵੇਰੇ ਡਾਊਨਟਾਊਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਸਵੇਰੇ 11:00 ਵਜੇ ਤੋਂ ਤੁਰੰਤ ਬਾਅਦ ਪੁਲਿਸ ਨੂੰ ਸ਼ੇਰਬੌਰਨ ਤੇ ਡੰਡਸ ਸਟਰੀਟਸ ਉੱਤੇ ਸਥਿਤ ਇਮਾਰਤ ਵਿੱਚ ਛੁਰੇਬਾਜ਼ੀ ਦੀ ਘਟਨਾ ਵਾਪਰਨ ਦੀ ਰਿਪੋਰਟ ਮਿਲੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ।ਟੋਰਾਂਟੋ ਪੈਰਾਮੈਡਿਕਸ ਅਨੁਸਾਰ ਇੱਕ ਵਿਅਕਤੀ ਨੂੰ ਗੰਭੀਰ ਪਰ ਸਥਿਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਨੇ ਆਖਿਆ ਕਿ ਕਿਸੇ ਹੋਰ ਮਸ਼ਕੂਕ ਦੀ ਭਾਲ ਨਹੀਂ ਕੀਤੀ ਜਾ ਰਹੀ।