Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਬਰਨਾਬੀ ਵਿੱਚ ਚੱਲੀ ਗੋਲੀ, ਇੱਕ ਹਲਾਕ, 2 ਜ਼ਖ਼ਮੀ

May 15, 2021 12:33 AM

ਵੈਨਕੂਵਰ, 14 ਮਈ (ਪੋਸਟ ਬਿਊਰੋ) : ਬਰਨਾਬੀ, ਬੀਸੀ ਵਿੱਚ ਇੱਕ ਬਿਜ਼ੀ ਸ਼ਾਪਿੰਗ ਸੈਂਟਰ ਵਿੱਚ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਗੈਂਗ ਵਾਰ ਦੇ ਚੱਲਦਿਆਂ ਇਹ ਰੀਜਨ ਦਾ ਨਵਾਂ ਕ੍ਰਾਈਮ ਸੀਨ ਬਣ ਗਿਆ ਹੈ।
ਬਰਨਾਬੀ ਦੀ ਆਰਸੀਐਮਪੀ ਗੋਲੀ ਚੱਲਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਰਾਤੀਂ 8:30 ਵਜੇ ਮਾਰਕਿਟ ਕਰੌਸਿੰਗ ਸ਼ਾਪਿੰਗ ਕਾਂਪਲੈਕਸ ਪਹੁੰਚੀ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਇੱਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ। ਉਸ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। ਕਿਸੇ ਚਸ਼ਮਦੀਦ ਵੱਲੋਂ ਬਣਾਈ ਗਈ ਵੀਡੀਓ ਵਿੱਚ ਚਿੱਟੇ ਰੰਗ ਦੇ ਫੋਰੈਂਸਿਕ ਸੂਟ ਪਾਈ ਅਧਿਕਾਰੀਆਂ ਨੂੰ ਇੱਕ ਬੇਸੁੱਧ ਵਿਅਕਤੀ ਨੂੰ ਗੋਲੀਆਂ ਲੱਗਣ ਕਾਰਨ ਛਲਣੀ ਹੋਈ ਬੀਐਮਡਬਲਿਊ ਗੱਡੀ ਵਿੱਚੋਂ ਬਾਹਰ ਕੱਢਦਿਆਂ ਵਿਖਾਇਆ ਗਿਆ। ਉਨ੍ਹਾਂ ਵੱਲੋਂ ਉਸ ਵਿਅਕਤੀ ਨੂੰ ਪਾਰਕਿੰਗ ਲੌਟ ਵਿੱਚ ਹੀ ਜ਼ਮੀਨ ਉੱਤੇ ਲਿਟਾ ਦਿੱਤਾ ਗਿਆ ਤੇ ਉਸ ਨੂੰ ਸੀ ਪੀ ਆਰ ਦੇਣੀ ਸ਼ੁਰੂ ਕੀਤੀ ਗਈ।
ਬਰਨਾਬੀ ਆਰਸੀਐਮਪੀ ਦੇ ਕਾਰਪੋਰਲ ਬ੍ਰੈਟ ਕਨਿੰਘਮ ਨੇ ਇੱਕ ਨਿਊਜ਼ ਰਲੀਜ਼ ਵਿੱਚ ਦੱਸਿਆ ਕਿ ਉਸ ਵਿਅਕਤੀ ਨੂੰ ਬਚਾਉਣ ਦੀਆਂ ਕੀਤੀਆਂ ਗਈਆਂ ਸਾਰੀਆਂ ਕੋਸਿ਼ਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਹ ਦਮ ਤੋੜ ਗਿਆ। ਦੋ ਹੋਰ ਵਿਅਕਤੀ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚ ਇੱਕ ਪੁਰਸ਼ ਤੇ ਇੱਕ ਮਹਿਲਾ ਸੀ।
ਇਸ ਗੋਲੀਕਾਂਡ ਤੋਂ ਅੱਧਾ ਘੰਟਾ ਬਾਅਦ ਪੁਲਿਸ ਨੂੰ ਸਰ੍ਹੀ ਦੇ ਦੱਖਣ ਵੱਲ ਇੱਕ ਬਲਦੀ ਹੋਈ ਗੱਡੀ ਦੀਆਂ ਰਿਪੋਰਟਾਂ ਮਿਲੀਆਂ।ਇਹ ਗੱਡੀ 184 ਸਟਰੀਟ ਤੇ 18ਥ ਐਵਨਿਊ ਨੇੜੇ ਇੱਕ ਡੈੱਡ ਐਂਡ ਰੋਡ ਨੇੜੇ ਪਾਈ ਗਈ। ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਗਈ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼