Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਸ਼ੁੱਕਰਵਾਰ ਤੋਂ ਓਨਟਾਰੀਓ ਅਮਲ ਵਿੱਚ ਲਿਆਵੇਗਾ ਰੀਓਪਨਿੰਗ ਪਲੈਨ ਦਾ ਪਹਿਲਾ ਪੜਾਅ

June 08, 2021 01:22 AM

ਟੋਰਾਂਟੋ, 7 ਜੂਨ (ਪੋਸਟ ਬਿਊਰੋ) : ਸ਼ੁੱਕਰਵਾਰ ਨੂੰ ਓਨਟਾਰੀਓ ਆਪਣੇ ਰੀਓਪਨਿੰਗ ਪਲੈਨ ਦੇ ਪਹਿਲੇ ਪੜਾਅ ਵਿੱਚ ਦਾਖਲ ਹੋਵੇਗਾ। ਅਜਿਹਾ ਨਿਰਧਾਰਤ ਸ਼ਡਿਊਲ ਤੋਂ ਤਿੰਨ ਦਿਨ ਪਹਿਲਾਂ ਹੋਵੇਗਾ। ਪ੍ਰੋਵਿੰਸ ਪੱਧਰ ਉੱਤੇ ਵੈਕਸੀਨੇਸ਼ਨ ਦਰ ਤੇ ਸਿਹਤ ਸਬੰਧੀ ਮਾਮਲਿਆਂ ਵਿੱਚ ਆਏ ਸੁਧਾਰ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਪ੍ਰੀਮੀਅਰ ਦੇ ਆਫਿਸ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਕਿ ਓਨਟਾਰੀਓ ਵਿੱਚ ਕੋਵਿਡ-19 ਦੇ ਮੌਜੂਦਾ ਮਾਮਲਿਆਂ ਵਿੱਚ ਆਈ ਕਮੀ ਮਗਰੋਂ ਇਹ ਫੈਸਲਾ ਲਿਆ ਗਿਆ। ਇਸ ਬਿਆਨ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਇਹ ਆਸ ਪ੍ਰਗਟਾਈ ਜਾ ਰਹੀ ਹੈ ਕਿ ਪ੍ਰੋਵਿੰਸ ਵਿੱਚ 30 ਜੂਨ ਤੱਕ ਕੋਵਿਡ-19 ਦੇ ਮਾਮਲੇ 1000 ਤੋਂ ਕਿਤੇ ਘੱਟ ਰਹਿ ਜਾਣਗੇ। ਸਰਕਾਰ ਨੇ ਇਸ ਤੋਂ ਪਹਿਲਾਂ ਆਖਿਆ ਸੀ ਕਿ ਪਹਿਲਾਂ ਉਨ੍ਹਾਂ ਨੇ 14 ਜੂਨ ਨੂੰ ਰੀਓਪਨਿੰਗ ਦੇ ਪਹਿਲੇ ਪੜਾਅ ਵਿੱਚ ਦਾਖਲ ਹੋਣਾ ਸੀ ਪਰ ਇਸ ਦੀ ਥਾਂ ਉੱਤੇ ਰੀਓਪਨਿੰਗ 11 ਜੂਨ ਨੂੰ ਸ਼ੁਰੂ ਕੀਤੀ ਜਾ ਰਹੀ ਹੈ।
ਪ੍ਰੋਵਿੰਸ ਦੇ ਰਸਮੀ ਐਲਾਨ ਤੋਂ ਪਹਿਲਾਂ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਡਾਟਾ ਦਾ ਮੁਲਾਂਕਣ ਕਰਨ ਲਈ ਪ੍ਰੀਮੀਅਰ ਡੱਗ ਫੋਰਡ ਸੋਮਵਾਰ ਨੂੰ ਕੈਬਨਿਟ ਨਾਲ ਮੁਲਾਕਾਤ ਕਰਨਗੇ ਤੇ ਇਸ ਸਬੰਧ ਵਿੱਚ ਕੋਈ ਫੈਸਲਾ ਕੀਤਾ ਜਾਵੇਗਾ ਜਿਸਦੀ ਪੁਸ਼ਟੀ ਇਸ ਹਫਤੇ ਸਮੁੱਚੇ ਕੈਬਨਿਟ ਵੱਲੋਂ ਕੀਤੀ ਜਾਵੇਗੀ। ਪਰ ਇਸ ਤੋਂ ਕੁੱਝ ਘੰਟਿਆਂ ਬਾਅਦ ਹੀ ਫੈਸਲੇ ਨੂੰ ਸਰਕਾਰੀ ਤੌਰ ਉੱਤੇ ਐਲਾਨ ਦਿੱਤਾ ਗਿਆ।
ਪ੍ਰੀਮੀਅਰ ਆਫਿਸ ਅਨੁਸਾਰ ਓਨਟਾਰੀਓ ਨੇ 60 ਫੀ ਸਦੀ ਬਾਲਗ ਆਬਾਦੀ ਨੂੰ ਵੈਕਸੀਨੇਟ ਕਰਨ ਦਾ ਆਪਣਾ ਟੀਚਾ ਪੂਰਾ ਕਰ ਲਿਆ ਹੈ ਪਰ ਟੀਕਾ ਲਵਾਉਣ ਵਾਲਿਆਂ ਵਿੱਚ ਇਮਿਊਨਿਟੀ ਦਾ ਲੋੜੀਂਦਾ ਪੱਧਰ ਹਾਸਲ ਕਰਨ ਲਈ ਪ੍ਰੋਵਿੰਸ ਨੂੰ ਦੋ ਹਫਤੇ ਦਾ ਇੰਤਜ਼ਾਰ ਕਰਨਾ ਪੈਣਾ ਹੈ। 6 ਜੂਨ ਤੱਕ ਓਨਟਾਰੀਓ ਦੀ 72 ਫੀ ਸਦੀ 18 ਪਲੱਸ ਆਬਾਦੀ ਨੂੰ ਕੋਵਿਡ-19 ਵੈਕਸੀਨ ਦੀ ਘੱਟੋ ਘੱਟ ਇੱਕ ਡੋਜ਼ ਲੱਗ ਚੁੱਕੀ ਹੈ। ਇਸ ਤੋਂ ਇਲਾਵਾ ਪ੍ਰੋਵਿੰਸ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ।
ਪਹਿਲੇ ਪੜਾਅ ਵਿੱਚ ਓਨਟਾਰੀਓਂ ਆਊਟਡੋਰ ਗਤੀਵਿਧੀਆਂ ਉੱਤੇ ਲੱਗੀਆਂ ਪਾਬੰਦੀਆਂ ਹਟਾਵੇਗਾ।ਆਊਟਡੋਰ ਇੱਕਠੇ ਹੋਣ ਵਾਲੇ ਲੋਕਾਂ ਦੀ ਗਿਣਤੀ ਵਧਾ ਕੇ 10 ਕਰ ਦਿੱਤੀ ਜਾਵੇਗੀ, ਪੈਟੀਓਜ਼ ਨੂੰ ਖੋਲ੍ਹਿਆ ਜਾ ਸਕੇਗਾ ਤੇ ਸਖ਼ਤ ਹੱਦ ਤਹਿਤ ਗੈਰ ਜ਼ਰੂਰੀ ਰੀਟੇਲ ਵਿਖੇ ਇਨ ਪਰਸਨ ਸ਼ਾਪਿੰਗ ਦੀ ਵੀ ਖੁੱਲ੍ਹ ਦਿੱਤੀ ਜਾਵੇਗੀ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ