Welcome to Canadian Punjabi Post
Follow us on

05

August 2021
 
ਕੈਨੇਡਾ

ਟੀ ਸੀ ਐਨਰਜੀ ਨੇ ਕੀਅਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਖ਼ਤਮ ਕਰਨ ਦਾ ਕੀਤਾ ਐਲਾਨ

June 10, 2021 08:36 AM

ਐਡਮੰਟਨ, 9 ਜੂਨ (ਪੋਸਟ ਬਿਊਰੋ) : ਅਲਬਰਟਾ ਦੇ ਟੀ ਸੀ ਐਨਰਜੀ ਵੱਲੋਂ ਕੀਅਸਟੋਨ ਐਕਸਐਲ ਪ੍ਰੋਜੈਕਟ ਨੂੰ ਰਸਮੀ ਤੌਰ ਉੱਤੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਅਸਫਲ ਪਾਈਪਲਾਈਨ ਉੱਤੇ ਪ੍ਰੋਵਿੰਸ ਦਾ ਫਾਈਨਲ ਖਰਚਾ 1·3 ਬਿਲੀਅਨ ਡਾਲਰ ਹੋਇਆ।
ਜਨਵਰੀ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕੀਅਸਟੋਨ ਐਕਸਐਲ ਪਾਈਪਲਾਈਨ ਦੇ ਪਰਮਿਟ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ ਹੁਣ ਅਲਬਰਟਾ ਸਰਕਾਰ ਨੇ ਵੀ ਇਸ ਪਾਈਪਲਾਈਨ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇੱਕ ਨਿਊਜ਼ ਰਲੀਜ਼ ਵਿੱਚ ਟੀ ਸੀ ਐਨਰਜੀ ਨੇ ਆਖਿਆ ਕਿ ਉਨ੍ਹਾਂ ਅਲਬਰਟਾ ਸਰਕਾਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਇਸ ਪ੍ਰੋਜੈਕਟ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਇੱਕ ਰਲੀਜ਼ ਵਿੱਚ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ ਨੇ ਆਖਿਆ ਕਿ ਕੀਅਸਟੋਨ ਐਕਸਐਲ ਪ੍ਰੋਜੈਕਟ ਜਿਹੋ ਜਿਹੇ ਹਾਲਾਤ ਵਿੱਚੋਂ ਲੰਘ ਰਿਹਾ ਸੀ ਉਸ ਤੋਂ ਅਸੀਂ ਪਰੇਸ਼ਾਨ ਤੇ ਨਿਰਾਸ਼ ਹੋ ਚੁੱਕੇ ਸੀ। ਰਾਸ਼ਟਰਪਤੀ ਬਾਇਡਨ ਵੱਲੋਂ ਇਸ ਪ੍ਰੋਜੈਕਟ ਨੂੰ ਪਰਮਿਟ ਨਾ ਦੇਣ ਨਾਲ ਇਹ ਸਮੱਸਿਆ ਹੋਰ ਵੱਧ ਗਈ।ਉਨ੍ਹਾਂ ਆਖਿਆ ਕਿ ਅਸੀਂ ਆਪਣੇ ਅਮਰੀਕੀ ਭਾਈਵਾਲਾਂ ਨਾਲ ਰਲ ਕੇ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੀਆਂ ਐਨਰਜੀ ਸਬੰਧੀ ਮੰਗਾਂ ਨੂੰ ਅਸੀਂ ਜਿ਼ੰਮੇਵਾਰਾਨਾ ਢੰਗ ਤਰੀਕਿਆਂ ਤੇ ਟਰਾਂਸਪੋਰਟੇਸ਼ਨ ਰਾਹੀਂ ਪੂਰਾ ਕਰ ਸਕੀਏ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡੈਲਟਾ ਵੇਰੀਐਂਟ ਦੀ ਬਦੌਲਤ ਬੀ ਸੀ ਵਿੱਚ ਹਰ ਸੱਤਵੇਂ ਤੋਂ ਦਸਵੇਂ ਦਿਨ ਵੱਧ ਰਹੇ ਹਨ ਕੋਵਿਡ-19 ਦੇ ਮਾਮਲੇ
ਕੈਨੇਡੀਅਨ ਪਾਰਟੀਆਂ ਅੰਦਰਖਾਤੇ ਕਰ ਰਹੀਆਂ ਹਨ ਚੋਣਾਂ ਦੀਆਂ ਤਿਆਰੀਆਂ?
ਮਾਂਟਰੀਅਲ ਵਿੱਚ ਚੱਲੀਆਂ ਗੋਲੀਆਂ, 3 ਹਲਾਕ
ਅਜੇ ਵੀ ਵਿਰੋਧੀਆਂ ਤੋਂ ਅੱਗੇ ਹਨ ਟਰੂਡੋ ਦੇ ਲਿਬਰਲ : ਰਿਪੋਰਟ
ਇਸ ਹਫਤੇ ਕੈਨੇਡਾ ਨੂੰ ਹਾਸਲ ਹੋਣਗੀਆਂ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ
ਫੋਰਟਿਨ ਉੱਤੇ ਲੱਗੇ ਦੋਸ਼ਾਂ ਬਾਰੇ ਕਾਰਜਕਾਰੀ ਡਿਫੈਂਸ ਚੀਫ ਦੇ ਨੋਟਸ ਤੋਂ ਝਲਕੀ ਫੌਜੀ ਅਧਿਕਾਰੀਆਂ ਦੀ ਕਸ਼ਮਕਸ਼
ਡੈਲਟਾ ਵੇਰੀਐਂਟ ਕਾਰਨ ਕੈਨੇਡਾ ਵਿੱਚ ਆ ਸਕਦੀ ਹੈ ਚੌਥੀ ਵੇਵ : ਟੈਮ
ਦੂਜੀ ਛਿਮਾਹੀ ਵਿੱਚ ਅਰਥਚਾਰੇ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ : ਸਟੈਟਸਕੈਨ
ਜਦੋਂ ਮੈਨੀਕੁਇਨ ਸਮਝ ਕੇ ਮਹਿਲਾ ਦੀ ਲਾਸ਼ ਕੂੜੇਦਾਨ ਵਿੱਚ ਸੁੱਟੀ ਗਈ
ਐਕਸਪਾਇਰ ਹੋਣ ਤੋਂ ਪਹਿਲਾਂ ਲੋਕਾਂ ਨੂੰ ਮੌਡਰਨਾ ਦੇ ਸ਼ੌਟਸ ਲੈਣ ਦੀ ਦਿੱਤੀ ਜਾ ਰਹੀ ਹੈ ਸਲਾਹ