Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ‘ਮੈਂਗੋ ਡਿਪਲੋਮੈਸੀ’ ਫੇਲ੍ਹ, ਚੀਨ ਅਤੇ ਅਮਰੀਕਾ ਨੇ ਤੋਹਫੇ ਵਾਪਸ ਕੀਤੇ

June 14, 2021 08:12 AM

ਇਸਲਾਮਾਬਾਦ, 13 ਜੂਨ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਾਰ ਤੇ ਆਰਥਿਕ ਤੰਗੀ ਵਿੱਚ ਫਸੇ ਪਾਕਿਸਤਾਨ ਨੇ ਦੁਨੀਆ ਭਰ ਦੇ ਦੇਸ਼ਾਂ ਤੋਂ ਮਦਦ ਲੈਣ ਲਈ ਨਵੀਂ ਡਿਪਲੋਮੇਸੀ ਵਜੋਂ ਪ੍ਰਮੁੱਖ ਦੇਸ਼ਾਂ ਨੂੰ ਤੋਹਫੇ ਵਜੋਂ ਅੰਬ ਦੀਆਂ ਵੱਖ-ਵੱਖ ਕਿਸਮਾਂ ਦੇ ਤੋਹਫੇ ਭੇਜੇ ਸਨ, ਪਰ ਪਾਕਿਸਤਾਨ ਦੇ ਦੋਸਤ ਚੀਨ ਅਤੇ ਅਮਰੀਕਾ ਨੂੰ ਉਸ ਦੀ ‘ਮੈਂਗੋ ਡਿਪਲਮੇਸੀ’ ਪਸੰਦ ਨਹੀਂ ਆਈ ਅਤੇ ਇਨ੍ਹਾਂ ਦੇਸ਼ਾਂ ਨੇ ਪਾਕਿਸਤਾਨ ਵੱਲੋਂ ਭੇਜੇ ਗਏ ਅੰਬ ਵਾਪਸ ਭੇਜ ਦਿੱਤੇ ਹਨ।
ਵਰਨਣ ਯੋਗ ਹੈ ਕਿ ਪਾਕਿਸਤਾਨ ਨੇ ‘ਮੈਂਗੋਡਿਪਲੋਮੇਸੀ’ ਵਜੋਂ ਦੁਨੀਆ ਦੇ 32 ਤੋਂ ਵੱਧ ਦੇਸ਼ਾਂ ਦੇ ਪ੍ਰਮੁੱਖ ਲੀਡਰਾਂ ਨੂੰ ਤੋਹਫੇ ਵਿਚ ਅੰਬ ਭੇਜੇ ਸਨ, ਪਰ ਅਮਰੀਕਾ ਤੇ ਚੀਨ ਸਮੇਤ ਕਈ ਦੇਸ਼ਾਂ ਨੇ ਇਹ ਤੋਹਫਾ ਨਹੀਂ ਲਿਆ। ਮੀਡੀਆ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਬੀਤੇ ਬੁੱਧਵਾਰ ਫਲਾਂ ਦੇ ਬਕਸੇ ਭੇਜੇ ਸਨ, ਪਰ ਅਮਰੀਕਾ ਤੇ ਚੀਨ ਵਰਗੇ ਦੇਸ਼ਾਂ ਨੇ ਕੋਰੋਨਾ ਵਾਇਰਸ ਦੇ ਕੁਆਰੰਟੀਨ ਨਿਯਮਾਂ ਦਾ ਹਵਾਲਾ ਦੇ ਕੇ ਇਨ੍ਹਾਂ ਨੂੰ ਲੈਣ ਤੋਂ ਸਿਰ ਫੇਰਦਿੱਤਾ ਹੈ।
ਪਤਾ ਲੱਗਾ ਹੈਕਿ ਪਾਕਿਸਤਾਨ ਦੇ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੇ 32 ਦੇਸ਼ਾਂ ਦੇ ਰਾਸ਼ਟਰਪਤੀਆਂਅਤੇ ਸਰਕਾਰ ਦੇ ਮੁਖੀਆਂ ਪ੍ਰਧਾਨ ਮੰਤਰੀਆਂ ਨੂੰ ‘ਚੌਸਾ’ ਅੰਬ ਭੇਜੇ ਸਨ। ਅੰਬਾਂ ਦੀ ਏਦਾਂ ਦੀ ਇੱਕ-ਇੱਕ ਪੇਟੀ ਈਰਾਨ, ਖਾੜੀ ਦੇਸ਼ਾਂ, ਤੁਰਕੀ, ਅਮਰੀਕਾ, ਅਫਗਾਨਿਸਤਾਨ, ਬੰਗਲਾ ਦੇਸ਼ ਅਤੇ ਰੂਸ ਭੇਜੀ ਗਈ। ਸੂਤਰਾਂ ਮੁਤਾਬਕਪਾਕਿਸਤਾਨ ਵਿਦੇਸ਼ ਮੰਤਰਾਲੇ ਦੀ ਇਸ ਸੂਚੀ ਵਿਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦਾ ਨਾਮ ਵੀ ਸੀ, ਪਰ ਉਸ ਨੇ ਪਾਕਿਸਤਾਨ ਦੀ ਸ਼ੁਭ ਭਾਵਨਾ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਅਤੇ ਚੀਨ ਅਤੇ ਅਮਰੀਕਾ ਦੇ ਇਲਾਵਾ ਕੈਨੇਡਾ, ਨੇਪਾਲ, ਮਿਸਰ ਅਤੇ ਸ਼੍ਰੀਲੰਕਾ ਨੇ ਵੀ ਪਾਕਿਸਤਾਨ ਦੇ ਅੰਬ ਲੈਣ ਤੋਂ ਨਾਂਹ ਕਰ ਦਿੱਤੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ