Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਦੇਵਸਥਾਨਮ ਬੋਰਡ ਦੇ ਖ਼ਿਲਾਫ਼ ਕੇਦਾਰਨਾਥ ਮੰਦਰ ਦੇ ਪੁਜਾਰੀ ਧਰਨਾ ਲਾ ਕੇ ਬੈਠੇ

June 14, 2021 08:20 AM

ਦੇਹਰਾਦੂਨ, 13 ਜੂਨ, (ਪੋਸਟ ਬਿਊਰੋ)- ਉੱਤਰਾਖੰਡ ਚਾਰ ਧਾਮ ਦੇਵਸਥਾਨਮ ਪ੍ਰਬੰਧ ਬੋਰਡ ਨੂੰ ਭੰਗ ਕਰਨ ਦੀ ਮੰਗ ਦੇ ਲਈ ਓਥੋਂ ਦੇ ਪੁਜਾਰੀ ਕੇਦਾਰਨਾਥ ਮੰਦਰ ਦੇ ਬਾਹਰ ਧਰਨੇ ਉੱਤੇ ਬੈਠ ਗਏ ਹਨ। ਉਨ੍ਹਾਂ ਦਾ ਇਹ ਧਰਨਾ ਪ੍ਰਰਦਸ਼ਨ ਅੱਜ ਐਤਵਾਰ ਨੂੰ ਤੀਸਰੇ ਦਿਨ ਵਿੱਚ ਦਾਖਲ ਹੋ ਗਿਆ ਹੈ। ਆਪਣੀਆਂ ਮੰਗਾਂ ਲਈ ਇਹ ਪੁਜਾਰੀ ਕੇਦਾਰਨਾਥ ਮੰਦਰ ਦੇ ਬਾਹਰ ਸ਼ਾਂਤਮਈ ਧਰਨੇ ਪ੍ਰਦਰਸ਼ਨਕਰ ਰਹੇ ਹਨ। ਇਸ ਤੋਂ ਪਹਿਲਾਂ ਪੁਜਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਸੀ। ਉਹ ਦੇਵਸਥਾਨਮ ਬੋਰਡ ਨੂੰ ਭੰਗ ਕਰਨ ਦੀ ਮੰਗ ਲਈ ਇਸ ਰਾਜ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪੁਜਾਰੀਆਂ ਨੇ ਦੇਵਸਥਾਨਮ ਬੋਰਡ ਨੂੰ ਭੰਗ ਨਾ ਕਰਨ ਉੱਤੇ ਚਾਰੇ ਧਾਮ: ਗੰਗੋਤਰੀ, ਯਮੁਨੋਤਰੀ, ਕੇਦਾਰਨਾਥ ਅਤੇ ਬਦਰੀਨਾਥ ਵਿਚ ਵੱਡਾ ਅੰਦੋਲਨ ਛੇੜਨ ਦੀ ਚਿਤਾਵਨੀ ਦਿੱਤੀ ਹੈ।
ਇਸ ਟਕਰਾਅ ਬਾਰੇ ਪੁਜਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਰਾਜ ਸਰਕਾਰ ਉੱਤਰਾਖੰਡ ਵਿੱਚ ਚਾਰ ਧਾਮ ਯਾਤਰਾ ਤੇ ਮੰਦਰਾਂ ਉੱਤੇ ਕਬਜ਼ਾ ਕਰਨ ਦੀ ਨੀਤੀ ਘੜ ਰਹੀ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੁਜਾਰੀਆਂ ਨੂੰ ਭਰੋਸੇ ਵਿੱਚ ਲਏ ਬਿਨਾਂ ਸਰਕਾਰ ਨੇ ਪਹਿਲਾਂ ਬੋਰਡ ਬਣਾ ਦਿੱਤਾ ਤੇ ਫਿਰ ਉਸ ਨੂੰ ਹੋਰ ਅਧਿਕਾਰ ਦਿੱਤੇ ਜਾ ਰਹੇ ਹਨ। ਪ੍ਰਦਰਸ਼ਨ ਕਰਦੇ ਪੁਜਾਰੀਆਂ ਨੇ ਕਿਹਾ ਕਿ ਇਸ ਰਾਜ ਦੀ ਤੀਰਥ ਸਿੰਘ ਰਾਵਤ ਸਰਕਾਰ ਨੇ ਬੋਰਡ ਭੰਗ ਕਰਨ ਦੀ ਗੱਲ ਆਖੀ ਸੀ, ਪਰ ਅਜੇ ਤੱਕ ਇਸਬਾਰੇ ਕੋਈ ਕਦਮ ਨਹੀਂ ਚੁੱਕਿਆ।
ਵਰਨਣ ਯੋਗ ਹੈ ਕਿ ਉੱਤਰਾ ਖੰਡਵਿੱਚ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੇ ਵਕਤ ਚਾਰੇ ਧਾਮਾਂ ਸਣੇ ਪ੍ਰਦੇਸ਼ ਦੇ 51 ਮੰਦਰਾਂ ਦੇ ਪ੍ਰਬੰਧ ਲਈ ਐਕਟ ਰਾਹੀਂ ਦੇਵਸਥਾਨਮ ਬੋਰਡ ਬਣਾਇਆ ਗਿਆ ਸੀ। ਪੁਜਾਰੀਸ਼ੁਰੂ ਤੋਂ ਹੀ ਇਸ ਬੋਰਡ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਅਹੁਦਾ ਸੰਭਾਲਣ ਪਿੱਛੋਂ ਤੀਰਥ ਸਿੰਘ ਰਾਵਤ ਨੇ ਬੋਰਡ ਮੁੱਦੇ ਉੱਤੇ ਮੁੜ ਵਿਚਾਰ ਦੀ ਗੱਲ ਆਖੀ ਸੀ ਕਿ ਸਾਰੇ ਸੰਬੰਧਤ ਲੋਕਾਂ ਨਾਲ ਗੱਲ ਕਰ ਕੇ ਕੋਈ ਫ਼ੈਸਲਾ ਲਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼