Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਜੱਜ ਲੱਗਣ ਲਈ ਸੁਪਰੀਮ ਕੋਰਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨਾਂ ਆਹਮੋ-ਸਾਹਮਣੇ

June 14, 2021 08:25 AM

ਨਵੀਂ ਦਿੱਲੀ, 13 ਜੂਨ, (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ ਸੀ ਬੀ ਏ) ਨੇ ਚੀਫ ਜਸਟਿਸ (ਸੀ ਜੇ ਆਈ) ਐੱਨ ਵੀ ਰਮਨਾ ਨੂੰ ਚਿੱਠੀ ਲਿਖ ਕੇ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਹਾਈ ਕੋਰਟਾਂ ਵਿਚ ਜੱਜ ਬਣਾਏ ਜਾਣ ਉੱਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਉੱਤੇ ਵੱਖ-ਵੱਖ ਬਾਰ ਐਸੋਸੀਏਸ਼ਨਾਂ ਨੇ ਜਿਸ ਕਿਸਮ ਦੀ ਪ੍ਰਤੀਕਿਰਿਆ ਦਿੱਤੀ ਹੈ, ਉਸ ਨਾਲ ਜੱਜ ਬਣਨ ਦੀ ਹੋੜ ਸ਼ੁਰੂ ਹੋ ਗਈ ਹੈ।
ਹਾਈ ਕੋਰਟ ਬਾਰ ਐਸੋਸੀਏਸ਼ਨਾਂ ਨੇ ਇਸ ਬਾਰੇ ਭਾਰਤ ਦੇ ਚੀਫ ਜਸਟਿਸ ਨੂੰ ਚਿੱਠੀ ਲਿਖ ਕੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਅਪੀਲ ਰੱਦ ਕਰਨ ਦੀ ਮੰਗ ਕੀਤੀ ਅਤੇ ਕੁਝ ਹਾਈ ਕੋਰਟ ਬਾਰ ਐਸੋਸੀਏਸ਼ਨਾਂ ਨੇ ਹਾਈ ਕੋਰਟ ਦੇ ਵਕੀਲਾਂ ਨੂੰ ਸੁਪਰੀਮ ਕੋਰਟ ਦਾ ਜੱਜਲਾਉਣ ਦੀ ਵਿਚਾਰ ਕਰਨ ਬਾਰੇ ਅਪੀਲ ਕਰ ਦਿੱਤੀ ਹੈ।ਕਲਕੱਤਾ ਹਾਈ ਕੋਰਟ ਬਾਰ ਐਸੋਸੀਏਸ਼ਨ, ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ, ਐਡਵੋਕੇਟ ਐਸੋਸੀਏਸ਼ਨ ਬੈਂਗਲੁਰੂ ਆਦਿ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਖਿਲਾਫ ਖੁੱਲ੍ਹ ਕੇ ਬੋਲੀਆਂ ਹਨ। ਇਨ੍ਹਾਂ ਹਾਈ ਕੋਰਟ ਬਾਰ ਐਸੋਸੀਏਸ਼ਨਾਂ ਨੇ ਐੱਸ ਸੀ ਬੀ ਏ ਦੀ ਚਿੱਠੀ ਵਿਚ ਸੁਪਰੀਮ ਕੋਰਟ ਵਾਲੇ ਵਕੀਲਾਂ ਨੂੰ ਹਾਈ ਕੋਰਟ ਦੇ ਵਕੀਲਾਂ ਤੋਂ ਵੱਧ ਯੋਗ ਦੱਸਣ ਉੱਤੇ ਵੀ ਸਖ਼ਤ ਇਤਰਾਜ਼ ਕੀਤਾ ਹੈ। ਦੂਸਰੇ ਪਾਸੇ ਐੱਸ ਸੀ ਬੀ ਏ ਪ੍ਰਧਾਨ ਵਿਕਾਸ ਸਿੰਘ ਨੇ ਕਿਹਾ ਕਿ ਚੀਫ ਜਸਟਿਸ ਨੂੰ ਭੇਜੀ ਚਿੱਠੀ ਵਿਚ ਵਰਤੇ ਗਏ ਸ਼ਬਦਾਂ ਪਿਛਲੀ ਸੋਚ ਅਸਲ ਵਿੱਚ ਵਕੀਲਾਂ ਦੇ ਨਾਵਾਂ ਉੱਤੇ ਵਿਚਾਰ ਕਰਨ ਦਾ ਪਾਰਦਰਸ਼ੀ ਤੇ ਠੋਸ ਤੰਤਰ ਬਣਾਉਣ ਉੱਤੇ ਜ਼ੋਰ ਦੇਣਾ ਸੀ, ਉਸ ਵਿਚ ਹਾਈ ਕੋਰਟ ਦੇ ਵਕੀਲਾਂ ਉੱਤੇ ਤੋਹਮਤ ਲਾਉਣ ਦਾ ਸਾਡਾ ਕੋਈ ਇਰਾਦਾ ਨਹੀਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ