Welcome to Canadian Punjabi Post
Follow us on

15

July 2025
 
ਕੈਨੇਡਾ

ਡਿਊਟੀ ਉੱਤੇ ਤਾਇਨਾਤ ਆਰਸੀਐਮਪੀ ਅਧਿਕਾਰੀ ਦੇ ਮਾਰੇ ਜਾਣ ਉੱਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

June 14, 2021 09:08 AM

ਰੇਜਾਈਨਾ, 13 ਜੂਨ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਡਿਊਟੀ ਉੱਤੇ ਤਾਇਨਾਤ ਇੱਕ ਆਰਸੀਐਮਪੀ ਅਧਿਕਾਰੀ ਦੇ ਮਾਰੇ ਜਾਣ ਉੱਤੇ ਸਸਕੈਚਵਨ ਤੇ ਕੈਨੇਡਾ ਭਰ ਤੋਂ ਪੁਲਿਸ ਅਧਿਕਾਰੀਆਂ ਤੇ ਕਮਿਊਨਿਟੀ ਮੈਂਬਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵਿੱਟਰ ਉੱਤੇ ਸਾਂਝੇ ਕੀਤੇ ਗਏ ਮੈਸੇਜ ਵਿੱਚ ਲਿਖਿਆ ਗਿਆ ਕਿ ਅੱਜ ਰਾਤ ਸਸਕੈਚਵਨ ਤੋਂ ਬਹੁਤ ਹੀ ਮਾੜੀ ਖਬਰ ਆਈ ਹੈ।ਉਨ੍ਹਾਂ ਲਿਖਿਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਮਾਰੇ ਗਏ ਆਫੀਸਰ ਸ਼ੈਲਬੀ ਪੈਟਨ ਦੇ ਪਰਿਵਾਰ ਦੇ ਨਾਲ ਹਨ।
ਜਿ਼ਕਰਯੋਗ ਹੈ ਕਿ 26 ਸਾਲ ਕਾਂਸਟੇਬਲ ਪੈਟਨ ਨੇ ਸ਼ਨਿੱਚਰਵਾਰ ਨੂੰ ਸਵੇਰੇ 8:00 ਵਜੇ ਦੇ ਨੇੜੇ ਤੇੜੇ ਵੌਲਸਲੇ, ਸਸਕੈਚਵਨ ਵਿੱਚ ਇੱਕ ਚੋਰੀ ਕੀਤੇ ਗਏ ਟਰੱਕ ਨੂੰ ਰੋਕਣ ਦੀ ਕੋਸਿ਼ਸ਼ ਕੀਤੀ। ਪਰ ਉਸ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸ ਘਟਨਾ ਦੇ ਸਬੰਧ ਵਿੱਚ ਇੱਕ ਪੁਰਸ਼ ਤੇ ਇੱਕ ਮਹਿਲਾ ਨੂੰ ਉਸੇ ਦਿਨ ਸਵੇਰੇ 10:00 ਵਜੇ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਪੁਲਿਸ ਹਿਰਾਸਤ ਵਿੱਚ ਹਨ।
ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਨੇ ਵੀ ਟਵਿੱਟਰ ਉੱਤੇ ਲਿਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਬੇਹੱਦ ਦੁੱਖ ਹੈ ਕਿ ਆਰਸੀਐਮਪੀ ਕਾਂਸਟੇਬਲ ਸ਼ੈਲਬੀ ਪੈਟਨ ਆਪਣਾ ਫਰਜ਼ ਨਿਭਾਉਂਦਿਆਂ ਹੋਇਆਂ ਸਾਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਾ ਗਿਆ। ਅਸੀਂ ਨਾ ਸਿਰਫ ਪੈਟਨ ਸਗੋਂ ਹਰੇਕ ਪੁਲਿਸ ਅਧਿਕਾਰੀ ਦੇ ਸ਼ੁਕਰਗੁਜ਼ਾਰ ਹਾਂ ਜਿਹੜੇ ਸਾਡੀ ਹਿਫਾਜ਼ਤ ਲਈ ਆਪਣੀਆਂ ਜਾਨਾਂ ਤੱਕ ਦੀ ਪਰਵਾਹ ਨਹੀਂ ਕਰਦੇ। ਕੈਨੇਡਾ ਦੇ ਐਨਡੀਪੀ ਆਗੂ ਜਗਮੀਤ ਸਿੰਘ ਨੇ ਵੀ ਕਾਂਸਟੇਬਲ ਪੈਟਨ ਦੀ ਮੌਤ ਉੱਤੇ ਦੁੱਖ ਪ੍ਰਗਟਾਇਆ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ