Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵਿਕਾਸਸ਼ੀਲ ਦੇਸ਼ਾਂ ਨੂੰ ਕੋਵਿਡ-19 ਵੈਕਸੀਨ ਦੀਆਂ 13 ਮਿਲੀਅਨ ਡੋਜ਼ਾਂ ਡੋਨੇਟ ਕਰੇਗਾ ਕੈਨੇਡਾ : ਟਰੂਡੋ

June 14, 2021 09:11 AM

ਕੈਰਬਿਸ ਬੇਅ, ਯੂਨਾਈਟਿਡ ਕਿੰਗਡਮ, 13 ਜੂਨ (ਪੋਸਟ ਬਿਊਰੋ) : ਬ੍ਰਿਟੇਨ ਵਿੱਚ ਇਸ ਵੀਕੈਂਡ ਖ਼ਤਮ ਹੋਈ ਤਿੰਨ ਰੋਜ਼ਾ ਜੀ-7 ਸਿਖਰ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 13 ਮਿਲੀਅਨ ਕੋਵਿਡ-19 ਵੈਕਸੀਨ ਦੀਆਂ ਡੋਜ਼ਾਂ ਵਿਕਾਸਸ਼ੀਲ ਦੇਸ਼ਾਂ ਨੂੰ ਦੇਣ ਦਾ ਤਹੱਈਆ ਪ੍ਰਗਟਾਇਆ। ਇਸ ਸਿਖਰ ਵਾਰਤਾ ਦੌਰਾਨ ਮਹਾਂਮਾਰੀ, ਕਲਾਈਮੇਟ ਚੇਂਜ ਤੇ ਚੀਨ ਨਾਲ ਸਬੰਧਤ ਮੁੱਦੇ ਵਿਚਾਰੇ ਗਏ।
ਇਸ ਤੋਂ ਪਹਿਲਾਂ ਕੈਨੇਡਾ ਨੇ ਮਹਾਂਮਾਰੀ ਨਾਲ ਲੜਨ ਲਈ ਗਰੀਬ ਦੇਸ਼ਾਂ ਨੂੰ ਵੈਕਸੀਨ ਦੀਆਂ 100 ਮਿਲੀਅਨ ਡੋਜ਼ਾਂ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਜੀ-7 ਮੁਲਕਾਂ ਵਿੱਚੋਂ ਸਿਰਫ ਕੈਨੇਡਾ ਹੀ ਅਜਿਹਾ ਦੇਸ਼ ਸੀ ਜਿਸਨੇ ਇਹ ਸਪਸ਼ਟ ਨਹੀਂ ਕੀਤਾ ਕਿ ਇਸ ਵਿੱਚੋਂ ਡੋਜ਼ਾਂ ਕਿੰਨੀਆਂ ਹੋਣਗੀਆਂ ਤੇ ਕਿੰਨੀ ਆਰਥਿਕ ਮਦਦ ਹੋਵੇਗੀ।ਐਤਵਾਰ ਨੂੰ ਟਰੂਡੋ ਨੇ ਆਖਿਆ ਕਿ 13 ਮਿਲੀਅਨ ਸ਼ੌਟਸ, ਜੋ ਕਿ ਸਾਡੇ ਕੋਲ ਵਾਧੂ ਪਏ ਹਨ, ਤੋਂ ਇਲਾਵਾ ਕੈਨੇਡਾ ਨੇ 87 ਮਿਲੀਅਨ ਡੋਜ਼ਾਂ ਖਰੀਦਕੇ ਵੰਡਣ ਲਈ ਪਹਿਲਾਂ ਹੀ ਅਦਾਇਗੀ ਕਰ ਦਿੱਤੀ ਹੈ ਤੇ ਇਹ ਡੋਜ਼ਾਂ ਐਕਟ ਐਕਸੈਲਰੇਟਰ ਨੂੰ ਭੇਜੀਆਂ ਜਾ ਚੁੱਕੀਆਂ ਹਨ। ਐਕਟ ਐਕਸੈਲਰੇਟਰ ਅਜਿਹਾ ਪ੍ਰੌਗਰਾਮ ਹੈ ਜਿਹੜਾ ਯਕੀਨੀ ਬਣਾਉਂਦਾ ਹੈ ਕਿ ਪੂਰੀ ਦੁਨੀਆਂ ਦੀ ਪਹੁੰਚ ਕੋਵਿਡ-19 ਟੈਸਟਿੰਗ, ਟਰੀਟਮੈਂਟਸ ਤੇ ਵੈਕਸੀਨਜ਼ ਤੱਕ ਹੋਵੇ।
ਸਿਖਰ ਵਾਰਤਾ ਦੀ ਸਮਾਪਤੀ ਉੱਤੇ ਰੱਖੀ ਗਈ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਇੱਥੇ ਕੀਤੇ ਗਏ ਵਾਅਦੇ ਮੁਤਾਬਕ ਪਹਿਲਾਂ ਹੀ ਵੈਕਸੀਨ ਦੀਆਂ ਡੋਜ਼ਾਂ ਲੋੜਵੰਦ ਦੇਸ਼ਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਤੇ ਹੁਣ ਤੱਕ ਉੱਥੇ ਪਹੁੰਚਣ ਵੀ ਵਾਲੀਆਂ ਹੋਣਗੀਆਂ। ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਬਾਕੀ ਡੋਜ਼ਾਂ ਕਦੋਂ ਤੱਕ ਪਹੁੰਚਣਗੀਆਂ।
ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਡੋਨੇਟ ਕੀਤੀਆਂ ਗਈਆਂ ਸੱਤ ਮਿਲੀਅਨ ਡੋਜ਼ਾਂ ਫਾਰਮਾਸਿਊਟੀਕਲ ਕੰਪਨੀ ਨੋਵਾਵੈਕਸ ਦੀਆਂ ਹਨ।ਨੋਵਾਵੈਕਸ ਉਹ ਫਰਮ ਹੈ ਜਿਸਦੀ ਵੈਕਸੀਨ ਅਜੇ ਕਲੀਨਿਕਲ ਟ੍ਰਾਇਲ ਵਿੱਚ ਹੀ ਹੈ ਤੇ ਅਜੇ ਇਸ ਵੈਕਸੀਨ ਦੀ ਕੈਨੇਡਾ ਵਿੱਚ ਵਰਤੋਂ ਦੀ ਮਨਜ਼ੂਰੀ ਨਹੀਂ ਮਿਲੀ ਹੈ। ਬਾਕੀ ਡੋਨੇਟ ਕੀਤੀਆਂ ਗਈਆਂ ਵੈਕਸੀਨਜ਼ ਵਿੱਚ ਆਕਸਫੋਰਡ-ਐਸਟ੍ਰਾਜ਼ੈਨੇਕਾ ਤੇ ਜੌਹਨਸਨ ਐਂਡ ਜੌਹਨਸਨ ਦੀਆਂ ਡੋਜ਼ਾਂ ਸ਼ਾਮਲ ਹਨ।     

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ