Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਸੱਤ ਸਾਲ ਦੀ ਦੋਸਤੀ ਪਿੱਛੋਂ ਗੁਰੂਗ੍ਰਾਮ ਵਿੱਚ ਦੋ ਲੜਕੀਆਂ ਦਾ ਇੱਕ-ਦੂਸਰੇ ਨਾਲ ਵਿਆਹ

June 15, 2021 02:15 AM

ਗੁਰੂਗ੍ਰਾਮ, 14 ਜੂਨ (ਪੋਸਟ ਬਿਊਰੋ)- ਦੋ ਲੜਕੀਆਂ ਦੀ ਸੱਤ ਸਾਲਾ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਦੋਵਾਂ ਨੇ ਵਿਆਹ ਕਰ ਕੇ ਇੱਕ ਦੂਸਰੇ ਨਾਲ ਜੀਉਣ-ਮਰਨ ਦਾ ਵਾਅਦਾ ਕਰ ਲਿਆ।
ਹਰਿਆਣਾ ਦੇ ਗੁਰੂਗ੍ਰਾਮ ਅਤੇ ਝੱਜਰ ਜ਼ਿਲ੍ਹੇ ਦੀਆਂ ਦੋ ਲੜਕੀਆਂ ਨੇ ਸੋਹਨਾ ਦੇ ਇੱਕ ਮੰਦਰ ਵਿੱਚ ਵਿਆਹ ਕਰ ਲਿਆ ਹੈ। ਪੁਲਸ ਮੁਤਾਬਕ ਗੁਰੂਗ੍ਰਾਮ ਦੇ ਪਟੌਦੀ ਇਲਾਕੇ ਦੀ ਰਹਿਣ ਵਾਲੀ ਵੀਹ ਸਾਲ ਦੀ ਲੜਕੀ ਦੀ ਝੱਜਰ ਦੇ ਸਕੂਲ ਵਿੱਚ ਪੜ੍ਹਨ ਦੌਰਾਨ 19 ਸਾਲ ਦੀ ਲੜਕੀ ਨਾਲ ਦੋਸਤੀ ਹੋ ਗਈ ਸੀ। ਦੋਵੇਂ ਪਿਛਲੇ ਸੱਤ ਸਾਲਾਂ ਤੋਂ ਦੋਸਤ ਹਨ। ਦੋਵਾਂ ਲੜਕੀਆਂ ਨੇ ਆਪਸੀ ਸਹਿਮਤੀ ਨਾਲ ਸ਼ੁੱਕਰਵਾਰ ਨੂੰ ਸੋਹਨਾ ਦੇ ਇੱਕ ਮੰਦਰ ਵਿੱਚ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰ ਲਿਆ। ਗੁਰੂਗ੍ਰਾਮ ਦੇ ਪਟੌਦੀ ਖੇਤਰ ਦੀ ਲੜਕੀ ਪਤਨੀਬਣੀ, ਜਦ ਕਿ ਝੱਜਰ ਦੀ ਲੜਕੀ ਪਤੀ ਬਣੀ ਹੈ। ਦੋਵਾਂ ਨੇ ਪਹਿਲਾਂ ਆਪਣੇ ਪਰਵਾਰਕ ਮੈਂਬਰਾਂ ਨੂੰ ਵਿਆਹ ਕਰਨ ਦੀ ਇੱਛਾ ਦੱਸੀ ਤਾਂ ਉਨ੍ਹਾਂ ਨੇ ਇੱਕ ਦੂਸਰੇ ਨੂੰ ਭੁੱਲ ਜਾਣ ਲਈ ਕਿਹਾ ਅਤੇ ਦੱਸਿਆ ਕਿ ਇਹ ਸਮਾਜ ਦੇ ਖਿਲਾਫ ਹੈ। ਇਸ ਦੇ ਬਾਅਦ ਪਟੌਦੀ ਦੀ ਲੜਕੀ ਦਸ ਦਿਨ ਪਹਿਲਾਂ ਲਾਪਤਾ ਹੋ ਗਈ, ਜਿਸ ਪਿੱਛੋਂ ਉਸ ਦੇ ਪਿਤਾ ਨੇ ਪੁਲਸ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਸ਼ਨੀਵਾਰ ਨੂੰ ਲੜਕੀ ਦਾ ਪਤਾ ਲਾਇਆ ਤਾਂ ਉਸ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੀ ਦੋਸਤ ਨਾਲ ਵਿਆਹ ਕਰ ਲਿਆ ਹੈ।
ਹੇਲਿਨਮਡੀ ਪੁਲਸ ਚੌਕੀ ਦੇ ਇੰਚਾਰਜ ਮਹੇਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਲੜਕੀਆਂ ਨੂੰ ਸ਼ਨੀਵਾਰ ਪਟੌਦੀ ਦੀ ਇੱਕ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਬਾਲਗ ਹਨ ਤੇ ਉਨ੍ਹਾਂ ਨੇ ਇੱਕ ਮੰਦਰ ਵਿੱਚ ਵਿਆਹ ਕੀਤਾ ਹੈ। ਲੜਕੀਆਂ ਦੇ ਪਰਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਅਤੇ ਦੋਵਾਂ ਨੇ ਇਕੱਠੇ ਰਹਿਣ ਦਾ ਫੈਸਲਾ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ