Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਡਾਕਟਰ ਤੇ ਸਟਾਫ ਉਤੇ ਹਸਪਤਾਲ ਵਿੱਚ ਬਲਾਤਕਾਰ ਕਰਨ ਦਾ ਦੋਸ਼, ਪੀੜਤ ਦੀ ਮੌਤ

June 15, 2021 02:18 AM

ਅਮੇਠੀ, 14 ਜੂਨ (ਪੋਸਟ ਬਿਊਰੋ)- ਲਖਨਊ ਦੇ ਇੱਕ ਹਸਪਤਾਲ ਵਿੱਚ ਔਰਤ ਦੀ ਕੁੱਟਮਾਰ ਅਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਅਗਲੇ ਦਿਨ ਪੀੜਤਾ ਦੀ ਮੌਤ ਹੋ ਗਈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰ ਦਿੱਤਾ ਹੈ।
ਮ੍ਰਿਤਕ ਔਰਤ ਦੀ ਧੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਚਾਲੀ ਸਾਲਾ ਮਾਂ ਗੌਰੀਗੰਜ ਦੇ ਜੁਆਇੰਟ ਡਿਸਟਿ੍ਰਕਟ ਹਸਪਤਾਲ ਵਿੱਚ ਛੇ ਜੂਨ ਤੋਂ ਦਾਖਲ ਸੀ। ਉਸ ਦੀ ਸਿਹਤ ਲਗਾਤਾਰ ਖਰਾਬ ਹੋਣ ਕਾਰਨ ਉਸ ਨੂੰ ਰਾਮ ਮਨੋਹਰ ਲੋਹੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਮਾਂ ਨੂੰ ਐਮਰਜੈਂਸੀ ਵਿੱਚ ਰੱਖਣ ਪਿੱਛੋਂ ਵਾਰਡ ਵਿੱਚ ਭੇਜ ਦਿੱਤਾ ਗਿਆ, ਪਰ ਕਿਸੇ ਪਰਵਾਰਕ ਮੈਂਬਰ ਨੂੰ ਉਸ ਨੂੰ ਮਿਲਣ ਨਹੀਂ ਦਿੱਤਾ ਗਿਆ। ਉਹ ਕਿਸੇ ਤਰ੍ਹਾਂ ਮਾਂ ਨੂੰ ਮਿਲਣ ਗਈ ਤਾਂ ਮਾਂ ਨੇ ਦੱਸਿਆ ਕਿ ਡਾਕਟਰ ਅਤੇ ਸਟਾਫ ਮੈਂਬਰ ਨੇ ਉਸ ਦੀ ਕੁੱਟਮਾਰ ਕੀਤੀ ਤੇ ਬਲਾਤਕਾਰ ਕੀਤਾ ਹੈ। ਉਸ ਤੋਂ ਬਾਅਦ ਹਸਪਤਾਲ ਨੇ ਉਸ ਦੀ ਬੇਹੋਸ਼ ਮਾਂ ਨੂੰ ਡਿਸਚਾਰਜ ਕਰ ਦਿੱਤਾ।ਹਸਪਤਾਲ ਪ੍ਰਬੰਧਕਾਂ ਨੇ ਬਲਾਤਕਾਰਦੇ ਦੋਸ਼ ਨੂੰ ਰੱਦ ਕਰ ਕੇ ਕਿਹਾ ਕਿ ਬਲੈਕ ਫੰਗਸ ਕਾਰਨ ਔਰਤ ਨੂੰ ਦੂਜੇ ਹਸਪਤਾਲ ਭੇਜਿਆ ਗਿਆ, ਪਰ ਉਸ ਦੀ ਰਸਤੇ ਵਿੱਚ ਮੌਤ ਹੋ ਗਈ। ਲੜਕੀ ਨੇ ਇਹ ਮਾਮਲਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਧਿਆਨ ਵਿੱਚ ਲਿਆਂਦਾ, ਜਿਨ੍ਹਾਂ ਨੇ ਜਿਲ੍ਹਾ ਮੈਜਿਸਟਰੇਟ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ