Welcome to Canadian Punjabi Post
Follow us on

05

August 2021
 
ਪੰਜਾਬ

ਪਿਆਰ ਵਿੱਚ ਅੜਿੱਕਾ ਬਣੇ ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ

June 15, 2021 02:27 AM

ਰੂਪਨਗਰ, 14 ਜੂਨ (ਪੋਸਟ ਬਿਊਰੋ)- ਰੂਪਨਗਰ ਪੁਲਸ ਨੇ ਥਾਣਾ ਚਮਕੌਰ ਸਾਹਿਬ ਦੇ ਪਿੰਡ ਚੂਹੜਮਾਜਰਾ ਵਿਖੇ ਪ੍ਰੇਮੀ ਨਾਲ ਮਿਲ ਕੇ ਪਤਨੀ ਵੱਲੋਂ ਕੀਤੇ ਪਤੀ ਦਾ ਕਤਲ ਕਰਨ ਦੀ ਗੁੱਥੀ ਸੁਲਝਾ ਲਈ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਿਸ ਬਾਰੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪੁਲਸ ਮੁੱਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਕਤਲ ਨੂੰ ਹਾਦਸਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਨੂੰ ਐਸ ਪੀ (ਡੀ) ਅਜਿੰਦਰ ਸਿੰਘ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਹੱਲ ਕਰ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਜੀਤ (35) ਪੁੱਤਰ ਨਾਜ਼ਰ ਸਿੰਘ, ਜਿਸ ਦੇ ਕਤਲ ਨੂੰ ਸਾਜ਼ਿਸ਼ ਤਹਿਤ ਮੁਲਜ਼ਮਾਂ ਨੇ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਸੀ ਕਿ ਨਸ਼ੇ ਵਿੱਚ ਛੱਤ ਤੋਂ ਡਿੱਗ ਗਿਆ ਸੀ, ਪੁਲਸ ਨੇ ਉਸ ਦੀ ਮੌਤ ਨੂੰ ਕਤਲ ਮੰਨਦਿਆਂ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਤੇ ਪਿੰਡ ਕੰਦੋਲਾ ਟੱਪਰੀਆਂ ਦੇ ਕੁਲਵਿੰਦਰ ਸਿੰਘ ਨੂੰ ਫੜ ਲਿਆ। ਜ਼ਿਲ੍ਹਾ ਪੁਲਸ ਮੁੱਖੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਪਿੰਡ ਕੰਦੋਲਾ ਟੱਪਰੀਆਂ ਦੇ ਕੁਲਵਿੰਦਰ ਸਿੰਘ ਨਾਲ ਪਿਆਰ ਕਰਦੀ ਸੀ, ਜਿਸ ਕਾਰਨ ਹਰਜੀਤ ਸਿੰਘ ਨਾਲ ਉਸ ਦਾ ਲੜਾਈ-ਝਗੜਾ ਰਹਿੰਦਾ ਸੀ ਅਤੇ ਦੋਵਾਂ ਨੇ ਉਸ ਨੂੰ ਰਸਤੇ ਵਿੱਚੋਂ ਹਟਾਉਣ ਲਈ ਮਿਲ ਕੇ ਇਹ ਸਾਜ਼ਿਸ਼ ਰਚੀ ਸੀ। ਮ੍ਰਿਤਕ ਹਰਜੀਤ ਸਿੰਘ ਤੇ ਜਸਵੀਰ ਕੌਰ ਦੇ ਦੋ ਬੱਚੇ 11 ਸਾਲ ਦੀ ਲੜਕੀ ਅਤੇ ਸੱਤ ਸਾਲ ਦਾ ਲੜਕਾ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਕੁਲਵਿੰਦਰ ਸਿੰਘ ਵਾਸੀ ਕੰਦੋਲਾ ਟੱਪਰੀਆਂ ਅਤੇ ਜਸਵੀਰ ਕੌਰ ਚੂਹੜਮਾਜਰਾ ਨੂੰ ਗ਼੍ਰਿਫ਼ਤਾਰ ਕਰਕੇ ਹੋਰ ਪੁੱਛਗਿੱਛ ਅਰੰਭ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੋਰੀ ਦੀਆਂ ਚਾਲੀ ਵਾਰਦਾਤਾਂ ਕਰਨ ਵਾਲੇ ਗੈਂਗ ਦੇ 7 ਦੋਸ਼ੀ ਗ੍ਰਿਫਤਾਰ
ਬੇਅਦਬੀ ਕੇਸ ਵਿੱਚ ਡੇਰਾ ਪ੍ਰੇਮੀਆਂ ਨੂੰ ਚਲਾਣ ਦੀਆਂ ਕਾਪੀਆਂ ਦਿਤੀਆਂ
ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ
ਚੋਣਾਂ ਦਾ ਚੱਕਾ ਰਿੜ੍ਹਿਆ: ਬਾਦਲ ਅਕਾਲੀ ਦਲ ਵੱਲੋਂ ਸਰਕਾਰ ਬਣਨ ਉੱਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ
ਪੰਜਾਬ ਦੇ ਖਜ਼ਾਨਾ ਮੰਤਰੀ ਦੇ ਐਲਾਨਾਂ ਨੂੰ ਖਜ਼ਾਨਾ ਵਿਭਾਗ ਨੇ ਹੀ ਨਹੀਂ ਮੰਨਿਆ
ਸੁਮੇਧ ਸਿੰਘ ਸੈਣੀ ਨੂੰ ਰਾਹਤ: ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ
ਰਣਜੀਤ ਸਾਗਰ ਡੈਮ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਡਿੱਗਣ ਨਾਲ ਦੋਵੇਂ ਪਾਇਲਟ ਲਾਪਤਾ
ਰਿਲਾਇੰਸ ਆਊਟਲੈਟ ਬੰਦ ਹੋਣ ਨਾਲ ਪੰਜ ਹਜ਼ਾਰ ਤੋਂ ਵੱਧ ਨੌਕਰੀਆਂ ਉਤੇ ਖਤਰੇ ਦਾ ਪਰਛਾਵਾਂ
ਪੰਜਾਬੀ ਯੂਨੀਵਰਸਿਟੀ ਵਿੱਚ ਫੇਕ ਬਿਲਿੰਗ ਕਰਨ ਦੇ ਕੇਸ ਵਿੱਚ ਸੱਤ ਜਣੇ ਨਾਮਜ਼ਦ