Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੈਨੇਡਾ ਦੇ ਵੈਕਸੀਨ ਲਾਜਿਸਟਿਕਸ ਹੈੱਡ ਵਜੋਂ ਹਟਾਏ ਜਾਣ ਦੇ ਫੈਸਲੇ ਨੂੰ ਫੋਰਟਿਨ ਨੇ ਦਿੱਤੀ ਕਾਨੂੰਨੀ ਚੁਣੌਤੀ

June 15, 2021 07:26 AM

ਓਟਵਾ, 14 ਜੂਨ (ਪੋਸਟ ਬਿਊਰੋ) : ਮੇਜਰ ਜਨਰਲ ਡੈਨੀ ਫੋਰਟਿਨ ਨੇ ਖੁਦ ਨੂੰ ਕੈਨੇਡਾ ਦੇ ਵੈਕਸੀਨ ਲਾਜਿਸਟਿਕਸ ਹੈੱਡ ਵਜੋਂ ਹਟਾਏ ਜਾਣ ਦੇ ਫੈਸਲੇ ਦਾ ਕਾਨੂੰਨੀ ਮੁਲਾਂਕਣ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਵੱਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਦੋ ਕੈਬਨਿਟ ਮੰਤਰੀਆਂ, ਰੱਖਿਆ ਮੰਤਰੀ ਹਰਜੀਤ ਸੱਜਣ ਤੇ ਸਿਹਤ ਮੰਤਰੀ ਪੈਟੀ ਹਾਜ਼ਦੂ ਖਿਲਾਫ ਇਸ ਮਾਮਲੇ ਵਿੱਚ ਸਿਆਸੀ ਦਖਲਅੰਦਾਜ਼ੀ ਕਰਨ ਦਾ ਵੀ ਦੋਸ਼ ਲਾਇਆ ਹੈ। ਆਪਣੀ ਅਰਜ਼ੀ ਵਿੱਚ ਉਨ੍ਹਾਂ ਇਹ ਵੀ ਆਖਿਆ ਕਿ ਜਾਣਬੁੱਝ ਕੇ ਜਨਤਕ ਤੌਰ ਉੱਤੇ ਉਨ੍ਹਾਂ ਦੀ ਸਾਖ਼ ਨੂੰ ਢਾਹ ਲਾਉਣ ਦੀ ਕੋਸਿ਼ਸ਼ ਕੀਤੀ ਗਈ ਹੈ। ਫੋਰਟਿਨ ਖਿਲਾਫ ਲਾਏ ਗਏ ਕੋਈ ਵੀ ਦੋਸ਼ ਅਜੇ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ।
ਫੋਰਟਿਨ ਦੇ ਵਕੀਲਾਂ ਵੱਲੋਂ ਸੋਮਵਾਰ ਨੂੰ ਫੈਡਰਲ ਅਦਾਲਤ ਵਿੱਚ ਅਰਜ਼ੀ ਦੇ ਕੇ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (ਪੀ ਐਚ ਏ ਸੀ) ਦੇ ਅਹੁਦੇ ਤੋਂ ਉਨ੍ਹਾਂ ਨੂੰ ਹਟਾਏ ਜਾਣ ਤੇ ਦੁਬਾਰਾ ਅਜਿਹੀ ਜਿ਼ੰਮੇਵਾਰੀ ਨਾ ਦੇਣ ਦੇ ਮਾਮਲੇ ਵਿੱਚ ਕਾਨੂੰਨ ਮੁਲਾਂਕਣ ਦੀ ਮੰਗ ਕੀਤੀ ਗਈ ਹੈ।ਇਸ ਅਰਜ਼ੀ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਫੋਰਟਿਨ ਖਿਲਾਫ ਲਏ ਗਏ ਇਸ ਫੈਸਲੇ ਨੂੰ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੀ ਐਚ ਏ ਸੀ ਦੇ ਪਹਿਲਾਂ ਵਾਲੇ ਅਹੁਦੇ ਉੱਤੇ ਬਹਾਲ ਕੀਤਾ ਜਾਵੇ ਜਾਂ ਫਿਰ ਇੱਥੇ ਹੀ ਫੋਰਟਿਨ ਨੂੰ ਉਨ੍ਹਾਂ ਦੇ ਰੈਂਕ ਦੇ ਬਰਾਬਰ ਕੋਈ ਅਹੁਦਾ ਦਿੱਤਾ ਜਾਵੇ।
ਜਿ਼ਕਰਯੋਗ ਹੈ ਕਿ ਫੋਰਟਿਨ ਨੂੰ 14 ਮਈ ਨੂੰ ਵੈਕਸੀਨ ਰੋਲਆਊਟ ਤੋਂ ਹਟਾ ਦਿੱਤਾ ਗਿਆ ਸੀ।ਇਸ ਤੋਂ ਪੰਜ ਦਿਨ ਬਾਅਦ ਕੈਨੇਡੀਅਨ ਫੋਰਸਿਜ਼ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ ਵੱਲੋਂ ਫੋਰਟਿਨ ਖਿਲਾਫ ਜਿਨਸੀ ਸ਼ੋਸ਼ਣ ਸਬੰਧੀ ਜਾਂਚ ਦੇ ਹੁਕਮ ਦਿੱਤੇ ਗਏ ਸਨ।ਪਰ ਆਪਣੇ ਵਕੀਲਾਂ ਰਾਹੀਂ ਫੋਰਟਿਨ ਨੇ ਇਹ ਆਖਿਆ ਹੈ ਕਿ ਉਨ੍ਹਾਂ ਕੋਈ ਗਲਤੀ ਨਹੀਂ ਕੀਤੀ ਤੇ ਉਨ੍ਹਾਂ ਖਿਲਾਫ ਲਾਏ ਗਏ ਦੋਸ਼ ਬੇਬੁਨਿਆਦ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ