Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਵਿਗਿਆਨੀਆਂ ਵੱਲੋਂ ਚਿਤਾਵਨੀ ਏਲੀਅਨਜ਼ ਨਾਲ ਸੰਪਰਕ ਕਰਨ ਉੱਤੇ ਇਨਸਾਨੀ ਜੀਵਨ ਖ਼ਤਮ ਹੋਣ ਦਾ ਖਦਸ਼ਾ

June 15, 2021 11:57 AM

ਵਾਸ਼ਿੰਗਟਨ, 14 ਜੂਨ, (ਪੋਸਟ ਬਿਊਰੋ)- ਦੁਨੀਆ ਦੇ ਚੋਟੀ ਦੇ ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਏਲੀਅਨਜ਼ ਦੇ ਨਾਲ ਕੋਈ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਧਰਤੀ ਤੋਂ ਇਨਸਾਨੀ ਜੀਵਨ ਖ਼ਤਮ ਹੋ ਜਾਵੇਗਾ।
ਫਿਜਿ਼ਕਸ ਵਿਗਿਆਨੀ ਤੇ ਵਿਗਿਆਨ ਲੇਖਕ ਮਾਰਕ ਬੁਕਾਨਨ ਨੇ ਕਿਹਾ ਕਿ ਇਹੋ ਜਿਹਾ ਖਤਰਾ ਦੇਖਦੇ ਹੋਏ ਸਾਨੂੰ ਦੂਸਰੇ ਗ੍ਰਹਿਆਂ ਨਾਲ ਸੰਪਰਕ ਕਰਨ ਦੀ ਕੋਈ ਵੀ ਕੋਸ਼ਿਸ਼ ਬੰਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣੇ ਇਸ ਦਾਅਵੇ ਦੇ ਸਮਰਥਨ ਵਿਚ ਇਕ ਵੀਡੀਓ ਦਾ ਜਿ਼ਕਰ ਕੀਤਾ ਹੈ, ਜਿਹੜੀ ਅਪ੍ਰੈਲ 2020 ਵਿਚ ਅਮਰੀਕਾ ਦੇ ਰੱਖਿਆ ਵਿਭਾਗ ਨੇ ਜਾਰੀ ਕੀਤੀ ਸੀ।ਇਸ ਵੀਡੀਓ ਵਿਚ ਦਿੱਸ ਪੈਂਦਾ ਹੈ ਕਿ ਅਮਰੀਕੀ ਨੇਵੀ ਦੇ ਜਹਾਜ਼ ਕਿਸੇ ਅਣਜਾਣ ਹਵਾਈ ਵਸਤੂ ਦਾ ਸਾਹਮਣਾ ਕਰ ਰਹੇ ਹਨ। ਇਹ ਵਸਤੂ ਇੰਨੀ ਤੇਜ਼ ਅਤੇ ਅਜਿਹੀ ਦਿਸ਼ਾ ਵਿਚ ਜਾ ਰਹੀ ਸੀ, ਜਿੱਧਰ ਇਨਸਾਨ ਦੇ ਬਣਾਏ ਜਹਾਜ਼ਾਂ ਲਈ ਜਾਣ ਸੰਭਵ ਨਹੀਂ। ਇਕ ਸਾਲ ਪਹਿਲਾਂ ਅਮਰੀਕਾ ਦੇ ਫੌਜੀ ਹੈੱਡ ਕੁਆਰਟਰ ਪੈਂਟਾਗਨ ਵਿੱਚੋਂ ਲੀਕ ਹੋਈ ਇਕ ਫੁਟੇਜ ਵਿਚ ਨਜ਼ਰ ਆਇਆ ਸੀ ਕਿ ਸੈਨ ਡਿਏਗੋ ਦੇ ਆਕਾਸ਼ ਉੱਤੇ ਇਕ ਅਣਜਾਣ ਵਸਤੂ ਉੱਡ ਰਹੀ ਸੀ।
ਇਸ ਦੌਰਾਨਤਾਰਾ ਵਿਗਿਆਨੀਆਂ ਨੇ ਇਹ ਚਿਤਾਵਨੀ ਦਿੱਤੀ ਹੈ ਕਿ ਸ਼ੱਕੀ ਏਲੀਅਨਜ਼ ਬਾਰੇ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਸ਼ਾਂਤੀ ਲਈ ਆ ਰਹੇ ਹਨ।ਬੁਕਾਨਨ ਨੇ ਵਾਸ਼ਿੰਗਨ ਪੋਸਟ ਵਿਚ ਲਿਖੇ ਲੇਖ ਵਿਚ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਏਲੀਅਨਜ਼ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਨਾ ਸਾਡੇ ਲਈ ਖਤਰਨਾਕ ਸਾਬਤ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਲਈ ਧੰਨਵਾਦੀ ਹੋਣਾ ਚਾਹੀਦਾ ਹੈ ਕਿ ਸਾਡੇ ਕੋਲ ਹਾਲੇ ਤੱਕ ਏਲੀਅਨ ਸਭਿਅਤਾ ਬਾਰੇ ਸਬੂਤ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਜੇ ਏਲੀਅਨਜ਼ ਮੌਜੂਦ ਹਨ ਤੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਸਾਡੇ ਲਈ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਪੁਲਾੜ ਉੱਤੇ ਨਜ਼ਰ ਰੱਖਣ ਵਾਲੇ ਇਕ ਹੋਰ ਵਿਗਿਆਨੀ ਜੋਅ ਗੇਟਰਜ ਨੇ ਬੁਕਾਨਨ ਦੀ ਗੱਲ ਦਾ ਸਮਰਥਨ ਕੀਤਾ ਤੇ ਕਿਹਾ ਕਿ ਦੂਸਰੇ ਗ੍ਰਹਿ ਦੇ ਜੀਵਾਂ ਨਾਲ ਸੰਪਰਕ ਕਰਨਾ ਸਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ।ਇਸ ਦੌਰਾਨ ਬੁਕਾਨਨ ਨੇ ਕਿਹਾ ਕਿ ਏਲੀਅਨਜ਼ ਦਾ ਸਾਹਮਣਾ ਕਰਨਾ ਏਦਾਂ ਹੈ, ਜਿਵੇਂ ਕ੍ਰਿਸਟੋਫਰ ਕੋਲਬੰਸ ਉੱਤਰੀ ਅਮਰੀਕਾ ਆਏ ਸਨ।ਓਦੋਂ ਉੱਤਰੀ ਅਮਰੀਕਾ ਦੀ ਪੁਰਾਣੀ ਸਭਿਅਤਾ ਤਕਨੀਕੀ ਪੱਖ ਤੋਂ ਅਤੀ ਆਧੁਨਿਕ ਯੂਰਪੀ ਸਭਿਅਤਾ ਅੱਗੇ ਕਮਜ਼ੋਰ ਸਾਬਤ ਹੋਈ ਸੀ। ਉਨ੍ਹਾਂ ਕਿਹਾ ਕਿ ਕਿਸੇ ਹੋਰ ਗਲੈਕਸੀ ਵਿਚ ਸਾਡੇ ਤੋਂ ਪੁਰਾਣੀ ਸਭਿਅਤਾ ਹੋ ਸਕਦੀ ਹੈ। ਬੁਕਾਨਨ ਦੇ ਦਾਅਵੇ ਦੇ ਉਲਟ ਕਈ ਮਾਹਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੋਚ ਇਸ ਤੋਂ ਵੱਖ ਹੈ ਕਿ ਜੇ ਅਸੀਂ ਏਲੀਅਨਜ਼ ਨਾਲ ਸੰਪਰਕ ਕਰਦੇ ਹਾਂ ਤਾਂ ਇਹ ਮਨੁੱਖਤਾ ਦਾਭਲਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਏਲੀਅਨਜ਼ ਦੀ ਤਕਨੀਕ ਦੀ ਵਰਤੋਂ ਮਨੁੱਖਤਾ ਦੀ ਭਲਾਈ ਲਈ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ