Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਖੇਡਾਂ

ਮਿਤਾਲੀ ਰਾਜ ਦਾ ਕਮਾਲ ਵਰਲਡ ਕ੍ਰਿਕਟ ਵਿੱਚ 22 ਸਾਲ ਪੂਰੇ ਕਰਨ ਵਾਲੀ ਦੂਜੀ ਕ੍ਰਿਕਟਰ ਬਣੀ

June 28, 2021 03:16 AM

ਨਵੀਂ ਦਿੱਲੀ, 27 ਜੂਨ (ਪੋਸਟ ਬਿਊਰੋ)- ਭਾਰਤੀ ਸਟਾਰ ਮਹਿਲਾ ਕ੍ਰਿਕਟ ਖਿਡਾਰਨ ਮਿਤਾਲੀ ਰਾਜ ਨੇ ਨਵਾਂ ਰਿਕਾਰਡ ਰਚ ਦਿੱਤਾ ਹੈ। ਉਸ ਨੇ ਇੱਕ ਦਿਨਾਂ ਵਰਲਡ ਕਰੀਅਰ ਵਿੱਚ 22 ਸਾਲ ਪੂਰੇ ਕਰ ਲਏ ਹਨ।

ਮਿਤਾਲੀ ਰਾਜ ਨੇ 26 ਜੂਨ 1999 ਨੂੰ ਆਇਰਲੈਂਡ ਦੇ ਖਿਲਾਫ ਪਹਿਲਾ ਇੱਕ ਦਿਨਾਂ ਮੈਚ ਖੇਡਿਆ ਸੀ ਅਤੇਇਸ ਤਰ੍ਹਾਂ ਕੱਲ੍ਹ ਉਨ੍ਹਾਂ ਨੂੰ 22 ਸਾਲ ਪੂਰੇ ਹੋ ਗਏ ਹਨ। ਇਸ ਤੋਂ ਪਹਿਲਾਂ ਸਿਰਫ ਭਾਰਤ ਦੇ ਬੱਲੇਬਾਜ਼ ਸਚਿਨ ਤੇਂਦੁਲਕਰ ਹੀ ਇੰਨਾ ਲੰਮਾ ਸਮਾਂ ਖੇਡ ਸਕੇ ਹਨ। ਤੇਂਦੁਲਕਰ ਦਾ ਕਰੀਅਰ 22 ਸਾਲ 91 ਦਿਨ ਦਾ ਸੀ। ਉਨ੍ਹਾਂ ਨੇ ਪਾਕਿਸਤਾਨ ਦੇ ਖਿਲਾਫ 18 ਦਸੰਬਰ 1989 ਨੂੰ ਪਹਿਲਾ ਮੈਚ ਖੇਡਿਆ ਸੀ ਅਤੇ ਆਖਰੀ ਮੈਚ ਵੀ ਪਾਕਿਸਤਾਨ ਖਿਲਾਫ 18 ਮਾਰਚ 2012 ਨੂੰ ਖੇਡਿਆ ਸੀ। ਮਿਤਾਲੀ ਇੱਕ ਦਿਨਾਂ ਵਰਲਡ ਕ੍ਰਿਕਟ ਵਿੱਚ ਛੇ ਹਜ਼ਾਰ ਦੌੜਾਂ ਬਣਾਉਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਹੈ। ਵਰਲਡ ਕ੍ਰਿਕਟ ਨੂੰ 2016 ਵਿੱਚ ਅਲਵਿਦਾ ਕਹਿਣ ਵਾਲੀ ਇੰਗਲੈਂਡ ਦੀ ਚਾਰਲੋਟ ਐਡਵਰਡਜ਼ 5992 ਇੱਕ ਦਿਨਾਂ ਸੰਸਾਰ ਦੌੜਾਂ ਨਾਲ ਸਭ ਤੋਂ ਵੱਧ ਦੌੜਾਂ ਬਣਾਉਣ ਦੀ ਸੂਚੀ ਵਿੱਚ ਦੂਜੇ ਸਥਾਨ ਉੱਤੇ ਹੈ। ਇਸ ਤੋਂ ਪਹਿਲਾਂ ਮਿਤਾਲੀ ਰਾਜ ਨੇ ਵਰਲਡ ਕ੍ਰਿਕਟ ਵਿੱਚ 10 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਸਨ। ਅਜਿਹਾ ਕਰਨ ਵਾਲੀ ਉਹ ਭਾਰਤ ਦੀ ਪਹਿਲੀ ਤੇ ਦੁਨੀਆ ਦੀ ਦੂਜੀ ਕ੍ਰਿਕਟਰ ਬਣ ਗਈ ਹੈ। ਚਾਰਲੋਟ ਐਡਵਰਜ਼ ਇਸ ਸੂਚੀ ਵਿੱਚ ਪਹਿਲੇ ਸਥਾਨ ਉੱਤੇ ਹੈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ