Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

23 ਨੂੰ ਰਿਲੀਜ਼ ਹੋਵੇਗੀ ‘ਹੰਗਾਮਾ 2’

July 05, 2021 02:43 AM

ਫਿਲਮਕਾਰ ਪ੍ਰਿਯਦਰਸ਼ਨ ਦੇ ਨਿਰਦੇਸ਼ਨ ਵਿੱਚ ਬਣੀ ਹੋਈ ਫਿਲਮ ‘ਹੰਗਾਮਾ 2’ ਨੂੰ ਡਿਜੀਟਲ ਪਲੇਟਫਾਰਮ ਉਤੇ ਰਿਲੀਜ਼ ਕੀਤੇ ਜਾਣ ਦੀਆਂ ਖਬਰਾਂ ਪਹਿਲਾਂ ਆ ਚੁੱਕੀਆਂ ਹਨ। ਬੀਤੇ ਦਿਨੀਂ ਇਸ ਫਿਲਮ ਦੀ ਰਿਲੀਜ਼ ਬਾਰੇ ਅਧਿਕਾਰਕ ਐਲਾਨ ਕੀਤਾ ਗਿਆ। ਸਾਲ 2003 ਵਿੱਚ ਰਿਲੀਜ਼ ਹੋਈ ਫਿਲਮ ‘ਹੰਗਾਮਾ’ ਦੀ ਸੀਕਵਲ ਫਿਲਮ ‘ਹੰਗਾਮਾ 2’ ਡਿਜੀਟਲ ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ਉੁੱਤੇ 23 ਜੁਲਾਈ ਨੂੰ ਰਿਲੀਜ਼ ਹੋਵੇਗੀ। ਅਭਿਨੇਤਰੀ ਸ਼ਿਲਪਾ ਸ਼ੈਟੀ ਨੇ ਫਿਲਮ ਦੇ ਪੋਸਟਰ ਦੇ ਨਾਲ ਰਿਲੀਜ਼ ਡੇਟ ਇੰਸਟਾਗ੍ਰਾਮ ਉੱਤੇ ਸਾਂਝੀ ਕਰਦੇ ਹੋਏ ਲਿਖਿਆ, ‘‘ਸ਼ਾਂਤ ਨਹੀਂ ਰਹਿ ਸਕਦੀ, ਕਿਉਂਕਿ ਹੋਵੇਗਾ ਹੰਗਾਮਾ।। ‘ਹੰਗਾਮਾ 2’ ਦਾ ਟ੍ਰੇਲਰ ਛੇਤੀ ਰਿਲੀਜ਼ ਹੋਵੇਗਾ। ਤੁਸੀਂ ਇਸ ਨੂੰ ਛੱਡਣਾ ਨਹੀਂ ਚਾਹੋਗੇ।’
ਸਾਲ 2007 ਵਿੱਚ ਰਿਲੀਜ਼ ਹੋਈ ਫਿਲਮ ‘ਅਪਨੇ’ ਦੇ ਕਰੀਬ 14 ਸਾਲ ਬਾਅਦ ਬਤੌਰ ਅਭਿਨੇਤਰੀ ਸ਼ਿਲਪਾ ਦੀ ਇਹ ਪਹਿਲੀ ਫਿਲਮ ਰਿਲੀਜ਼ ਹੋਵੇਗੀ। ਇਸ ਵਿੱਚ ਉਸ ਦੇ ਨਾਲ ਮੀਜਾਨ ਜ਼ਾਫਰੀ, ਪਰੇਸ਼ ਰਾਵਲ, ਪ੍ਰਨਿਤਾ ਸੁਭਾਸ਼ ਅਤੇ ਰਾਜਪਾਲ ਯਾਦਵ ਖਾਸ ਭੂਮਿਕਾਵਾਂ ਵਿੱਚ ਹਨ। ਬੀਤੇ ਮੰਗਲਵਾਰ ਫਿਲਮਕਾਰ ਅਨੁਭਵ ਸਿਨਹਾ ਨੇ ਅਣਟਾਈਟਲਡ ਐਕਸ਼ਨ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ। ਇਸ ਨੂੰ ਅਨੁਭਵ ਨਿਰਮਾਤਾ ਭੂਸ਼ਣ ਕੁਮਾਰ ਨਾਲ ਮਿਲ ਕੇ ਬਣਾ ਰਹੇ ਹਨ, ਜਦ ਕਿ ਨਿਰਦੇਸ਼ਨ ਦੀ ਵਾਗ ‘ਛਲਾਂਗ’ ਅਤੇ ‘ਅਲੀਗੜ੍ਹ’ ਵਰਗੀਆਂ ਫਿਲਮਾਂ ਦੇ ਡਾਇਰੈਕਟਰ ਹੰਸਲ ਮਹਿਤਾ ਦੇ ਹੱਥ ਹੈ। ਇਸ ਫਿਲਮ ਨਾਲ ਜੁੜੇ ਸੂਤਰਾਂ ਮੁਤਾਬਕ ਇਹ ਫਿਲਮ ਇੱਕ ਸੱਚੀ ਅੰਤਰਰਾਸ਼ਟਰੀ ਘਟਨਾ ਉੱਤੇ ਆਧਾਰਤ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ