Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜੂਨ ਵਿੱਚ ਕੈਨੇਡਾ ਵਿੱਚ ਪੈਦਾ ਹੋਏ ਰੋਜ਼ਗਾਰ ਦੇ 230,700 ਮੌਕੇ

July 10, 2021 12:19 AM

ਓਟਵਾ, 9 ਜੁਲਾਈ (ਪੋਸਟ ਬਿਊਰੋ) : ਸਟੈਟੇਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਜੂਨ ਦੇ ਮਹੀਨੇ 230,700 ਰੋਜ਼ਗਾਰ ਦੇ ਮੌਕੇ ਪੈਦਾ ਹੋਏ। ਮਹਾਂਮਾਰੀ ਦੀ ਰਫਤਾਰ ਮੱਠੀ ਪੈਣ ਨਾਲ ਦੇਸ਼ ਭਰ ਵਿੱਚ ਪਾਬੰਦੀਆਂ ਵਿੱਚ ਆਈ ਕਮੀ ਕਾਰਨ ਵੀ ਪਾਰਟ ਟਾਈਮ ਰੋਜ਼ਗਾਰ ਦੇ ਮੌਕੇ ਜਿ਼ਆਦਾ ਵਧੇ ਹਨ।
ਪਾਰਟ ਟਾਈਮ ਰੋਜ਼ਗਾਰ ਦੇ ਮੌਕਿਆਂ ਵਿੱਚ 263,900 ਦਾ ਵਾਧਾ ਦਰਜ ਕੀਤਾ ਗਿਆ ਹੈ ਤੇ ਇਸ ਨਾਲ ਇਹ ਮਹਾਂਮਾਰੀ ਦੇ ਪਹਿਲਾਂ ਵਾਲੇ ਪੱਧਰ ਤੱਕ ਪਹੁੰਚ ਗਿਆ ਹੈ। ਜਦਕਿ ਫੁੱਲ ਟਾਈਮ ਰੋਜ਼ਗਾਰ ਦੇ ਮੌਕੇ 33,200 ਦੇ ਹਿਸਾਬ ਨਾਲ ਘਟੇ ਹਨ।ਸਟੈਟੇਸਟਿਕਸ ਕੈਨੇਡਾ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪਾਰਟ ਟਾਈਮ ਰੋਜ਼ਗਾਰ ਦੇ ਮੌਕੇ ਰੀਟੇਲ ਤੇ ਫੂਡ ਸਰਵਿਸਿਜ਼ ਵਿੱਚ ਵਧੇਰੇ ਵਧੇ ਹਨ ਤੇ ਇਹ ਬਹੁਤਾ ਕਰਕੇ ਨੌਜਵਾਨਾਂ ਨਾਲ ਹੀ ਜੁੜੇ ਹੋਏ ਹਨ।
ਇਹ ਨੌਕਰੀਆਂ ਪਿਛਲੇ ਮਹੀਨੇ ਜੁਲਾਈ ਵਿੱਚ ਕਿਊਬਿਕ, ਅਲਬਰਟਾ ਤੇ ਬ੍ਰਿਟਿਸ਼ ਕੋਲੰਬੀਆ ਵਿੱਚ ਵਧੇਰੇ ਵਧੀਆਂ ਤੇ 101,000 ਨੌਕਰੀਆਂ ਅਕਮੋਡੇਸ਼ਨ ਤੇ ਫੂਡ ਸਰਵਿਸਿਜ਼ ਸੈਕਟਰ ਵਿੱਚ ਪੈਦਾ ਹੋਈਆਂ। ਓਨਟਾਰੀਓ ਵਿੱਚ ਰੋਜ਼ਗਾਰ ਦੀ ਰਫਤਾਰ ਮੱਠੀ ਹੀ ਰਹੀ। ਮਈ ਵਿੱਚ ਨੌਕਰੀਆਂ ਦੀ ਤਲਾਸ਼ ਤੋਂ ਅੱਕ ਥੱਕ ਚੁੱਕੇ ਲੋਕਾਂ ਨੇ ਜੂਨ ਦੇ ਮਹੀਨੇ ਵੀ ਕਈਆਂ ਨੇ ਕੰਮ ਦੀ ਤਲਾਸ਼ ਕੀਤੀ।ਜੂਨ ਵਿੱਚ ਲੇਬਰ ਫੋਰਸ ਦਾ ਆਕਾਰ 170,000 ਤੱਕ ਅੱਪੜ ਗਿਆ।
ਬੇਰੋਜ਼ਗਾਰੀ ਦੀ ਦਰ ਮਈ ਵਿੱਚ 8·2 ਫੀ ਸਦੀ ਦੀ ਥਾਂ ਜੂਨ ਵਿੱਚ 7·8 ਫੀ ਸਦੀ ਤੱਕ ਪਹੁੰਚ ਗਈ। ਸਟੈਟੇਸਟਿਕਸ ਏਜੰਸੀ ਦਾ ਕਹਿਣਾ ਹੈ ਕਿ ਇਹ ਮਹਾਂਮਾਰੀ ਦੌਰਾਨ ਸੱਭ ਤੋਂ ਘੱਟ ਬੇਰੋਜ਼ਗਾਰੀ ਦਰ ਰਹੀ।ਅਪਰੈਲ ਵਿੱਚ ਇਹ 7·5 ਫੀ ਸਦੀ ਮਿਣੀ ਗਈ ਸੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ