Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਨੇਪਾਲ ਵਿੱਚ ਵਿਰੋਧੀ ਆਗੂ ਸ਼ੇਰ ਬਹਾਦੁਰ ਦੇਓਬਾ ਪ੍ਰਧਾਨ ਮੰਤਰੀ ਬਣੇ

July 14, 2021 08:12 AM

ਕਾਠਮੰਡੂ, 13 ਜੁਲਾਈ, (ਪੋਸਟ ਬਿਊਰੋ)- ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੇ ਦੇਸ਼ ਦੀ ਕਮਾਂਡ ਫਿਰ ਸੰਭਾਲ ਲਈ ਹੈ। ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਉੱਤੇ ਮੰਗਲਵਾਰ ਨੂੰ ਨਿਯੁਕਤ ਕਰ ਦਿੱਤਾ। ਦੇਉਬਾ ਦੀ ਇਹ ਨਿਯੁਕਤੀ ਸੁਪਰੀਮ ਕੋਰਟ ਦੇ ਹੁਕਮ ਉੱਤੇ ਹੋਈ ਹੈ। ਪੰਜਵੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਦੇਉਬਾ ਨੂੰ ਭਾਰਤ ਸਮਰਥਕ ਮੰਨਿਆ ਜਾਂਦਾ ਹੈ। ਇਸ ਦੌਰਾਨ ਨੇਪਾਲ ਦੇ ਚੋਣ ਕਮਿਸ਼ਨ ਨੇ 12 ਤੇ 19 ਨਵੰਬਰ ਨੂੰ ਹੋਣ ਵਾਲੀਆਂ ਪਾਰਲੀਮੈਂਟਰੀ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ।
ਵਰਨਣ ਯੋਗ ਹੈ ਕਿ ਬੀਤੇ ਸੋਮਵਾਰ ਨੇਪਾਲ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਸੰਬੰਧ ਵਿੱਚ ਰਾਸ਼ਟਰਪਤੀ ਦੇ ਉਸ ਹੁਕਮ ਨੂੰ ਪਲਟ ਦਿੱਤਾ ਸੀ, ਜਿਸਵਿੱਚ ਬੀਤੀ 21 ਮਈ ਨੂੰ ਉਨ੍ਹਾਂ ਨੇ ਪਾਰਲੀਮੈਂਟ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਕੇ ਚੋਣਾਂ ਕਰਾਉਣ ਲਈ ਕਿਹਾ ਸੀ। ਕੋਰਟ ਨੇ ਪਾਰਲੀਮੈਂਟ ਨੂੰ ਬਹਾਲ ਕਰਨ ਦੇ ਨਾਲ ਵਿਰੋਧੀ ਨੇਤਾ ਦੇਉਬਾ ਨੂੰ ਮੰਗਲਵਾਰ ਤਕ ਪ੍ਰਧਾਨ ਮੰਤਰੀ ਨਿਯੁਕਤ ਕਰਨ ਦਾ ਹੁਕਮ ਦਿੱਤਾ ਸੀ। ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਦੇ ਨਿੱਜੀ ਸੈਕਟਰੀ ਭੇਸ਼ ਰਾਜ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਹੁਕਮ ਉੱਤੇਦੇਉਬਾ ਨੂੰ ਰਾਸ਼ਟਰਪਤੀ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਅੱਜ ਸ਼ਾਮ ਅਹੁਦੇ ਦੀ ਸਹੁੰ ਚੁਕਾਈ ਗਈ।ਸੰਵਿਧਾਨ ਦੇ ਮੁਤਾਬਕ 75 ਸਾਲਾ ਸ਼ੇਰ ਬਹਾਦਰ ਦੇਉਬਾ ਨੂੰਪਾਰਲੀਮੈਂਟਵਿੱਚ 30 ਦਿਨਾਂ ਅੰਦਰ ਭਰੋਸੇ ਦੀ ਵੋਟ ਹਾਸਲ ਕਰਨੀ ਪਵੇਗੀ। ਸੁਪਰੀਮ ਕੋਰਟ ਦੇ ਚੀਫ ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਪ੍ਰਧਾਨਗੀ ਹੇਠ ਪੰਜ ਮੈਂਬਰੀ ਸੰਵਿਧਾਨ ਬੈਂਚ ਨੇ ਫ਼ੈਸਲਾ ਦੇਂਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਿਫ਼ਾਰਸ਼ ਉੱਤੇ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਦਾ ਹੇਠਲੇ ਸਦਨ ਨੂੰ ਭੰਗ ਕਰਨ ਦਾ ਫ਼ੈਸਲਾ ਗ਼ੈਰ ਸੰਵਿਧਾਨਕ ਸੀ।ਅਦਾਲਤ ਨੇ 18 ਜੁਲਾਈ ਨੂੰ ਸ਼ਾਮ ਪੰਜ ਵਜੇ ਤਕ ਪ੍ਰਤੀਨਿਧੀ ਸਭਾ ਦਾ ਸੈਸ਼ਨ ਬੁਲਾਉਣ ਦਾ ਵੀ ਹੁਕਮ ਦਿੱਤਾ ਹੈ।
ਨਿਊਜ਼ ਏਜੰਸੀ ਮੁਤਾਬਕ ਕੰਮ ਚਲਾਊ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਿਹਾ ਕਿ ਸਾਡੀ ਪਾਰਟੀ ਸੁਪਰੀਮ ਕੋਰਟ ਦੇ ਹੁਕਮ ਦਾ ਪਾਲਣ ਕਰਦੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕੋਰਟ ਉੱਤੇ ਵਿਰੋਧੀ ਪਾਰਟੀਆਂ ਦੇ ਪੱਖਵਿੱਚ ਜਾਣ ਬੁੱਝ ਕੇ ਫ਼ੈਸਲਾ ਸੁਣਾਉਣ ਦਾ ਦੋਸ਼ ਵੀ ਲਾਇਆ। ਓਲੀ ਨੇ ਕਿਹਾ ਕਿ ਇਸ ਫ਼ੈਸਲੇ ਦਾ ਲੰਬਾ ਸਮਾਂ ਅਸਰ ਪਵੇਗਾ।ਚਾਰ ਵਾਰ ਨੇਪਾਲ ਦਾਪ੍ਰਧਾਨ ਮੰਤਰੀ ਰਹਿ ਚੁੱਕੇ ਸ਼ੇਰ ਬਹਾਦਰ ਦੇਉਬਾ ਤੇ ਉਨ੍ਹਾਂ ਦੀ ਪਾਰਟੀ ਨੂੰ ਭਾਰਤ ਦਾ ਪੁਰਾਣਾ ਹਿਤੈਸ਼ੀ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਜਦੋਂ ਵੀ ਸੱਤਾ ਸੰਭਾਲੀ ਹੈ, ਉਦੋਂ ਦੋਵਾਂ ਦੇਸ਼ਾਂ ਦੇ ਸੰਬੰਧਾਂਵਿੱਚ ਸ਼ੱਕ ਦੂਰ ਕਰਨਵਿੱਚ ਕਾਫ਼ੀ ਮਦਦ ਮਿਲੀ ਹੈ, ਜਦਕਿ ਓਲੀ ਸਰਕਾਰ ਬਣਨ ਉੱਤੇ ਨੇਪਾਲਵਿੱਚ ਚੀਨ ਦੀ ਸਰਗਰਮੀ ਵਧ ਗਈ ਸੀ। ਦੇਉਬਾ ਪਿਛਲੀ ਵਾਰ ਜੂਨ 2017 ਤੋਂ ਫਰਵਰੀ 2018 ਤਕ ਪ੍ਰਧਾਨ ਮੰਤਰੀ ਰਹੇ। ਉਹ ਇਸ ਅਹੁਦੇ ਉੱਤੇ ਜੂਨ 2004 ਤੋਂ ਫਰਵਰੀ 2005, ਜੁਲਾਈ 2001 ਤੋਂ ਅਕਤੂਬਰ 2002 ਤੇ ਸਤੰਬਰ 1995 ਤੋਂ ਮਾਰਚ 1997 ਤਕ ਵੀ ਰਹਿ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ