Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਵੈਕਸੀਨ ਸਬੰਧੀ ਕੈਨੇਡਾ ਦੀ ਰਣਨੀਤੀ ਰੰਗ ਲਿਆ ਰਹੀ ਹੈ : ਟਰੂਡੋ

July 14, 2021 09:56 AM

ਓਟਵਾ, 13 ਜੁਲਾਈ (ਪੋਸਟ ਬਿਊਰੋ) : ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊ ਐਚ ਓ) ਦੀ ਚੀਫ ਸਾਇੰਟਿਸਟ ਵੱਲੋਂ ਕੋਵਿਡ-19 ਵੈਕਸੀਨ ਨੂੰ ਮਿਕਸ ਕਰਕੇ ਲਾਉਣ ਦੇ ਸਬੰਧ ਵਿੱਚ ਦਿੱਤੇ ਗਏ ਬਿਆਨ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਕੈਨੇਡਾ ਦੀ ਵੈਕਸੀਨ ਸਬੰਧੀ ਰਣਨੀਤੀ ਰੰਗ ਲਿਆ ਰਹੀ ਹੈ। ਅਸੀਂ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਕਵਿਡ-19 ਦੇ ਮਾਮਲਿਆਂ ਉੱਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਹੈ।
ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਜੇ ਡਾਟਾ ਉੱਤੇ ਨਜ਼ਰ ਮਾਰੀ ਜਾਵੇ ਤਾਂ ਕੈਨੇਡੀਅਨਜ਼ ਨੂੰ ਕਿਸ ਤਰ੍ਹਾਂ ਬਿਹਤਰ ਢੰਗ ਨਾਲ ਮਹਿਫੂਜ਼ ਰੱਖਣਾ ਹੈ ਤੇ ਕੋਵਿਡ-19 ਉੱਤੇ ਕਿਸ ਤਰ੍ਹਾਂ ਕਾਬੂ ਪਾਉਣਾ ਹੈ ਇਸ ਬਾਰੇ ਸਾਡੇ ਫੈਸਲੇ ਕਾਫੀ ਦਮਦਾਰ ਰਹੇ ਹਨ ਤੇ ਉਨ੍ਹਾਂ ਦੇ ਚੰਗੇ ਨਤੀਜੇ ਵੀ ਮਿਲ ਰਹੇ ਹਨ। ਉਨ੍ਹਾਂ ਆਖਿਆ ਕਿ ਮੰਗਲਵਾਰ ਤੱਕ ਕੋਵਿਡ-19 ਵੈਕਸੀਨ ਲਵਾਉਣ ਦੇ ਯੋਗ 50 ਫੀ ਸਦੀ ਕੈਨੇਡੀਅਨਜ਼ ਦਾ ਪੂਰੀ ਤਰ੍ਹਾਂ ਟੀਕਾਕਰਣ ਹੋ ਚੁੱਕਿਆ ਹੈ। ਉਨ੍ਹਾਂ ਆਖਿਆ ਕਿ ਜੁਲਾਈ ਦੇ ਅੰਤ ਤੱਕ ਕੁੱਲ ਮਿਲਾ ਕੇ 68 ਮਿਲੀਅਨ ਡੋਜ਼ਾਂ ਕੈਨੇਡਾ ਨੂੰ ਹਾਸਲ ਹੋ ਜਾਣਗੀਆਂ। ਇਨ੍ਹਾਂ ਗਰਮੀਆਂ ਦੇ ਅੰਤ ਤੱਕ ਅਸੀਂ ਵੈਕਸੀਨੇਸ਼ਨ ਦੇ ਯੋਗ ਹਰੇਕ ਕੈਨੇਡੀਅਨ ਨੂੰ ਪੂਰੀ ਤਰ੍ਹਾਂ ਵੈਕਸੀਨੇਟ ਕਰ ਲਵਾਂਗੇ।
ਚੀਫ ਪਬਲਿਕ ਹੈਲਥ ਆਫੀਸਰ ਡਾ. ਥੈਰੇਸਾ ਟੈਮ ਦੇ ਬਿਆਨ ਅਨੁਸਾਰ ਦੇਸ਼ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ ਪਿਛਲੇ ਸੱਤ ਦਿਨਾਂ ਤੋਂ ਔਸਤਨ 451 ਕੇਸ ਹੀ ਰੋਜ਼ਾਨਾ ਰਿਪੋਰਟ ਕੀਤੇ ਜਾ ਰਹੇ ਹਨ। ਇਸ ਦੌਰਾਨ ਡਬਲਿਊ ਐਚ ਓ ਦੀ ਡਾ. ਸੌਮਿਆ ਸਵਾਮੀਨਾਥਨ ਵੱਲੋਂ ਕੋਵਿਡ-19 ਵੈਕਸੀਨ ਨੂੰ ਮਿਕਸ ਕਰਕੇ ਲਵਾਉਣ ਸਬੰਧੀ ਦਿੱਤੇ ਬਿਆਨ ਵਿੱਚ ਆਖਿਆ ਗਿਆ ਕਿ ਪਹਿਲੀ ਤੇ ਸੈਕਿੰਡ ਡੋਜ਼ ਵੱਖ ਵੱਖ ਉਤਪਾਦਕਾਂ ਦੀ ਲਵਾਉਣ ਬਾਰੇ ਡਾਟਾ ਬਹੁਤ ਹੀ ਸੀਮਤ ਹੱਦ ਤੱਕ ਉਪਲਬਧ ਹੈ। ਇਹ ਰੁਝਾਨ ਥੋੜ੍ਹਾ ਖਤਰਨਾਕ ਵੀ ਹੈ। ਮਿਕਸ ਤੇ ਮੈਚ ਕਰਕੇ ਵੈਕਸੀਨ ਦੀ ਡੋਜ਼ ਲੈਣ ਦੇ ਕਿਹੋ ਜਿਹੇ ਨਤੀਜੇ ਨਿਕਲਦੇ ਹਨ ਅਸੀਂ ਉਨ੍ਹਾਂ ਬਾਰੇ ਵੀ ਸਪਸ਼ਟ ਨਹੀਂ ਦੱਸ ਸਕਦੇ। ਉਨ੍ਹਾਂ ਇਹ ਵੀ ਆਖਿਆ ਕਿ ਜਿਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੇ ਦੂਜੀ, ਤੀਜੀ ਤੇ ਚੌਥੀ ਡੋਜ਼ ਲੈਣ ਦਾ ਫੈਸਲਾ ਕੀਤਾ ਹੈ ਉੱਥੇ ਹਾਲਾਤ ਹੋਰ ਵੀ ਅਜੀਬ ਬਣ ਚੁੱਕੇ ਹਨ।
ਪਰ ਇਸ ਬਿਆਨ ਦੇ ਬਾਵਜੂਦ ਕੈਨੇਡੀਅਨ ਅਧਿਕਾਰੀਆਂ ਵੱਲੋਂ ਕੈਨੇਡਾ ਦੀ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨ ਏ ਸੀ ਆਈ) ਦੀ ਸਿਫਾਰਿਸ਼ ਦਾ ਪੱਖ ਪੂਰਿਆ ਹੈ। ਜਿ਼ਕਰਯੋਗ ਹੈ ਕਿ ਐਨ ਏ ਸੀ ਆਈ ਨੇ ਸਿਫਾਰਿਸ਼ ਕੀਤੀ ਸੀ ਕਿ ਐਸਟ੍ਰਾਜੈ਼ਨੇਕਾ ਦੀ ਪਹਿਲੀ ਡੋਜ਼ ਲਵਾਉਣ ਵਾਲੇ ਕੈਨੇਡੀਅਨਜ਼ ਦੂਜੀ ਡੋਜ਼ ਕਿਸੇ ਵੀ ਐਮਆਰਐਨਏ ਵੈਕਸੀਨ, ਜਿਵੇਂ ਕਿ ਫਾਈਜ਼ਰ ਤੇ ਮੌਡਰਨਾ, ਦੀ ਲਵਾ ਸਕਦੇ ਹਨ ਜਦਕਿ ਜਿਨ੍ਹਾਂ ਨੇ ਫਾਈਜ਼ਰ ਜਾਂ ਮੌਡਰਨਾ ਦੀ ਪਹਿਲੀ ਡੋਜ਼ ਲਵਾਈ ਹੈ ਉਹ ਦੂਜੀ ਡੋਜ਼ ਇਨ੍ਹਾਂ ਦੋਵਾਂ ਵਿੱਚ ਮੌਕੇ ਉੱਤੇ ਉਪਲਬਧ ਕਿਸੇ ਵੀ ਐਮਆਰਐਨਏ ਵੈਕਸੀਨ ਦੀ ਲਵਾ ਸਕਦੇ ਹਨ।
ਬਾਅਦ ਵਿੱਚ ਸਵਾਮੀਨਾਥਨ ਨੇ ਸਪਸ਼ਟੀਕਰਨ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਟਿੱਪਣੀ ਅਜਿਹੇ ਲੋਕਾਂ ਨੂੰ ਚੇਤਾਵਨੀ ਦੇਣ ਲਈ ਸੀ ਜਿਹੜੇ ਪਬਲਿਕ ਹੈਲਥ ਅਧਿਕਾਰੀਆਂ ਦੀ ਸਿਫਾਰਿਸ਼ ਤੋਂ ਉਲਟ ਖੁਦ ਹੀ ਵੈਕਸੀਨ ਨੂੰ ਮਿਕਸ ਕਰਕੇ ਲਵਾਉਣ ਦੀ ਕੋਸਿ਼ਸ਼ ਕਰਦੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼