Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਅਸੀਂ ਵੈਕਸੀਨ ਪਾਸਪੋਰਟ ਨਹੀਂ ਲਿਆ ਰਹੇ : ਫੋਰਡ

July 16, 2021 07:47 AM

ਟੋਰਾਂਟੋ, 15 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਪ੍ਰੋਵਿੰਸ ਵੱਲੋਂ ਵੈਕਸੀਨ ਪਾਸਪੋਰਟ ਤਿਆਰ ਨਹੀਂ ਕੀਤੇ ਜਾਣਗੇ। ਇਸ ਤੋਂ ਮਤਲਬ ਇਹ ਹੈ ਕਿ ਲੋਕਾਂ ਨੂੰ ਕਿਸੇ ਕਾਰੋਬਾਰੀ ਅਦਾਰੇ ਤੇ ਹੋਰਨਾਂ ਆਰਗੇਨਾਈਜ਼ੇਸ਼ਨਜ਼ ਵਿੱਚ ਜਾ ਕੇ ਖੁਦ ਦੇ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਨਹੀਂ ਕਰਵਾਉਣਾ ਹੋਵੇਗਾ।
ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੋਰਡ ਨੇ ਆਖਿਆ ਕਿ ਜਦੋਂ ਲੋਕ ਵੈਕਸੀਨੇਸ਼ਨ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਉਸ ਦਾ ਸਬੂਤ ਵੀ ਮਿਲ ਜਾਂਦਾ ਹੈ। ਪਰ ਉਨ੍ਹਾਂ ਇਹ ਵੀ ਮੰਨਿਆ ਕਿ ਅਜਿਹੀਆਂ ਸਬੂਤ ਵਾਲੀਆਂ ਸਲਿੱਪਜ਼ ਜਾਅਲੀ ਵੀ ਬਣਾਈਆਂ ਜਾ ਸਕਦੀਆਂ ਹਨ। ਪਰ ਇਸ ਤੋਂ ਇਲਾਵਾ ਪ੍ਰੋਵਿੰਸ ਵੱਲੋਂ ਵੈਕਸੀਨੇਸ਼ਨ ਦਾ ਕੋਈ ਡਿਜੀਟਲ ਸਬੂਤ ਤਿਆਰ ਕਰਨ ਬਾਰੇ ਨਹੀਂ ਸੋਚਿਆ ਜਾ ਰਿਹਾ ਹੈ ਹਾਲਾਂਕਿ ਕਈ ਲੋਕਾਂ ਵੱਲੋਂ ਅਜਿਹਾ ਕਰਨ ਦੀ ਮੰਗ ਕੀਤੀ ਗਈ ਹੈ।
ਫੋਰਡ ਨੇ ਅੱਗੇ ਆਖਿਆ ਕਿ ਸਰਹੱਦ ਪਾਰ ਕਰਨ ਲਈ ਜੇ ਫੈਡਰਲ ਸਰਕਾਰ ਵੱਲੋਂ ਅਜਿਹਾ ਕੋਈ ਵੈਕਸੀਨ ਪਾਸਪੋਰਟ ਤਿਆਰ ਕੀਤਾ ਜਾਂਦਾ ਹੈ ਤਾਂ ਇਹ ਉਨ੍ਹਾਂ ਉੱਤੇ ਨਿਰਭਰ ਕਰਦਾ ਹੈ ਪਰ ਅਸੀਂ ਅਜਿਹਾ ਨਹੀਂ ਕਰ ਰਹੇ।ਜਿ਼ਕਰਯੋਗ ਹੈ ਕਿ ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਇਸ ਤਰ੍ਹਾਂ ਦਾ ਸਿਸਟਮ ਵਿਕਸਤ ਕਰਨ ਦੀ ਮੰਗ ਕੀਤੀ ਹੈ ਜਿਹੋ ਜਿਹਾ ਟੋਰਾਂਟੋ ਰੀਜਨ ਬੋਰਡ ਆਫ ਟਰੇਡ ਕੋਲ ਹੈ।

 

 

 
Have something to say? Post your comment