Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਨਿਆਂ ਵਿੱਚ ਵਿਘਣ ਪਾਉਣ ਲਈ ਵਾਂਸ ਨੂੰ ਕੀਤਾ ਗਿਆ ਚਾਰਜ

July 16, 2021 07:51 AM

ਓਟਵਾ, 15 ਜੁਲਾਈ (ਪੋਸਟ ਬਿਊਰੋ) : ਡਿਫੈਂਸ ਸਟਾਫ ਦੇ ਸਾਬਕਾ ਚੀਫ ਜਨਰਲ ਜੌਨਾਥਨ ਵਾਂਸ ਨੂੰ ਕ੍ਰਿਮੀਨਲ ਕੋਡ ਤਹਿਤ ਨਿਆਂ ਵਿੱਚ ਵਿਘਣ ਪਾਉਣ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਇਹ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਇੱਕ ਮਹਿਲਾ ਉੱਤੇ ਆਪਣੇ ਪੁਰਾਣੇ ਸਬੰਧਾਂ ਨੂੰ ਲੈ ਕੇ ਝੂਠਾ ਬਿਆਨ ਦੇਣ ਲਈ ਦਬਾਅ ਪਾਇਆ ਗਿਆ।
ਕੈਨੇਡੀਅਨ ਆਰਮਡ ਫੋਰਸਿਜ਼ ਤੇ ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਵਾਂਸ ਖਿਲਾਫ ਚਾਰਜ 15 ਜੁਲਾਈ ਨੂੰ ਲਾਏ ਗਏ। ਕੈਨੇਡੀਅਨ ਫੋਰਸਿਜ਼ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸਿਜ਼ ( ਸੀ ਐਫ ਐਨ ਆਈ ਐਸ ) ਵੱਲੋਂ ਲਾਏ ਗਏ ਚਾਰਜਿਜ਼ ਤੋਂ ਬਾਅਦ ਫੌਜ ਨੇ ਆਖਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਸੀ ਐਫ ਐਨ ਆਈ ਐਸ ਨੇ ਇਨ੍ਹਾਂ ਕ੍ਰਿਮਿਨਲ ਚਾਰਜਿਜ਼ ਨੂੰ ਸਿਵੀਲੀਅਨ ਜਸਟਿਸ ਸਿਸਟਮ ਵਿੱਚ ਹੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।ਇਹ ਵੀ ਆਖਿਆ ਗਿਆ ਕਿ ਵਾਂਸ ਨੂੰ ਕ੍ਰਿਮੀਨਲ ਕੋਡ ਦੀ ਧਾਰਾ 139 ਤਹਿਤ ਨਿਆਂ ਵਿੱਚ ਵਿਘਣ ਪਾਉਣ ਦੇ ਇੱਕ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ।
ਜਿ਼ਕਰਯੋਗ ਹੈ ਕਿ ਰਿਟਾਇਰਮੈਂਟ ਤੋਂ ਬਾਅਦ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੇ ਸਬੰਧ ਵਿੱਚ ਮਿਲਟਰੀ ਪੁਲਿਸ ਨੇ 4 ਫਰਵਰੀ ਨੂੰ ਵਾਂਸ ਖਿਲਾਫ ਜਾਂਚ ਸ਼ੁਰੂ ਕੀਤੀ ਸੀ। ਫੌਜ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੀ ਵਾਂਸ ਵੱਲੋਂ ਤਥਾਕਥਿਤ ਤੌਰ ਉੱਤੇ ਵਿਘਣ ਪਾਉਣ ਦੀ ਕੋਸਿ਼ਸ਼ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਂਸ ਨੇ ਨਿਆਂਇਕ ਪ੍ਰਕਿਰਿਆ ਦੌਰਾਨ ਕੇ·ਬੀ ਨਾਂ ਦੀ ਮਹਿਲਾ ਨੂੰ ਵਾਰੀ ਵਾਰੀ ਫੋਨ ਕਰਕੇ ਉਸ ਨੂੰ ਆਪਣੇ ਸਬੰਧਾਂ ਬਾਰੇ ਝੂਠਾ ਬਿਆਨ ਦੇਣ ਲਈ ਮਨਾਉਣ ਦੀ ਲਗਾਤਾਰ ਕੋਸਿ਼ਸ਼ ਕੀਤੀ। ਇੱਥੇ ਦੱਸਣਾ ਬਣਦਾ ਹੈ ਕਿ ਕੇ·ਬੀ ਮੇਜਰ ਕੈਲੀ ਬ੍ਰੈਨਨ ਨੂੰ ਹੀ ਦੱਸਿਆ ਗਿਆ ਹੈ ਤੇ ਉਹ ਵਾਂਸ ਖਿਲਾਫ ਸ਼ੋਸ਼ਣ ਸਬੰਧੀ ਲਾਏ ਗਏ ਦੋਸ਼ਾਂ ਦਾ ਧੁਰਾ ਹੈ। ਇਹ ਵੀ ਆਖਿਆ ਗਿਆ ਹੈ ਕਿ ਵਾਂਸ ਨੇ ਕੇ·ਬੀ ਉੱਤੇ ਇਹ ਦਬਾਅ ਪਹਿਲੀ ਫਰਵਰੀ ਤੋਂ 3 ਫਰਵਰੀ ਤੱਕ ਪਾਇਆ, ਜਦੋਂ ਸੀ ਐਫ ਐਨ ਆਈ ਐਸ ਨੇ ਜਾਂਚ ਅਜੇ ਸੁ਼ਰੂ ਹੀ ਕਰਨੀ ਸੀ।
ਜਿ਼ਕਰਯੋਗ ਹੈ ਕਿ ਬ੍ਰੈਨਨ ਹੀ ਉਹ ਮਹਿਲਾ ਹੈ ਜਿਸ ਨੇ ਵਾਂਸ ਨੂੰ ਆਪਣੇ ਦੋ ਬੱਚਿਆਂ ਦਾ ਪਿਤਾ ਦੱਸਿਆ ਸੀ। ਬ੍ਰੈਨਨ ਨੇ ਇਹ ਵੀ ਆਖਿਆ ਸੀ ਕਿ ਵਾਂਸ ਨੇ ਭਾਂਵੇਂ ਉਸ ਨੂੰ ਸ਼ਰੀਰਕ ਨੁਕਸਾਨ ਪਹੁੰਚਾਉਣ ਦੀ ਗੱਲ ਨਹੀ਼ਂ ਸੀ ਆਖੀ ਪਰ ਉਸ ਨੂੰ ਇਹ ਜ਼ਰੂਰ ਆਖਿਆ ਸੀ ਕਿ ਜੇ ਉਹ ਇਸ ਰਾਜ਼ ਨੂੰ ਬਾਹਰ ਲਿਆਵੇਗੀ ਤਾਂ ਉਸ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ