Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਗ੍ਰੀਨ ਪਾਰਟੀ ਐਗਜ਼ੈਕਟਿਵਜ਼ ਨੇ ਅਨੇਮੀ ਪਾਲ ਖਿਲਾਫ ਲਿਆਂਦਾ ਜਾਣ ਵਾਲਾ ਬੇਭਰੋਸਗੀ ਮਤਾ ਕੀਤਾ ਰੱਦ !

July 19, 2021 08:44 AM

ਓਟਵਾ, 18 ਜੁਲਾਈ (ਪੋਸਟ ਬਿਊਰੋ) : ਇੱਕ ਵਾਰੀ ਫਿਰ ਗ੍ਰੀਨ ਪਾਰਟੀ ਦੀ ਆਗੂ ਅਨੇਮੀ ਪਾਲ ਨੂੰ ਗੱਦੀਓਂ ਲਾਹੇ ਜਾਣ ਦਾ ਮੁੱਦਾ ਚਰਚਾ ਵਿੱਚ ਹੈ। ਪਰ ਪਾਰਟੀ ਦੇ ਐਗਜੈ਼ਕਟਿਵਜ਼ ਵੱਲੋਂ ਅਨੇਮੀ ਪਾਲ ਖਿਲਾਫ ਲਿਆਂਦੇ ਜਾਣ ਵਾਲੇ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਗਿਆ ਹੈ।
ਪਾਰਟੀ ਦੇ ਦੋ ਸੂਤਰਾਂ ਵੱਲੋਂ ਆਪਣਾ ਨਾਂ ਗੁਪਤ ਰੱਖੇ ਜਾਣ ਦੀ ਸ਼ਰਤ ਉੱਤੇ ਦੱਸਿਆ ਗਿਆ ਕਿ ਮੰਗਲਵਾਰ ਨੂੰ ਪਾਰਟੀ ਆਗੂ ਅਨੇਮੀ ਪਾਲ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਜਾਣਾ ਸੀ ਪਰ ਪਾਰਟੀ ਐਗਜ਼ੈਕਟਿਵਜ਼ ਵੱਲੋਂ ਇਹ ਮਤਾ ਰੱਦ ਕਰ ਦਿੱਤਾ ਗਿਆ ਹੈ। ਇਹ ਕਨਸੋਆਂ ਵੀ ਹਨ ਕਿ ਜੇ ਇਹ ਮਤਾ ਲਿਆਂਦਾ ਜਾਂਦਾ ਤਾ ਪਾਰਟੀ ਆਗੂ ਨੂੰ ਬਾਹਰ ਦਾ ਰਸਤਾ ਵੀ ਦਿਖਾਇਆ ਜਾ ਸਕਦਾ ਸੀ। ਅਗਲੇ ਮਹੀਨੇ ਪਾਰਟੀ ਦੀ ਜਨਰਲ ਮੀਟਿੰਗ ਵਿੱਚ ਪਾਰਟੀ ਪੱਧਰ ਉੱਤੇ ਇਸ ਮੁੱਦੇ ਉੱਤੇ ਫੈਡਰਲ ਕਾਉਂਸਲ ਦੀ ਵੋਟ ਲਈ 13 ਮੈਂਬਰੀ ਗਵਰਨਿੰਗ ਬਾਡੀ ਦੇ ਤਿੰਨ ਕੁਆਰਟਰਜ਼ ਕੋਲੋਂ ਸਮਰਥਨ ਚਾਹੀਦਾ ਹੈ। ਜਨਰਲ ਮੀਟਿੰਗ ਵਿੱਚ ਹੀ ਪਾਲ ਦੀ ਲੀਡਰਸਿ਼ਪ ਦੇ ਸਬੰਧ ਵਿੱਚ ਫੈਸਲਾ ਪੇਸ਼ ਕੀਤਾ ਜਾ ਸਕਦਾ ਹੈ।
ਸੂਤਰਾਂ ਅਨੁਸਾਰ ਗ੍ਰੀਨ ਪਾਰਟੀ ਦੀ ਅੰਤਰਿਮ ਐਗਜ਼ੈਕਟਿਵ ਡਾਇਰੈਕਟਰ ਡਾਨਾ ਟੇਲਰ ਵੱਲੋਂ ਪਿਛਲੇ ਹਫਤੇ ਲਾਂਚ ਕੀਤੇ ਗਏ ਪਾਰਟੀ ਮੈਂਬਰਸਿ਼ਪ ਰਵਿਊ ਨੂੰ ਵੀ ਹਾਲ ਦੀ ਘੜੀ ਰੋਕ ਦਿੱਤਾ ਗਿਆ ਹੈ। ਜਿ਼ਕਰਯੋਗ ਹੈ ਕਿ ਇਸ ਨਾਲ ਪਾਲ ਦੀ ਮੈਂਬਰਸਿ਼ਪ ਸਸਪੈਂਡ ਹੋ ਸਕਦੀ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੋਟਿੰਗ ਤੇ ਰਵਿਊ ਕਿਉਂ ਖ਼ਤਮ ਕੀਤਾ ਗਿਆ। ਗ੍ਰੀਨ ਪਾਰਟੀ ਦੀ ਤਰਜ਼ਮਾਨ ਰੋਜ਼ੀ ਐਮਰੀ ਨੇ ਆਖਿਆ ਕਿ ਪਾਰਟੀ ਵੱਲੋਂ ਇਸ ਸਬੰਧ ਵਿੱਚ ਕੋਈ ਟਿੱਪਣੀ ਨਹੀਂ ਕੀਤੀ ਜਾ ਰਹੀ ਪਰ ਪਾਲ ਵੱਲੋਂ ਸੋਮਵਾਰ ਸਵੇਰੇ ਪ੍ਰੈੱਸ ਕਾਨਫਰੰਸ ਕੀਤੇ ਜਾਣ ਦਾ ਉਨ੍ਹਾਂ ਵੱਲੋਂ ਸੰਕੇਤ ਦਿੱਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ