Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਮਹਾਂਮਾਰੀ ਕਾਰਨ ਫੈਡਰਲ ਚਾਈਲਡ ਬੈਨੇਫਿਟਸ ਵਿੱਚ ਵੀ ਆਈ ਕਮੀ

July 21, 2021 01:43 AM

ਓਟਵਾ, 20 ਜੁਲਾਈ (ਪੋਸਟ ਬਿਊਰੋ) : ਇਸ ਵਾਰੀ ਕੈਨੇਡੀਅਨ ਪਰਿਵਾਰਾਂ ਨੂੰ ਫੈਡਰਲ ਚਾਈਲਡ ਬੈਨੇਫਿਟਸ ਵਿੱਚ ਸੱਭ ਤੋਂ ਘੱਟ ਸਾਲਾਨਾ ਵਾਧਾ ਮਿਲਿਆ ਹੈ। ਮਹਾਂਮਾਰੀ ਕਾਰਨ ਮਹਿੰਗਾਈ ਵਿੱਚ ਵਾਧਾ ਹੋਣ ਕਾਰਨ ਅਜਿਹਾ ਹੋਇਆ ਮੰਨਿਆ ਜਾ ਰਿਹਾ ਹੈ।
ਮੰਗਲਵਾਰ ਨੂੰ ਸਰਕਾਰ ਨੇ ਇਹ ਐਲਾਨ ਕੀਤਾ ਕਿ ਕੈਨੇਡਾ ਚਾਈਲਡ ਬੈਨੇਫਿਟ ਪੇਅਮੈਂਟਸ ਪੰਜ ਸਾਲ ਤੇ ਇਸ ਤੋਂ ਘੱਟ ਉਮਰ ਦੇ ਬੱਚਿਆਂ ਲਈ 6,833 ਡਾਲਰ ਤੇ 6 ਤੋਂ 17 ਸਾਲ ਦੇ ਬੱਚਿਆਂ ਲਈ 5,765 ਡਾਲਰ ਤੱਕ ਰਹਿਣ ਦੀ ਸੰਭਾਵਨਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਨ੍ਹਾਂ ਅਦਾਇਗੀਆਂ ਵਿੱਚ ਸਿਰਫ ਇੱਕ ਫੀ ਸਦੀ ਹੀ ਵਾਧਾ ਹੋਇਆ ਹੈ। ਸੋਸ਼ਲ ਡਿਵੈਲਪਮੈਂਟ ਮੰਤਰੀ ਅਹਿਮਦ ਹੁਸੈਨ ਦਾ ਕਹਿਣਾ ਹੈ ਕਿ ਬੈਨੇਫਿਟ ਦਾ ਗਰੀਬੀ ਦਰ ਅਤੇ ਅਜਿਹੇ ਪਰਿਵਾਰਾਂ ਉੱਤੇ ਅਸਰ ਪਿਆ ਹੈ, ਜਿਹੜੇ ਗਰੀਬੀ ਦੀ ਮਾਰ ਸਹਿ ਰਹੇ ਹਨ।
ਉਨ੍ਹਾਂ ਹੁੱਭ ਕੇ ਦੱਸਿਆ ਕਿ ਸਰਕਾਰ ਵੱਲੋਂ ਵਾਧੂ ਚਾਈਲਡ ਬੈਨੇਫਿਟ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਵਿੱਤੀ ਵਰ੍ਹੇ ਵਿੱਚ ਇਨ੍ਹਾਂ ਵਾਧੂ ਦੀਆਂ ਅਦਾਇਗੀਆਂ ਕਾਰਨ ਇਨ੍ਹਾਂ ਬੈਨੇਫਿਟਸ ਉੱਤੇ ਕੁੱਲ 27 ਬਿਲੀਅਨ ਡਾਲਰ ਦਾ ਖਰਚਾ ਆਵੇਗਾ। ਉਸ ਤੋਂ ਬਾਅਦ ਵਿੱਤ ਵਿਭਾਂਗ ਮੁਤਾਬਕ ਇਨ੍ਹਾਂ ਬੈਨੇਫਿਟਸ ਵਿੱਚ ਅੰਦਾਜ਼ਨ ਸਾਲ ਵਿੱਚ ਦੋ ਫੀ ਸਦੀ ਦਾ ਵਾਧਾ ਦਰਜ ਕੀਤਾ ਜਾਵੇਗਾ ਤੇ ਉਹ ਉਸ ਸਮੇਂ ਮਹਿੰਗਾਈ ਦਰ ਦੇ ਹਿਸਾਬ ਨਾਲ ਸਹੀ ਬੈਠੇਗਾ।
ਇਸ ਦੌਰਾਨ ਬੈਂਕ ਆਫ ਕੈਨੇਡਾ, ਜਿਸ ਦੀ ਜਿੰ਼ਮੇਵਾਰੀ ਮੰਹਿਗਾਈ ਦਰ ਠੀਕ ਰੱਖਣ ਦੀ ਸੀ, ਵੱਲੋਂ ਇਨ੍ਹਾਂ ਕੀਮਤਾਂ ਵਿੱਚ ਇਸ ਸਾਲ ਤਿੰਨ ਫੀ ਸਦੀ ਵਾਧਾ ਦਰਜ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਤੇ 2022 ਤੇ 2023 ਵਿੱਚ ਇਨ੍ਹਾਂ ਕੀਮਤਾਂ ਵਿੱਚ ਦੋ ਫੀ ਸਦੀ ਵਾਧਾਂ ਦਰਜ ਹੋਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ