Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੈਨੇਡਾ ਇਹ ਤੈਅ ਨਹੀਂ ਕਰ ਸਕਦਾ ਕਿ ਅਮਰੀਕਾ ਸਰਹੱਦੀ ਪਾਬੰਦੀਆਂ ਵਿੱਚ ਢਿੱਲ ਕਦੋਂ ਦੇਵੇਗਾ : ਟਰੂਡੋ

July 21, 2021 01:47 AM

ਓਟਵਾ, 20 ਜੁਲਾਈ (ਪੋਸਟ ਬਿਊਰੋ) :ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਹ ਕੈਨੇਡਾ ਨੇ ਤੈਅ ਨਹੀਂ ਕਰਨਾ ਕਿ ਅਮਰੀਕਾ ਕੈਨੇਡੀਅਨਜ਼ ਲਈ ਕਦੋਂ ਤੇ ਕਿਵੇਂ ਆਪਣੀਆਂ ਸਰਹੱਦਾ ਖੋਲੇ੍ਹਗਾ।
ਜਦਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਫੈਡਰਲ ਸਰਕਾਰ ਵੱਲੋਂ ਇਹ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਅਮੈਰੀਕਨਜ਼ ਲਈ ਕੈਨੇਡਾ 9 ਅਗਸਤ ਤੋਂ ਸਰਹੱਦੀ ਪਾਬੰਦੀਆਂ ਵਿੱਚ ਢਿੱਲ ਦੇਣ ਜਾ ਰਿਹਾ ਹੈ।ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਹਰੇਕ ਦੇਸ਼ ਨੂੰ ਆਪਣੀਆਂ ਸਰਹੱਦਾਂ ਲਈ ਆਪ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਆਖਿਆ ਕਿ ਇਹ ਸੱਭ ਨੇ ਵੇਖਿਆ ਹੀ ਹੈ ਕਿ ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਅਮਰੀਕਾ ਤੇ ਸਾਡੀ ਪਹੁੰਚ ਵੱਖੋ ਵੱਖਰੀ ਰਹੀ ਹੈ। ਅਸੀਂ ਭਾਵੇਂ ਅਮਰੀਕਾ ਨਾਲ ਰਲ ਕੇ ਕੰਮ ਕਰ ਰਹੇ ਹਾਂ ਤੇ ਅਸੀਂ ਜਿੰਨਾਂ ਸੰਭਵ ਹੋ ਸਕਦਾ ਹੈ ਓਨੀ ਰਿਆਇਤ ਦੇ ਕੇ ਪਾਬੰਦੀਆਂ ਵਿੱਚ ਢਿੱਲ ਵੀ ਦੇ ਰਹੇ ਹਾਂ।
ਟਰੂਡੋ ਨੇ ਇਹ ਜਵਾਬ ਉਸ ਸਮੇਂ ਦਿੱਤਾ ਜਦੋਂ ਕਿਸੇ ਨੇ ਉਨ੍ਹਾਂ ਨੂੰ ਇਹ ਪੁੱਛਿਆ ਕਿ ਅਮਰੀਕਾ ਵੱਲੋਂ ਕੈਨੇਡੀਅਨਾਂ ਨੂੰ ਉਹੋ ਜਿਹੀ ਢਿੱਲ ਕਿਉਂ ਨਹੀਂ ਦਿੱਤੀ ਗਈ ਜਿਹੋ ਜਿਹੀ ਕੈਨੇਡਾ ਵੱਲੋਂ ਅਮੈਰੀਕਨਜ਼ ਲਈ ਦਿੱਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਾ ਹੀ ਅਸੀਂ ਅਮਰੀਕਾ ਨੂੰ ਉਸ ਦੀ ਸਰਹੱਦੀ ਨੀਤੀ ਬਾਰੇ ਹਦਾਇਤਾਂ ਦੇ ਸਕਦੇ ਹਾਂ ਤੇ ਨਾ ਹੀ ਆਪਣੀ ਨੀਤੀ ਵਿੱਚ ਤਬਦੀਲੀ ਕਰਨ ਬਾਰੇ ਕੋਈ ਸਾਡੇ ਉੱਤੇ ਦਬਾਅ ਪਾ ਸਕਦਾ ਹੈ ਜਾਂ ਕਿਸੇ ਤਰ੍ਹਾਂ ਦੀ ਸੇਧ ਦੇ ਸਕਦਾ ਹੈ।
ਇਸ ਦੌਰਾਨ ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨੇ ਆਖਿਆ ਕਿ ਉਨ੍ਹਾਂ ਆਪਣੇ ਹਮਰੁਤਬਾ ਅਮਰੀਕੀ ਅਧਿਕਾਰੀਆਂ ਨਾਲ ਸਰਹੱਦੀ ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਗੱਲ ਕੀਤੀ ਸੀ ਤੇ ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਨੇੜ ਭਵਿੱਖ ਵਿੱਚ ਉਨ੍ਹਾਂ ਵੱਲੋਂ ਵੀ ਇਹ ਰਿਆਇਤਾਂ ਦਿੱਤੀਆਂ ਜਾਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ