Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਮਹਾਂਮਾਰੀ ਵਿੱਚ ਚੋਣਾਂ ਕਰਵਾਉਣ ਲਈ ਸਿਰਫ 26 ਫੀ ਸਦੀ ਕੈਨੇਡੀਅਨਜ਼ ਰਾਜ਼ੀ : ਨੈਨੋਜ਼

July 21, 2021 08:10 AM

ਓਟਵਾ, 20 ਜੁਲਾਈ (ਪੋਸਟ ਬਿਊਰੋ) : ਇੱਕ ਨਵੇਂ ਸਰਵੇਖਣ ਅਨੁਸਾਰ ਇਸ ਸਾਲ ਦੇ ਅੰਤ ਵਿੱਚ ਸਿਰਫ 26 ਫੀ ਸਦੀ ਕੈਨੇਡੀਅਨ ਫੈਡਰਲ ਚੋਣਾਂ ਕਰਵਾਉਣ ਦੇ ਹੱਕ ਵਿੱਚ ਹਨ।
ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ ਨਵੇਂ ਸਰਵੇਖਣ ਵਿੱਚ ਸਾਹਮਣੇ ਆਇਆ ਕਿ 37 ਫੀ ਸਦੀ ਕੈਨੇਡੀਅਨਜ਼ ਇਸ ਸਾਲ ਦੇ ਅੰਤ ਵਿੱਚ ਚੋਣਾਂ ਕਰਵਾਉਣ ਦੇ ਖਿਆਲ ਤੋਂ ਹੀ ਪਰੇਸ਼ਾਨ ਹਨ, 34 ਫੀ ਸਦੀ ਅਜੇ ਇਸ ਬਾਰੇ ਸਪਸ਼ਟ ਨਹੀਂ ਹਨ ਕਿ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਜਾਂ ਨਹੀਂ, 26 ਫੀ ਸਦੀ ਆਉਣ ਵਾਲੇ ਕੁੱਝ ਮਹੀਨਿਆਂ ਵਿੱਚ ਚੋਣਾਂ ਕਰਵਾਕੇ ਖੁਸ਼ ਹਨ। ਹਾਲਾਂਕਿ ਅਜੇ ਰਸਮੀ ਤੌਰ ਉੱਤੇ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਕਨਸੋਆਂ ਹਨ ਕਿ ਆਉਣ ਵਾਲੇ ਹਫਤਿਆਂ ਵਿੱਚ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਹ ਕਿਆਫੇ ਇਸ ਲਈ ਵੀ ਲਾਏ ਜਾ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਈ ਤਰ੍ਹਾਂ ਦੇ ਫੰਡਾਂ ਦੇ ਐਲਾਨ ਦੇ ਸਬੰਧ ਵਿੱਚ ਦੇਸ਼ ਭਰ ਦਾ ਦੌਰਾ ਕਰ ਰਹੇ ਹਨ।
ਮੰਗਲਵਾਰ ਨੂੰ ਹੈਮਿਲਟਨ, ਓਨਟਾਰੀਓ ਵਿੱਚ ਹਾਊਸਿੰਗ ਸਬੰਧੀ ਐਲਾਨ ਦੌਰਾਨ ਟਰੂਡੋ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਚੋਣਾਂ ਕਦੋਂ ਤੱਕ ਕਰਵਾਏ ਜਾਣ ਦੀ ਸੰਭਾਵਨਾ ਹੈ? ਉਨ੍ਹਾਂ ਸਵਾਲ ਨੂੰ ਟਾਲਦਿਆਂ ਆਖਿਆ ਕਿ ਫੰਡਾਂ ਦਾ ਐਲਾਨ ਕਰਨਾ ਤਾਂ ਬਾਹਰ ਨਿਕਲਣ ਤੇ ਕੈਨੇਡੀਅਨਜ਼ ਨਾਲ ਮੁਲਾਕਾਤ ਕਰਨ ਦਾ ਜ਼ਰੀਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਪਿਛਲਾ ਡੇਢ ਸਾਲ ਤਾਂ ਅਸੀਂ ਬਹੁਤਾ ਟਾਈਮ ਵਰਚੂਅਲੀ ਗੱਲਾਂ ਕਰਦਿਆਂ ਹੀ ਬਿਤਾਇਆ ਹੈ ਹੁਣ ਲੋਕਾਂ ਨਾਲ ਨਿਜੀ ਤੌਰ ਉੱਤੇ ਮਿਲ ਕੇ ਉਹ ਸਾਰੀਆਂ ਗੱਲਾਂ ਸਾਂਝੀਆਂ ਕਰਨਾ ਚੰਗਾ ਲੱਗਦਾ ਹੈ ਜੋ ਕੰਮ ਅਸੀਂ ਬੀਤੇ ਸਮੇਂ ਦੌਰਾਨ ਕੀਤਾ ਹੈ।
ਫਿਰ ਵੀ ਜੇ ਮਹਾਂਮਾਰੀ ਵਿੱਚ ਚੋਣਾਂ ਹੁੰਦੀਆਂ ਵੀ ਹਨ ਤਾਂ 37 ਫੀ ਸਦੀ ਕੈਨੇਡੀਅਨਾਂ ਨੇ ਆਖਿਆ ਕਿ ਉਹ ਨਿਜੀ ਤੌਰ ਉੱਤੇ ਵੋਟਿੰਗ ਕਰਨ ਜਾਣ ਨਾਲੋਂ ਡਾਕ ਰਾਹੀਂ ਵੋਟਿੰਗ ਕਰਨ ਨੂੰ ਪਹਿਲ ਦੇਣਗੇ ਜਦਕਿ 24 ਫੀ ਸਦੀ ਨੇ ਆਖਿਆ ਕਿ ਉਹ ਖੁਦ ਜਾ ਕੇ ਵੋਟਿੰਗ ਕਰਨ ਨੂੰ ਬੁਰਾ ਨਹੀਂ ਸਮਝਦੇ, 26 ਫੀ ਸਦੀ ਕੈਨੇਡੀਅਨਜ਼ ਨੇ ਆਖਿਆ ਕਿ ਉਹ ਡਾਕ ਰਾਹੀਂ ਵੋਟਿੰਗ ਦੇ ਹੱਕ ਵਿੱਚ ਨਹੀਂ ਹਨ ਜਦਕਿ 11 ਫੀ ਸਦੀ ਨੇ ਆਖਿਆ ਕਿ ਉਹ ਕੁੱਝ ਹੱਦ ਤੱਕ ਇਸ ਲਈ ਰਾਜ਼ੀ ਨਹੀਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼