Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਚੋਣਾਂ ਵਿੱਚ ਖੜ੍ਹੇ ਹੋਣ ਨਾਲੋਂ ਯੂਐਨ ਕਾਨਫਰੰਸ ਵਿੱਚ ਹਿੱਸਾ ਲਵਾਂਗਾ : ਮਾਰਕ ਕਾਰਨੇ

July 21, 2021 08:11 AM

ਓਟਵਾ, 20 ਜੁਲਾਈ (ਪੋਸਟ ਬਿਊਰੋ) : ਇਸ ਸਾਲ ਦੇ ਅੰਤ ਵਿੱਚ ਜੇ ਚੋਣਾਂ ਹੁੰਦੀਆਂ ਹਨ ਤਾਂ ਮਾਰਕ ਕਾਰਨੇ ਲਿਬਰਲਾਂ ਵੱਲੋਂ ਚੋਣਾਂ ਵਿੱਚ ਖੜ੍ਹੇ ਨਹੀਂ ਹੋਣਗੇ।
ਬੈਂਕ ਆਫ ਕੈਨੇਡਾ ਤੇ ਬੈਂਕ ਆਫ ਇੰਗਲੈਂਡ ਦੇ ਸਾਬਕਾ ਗਵਰਨਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਬਾਰੇ ਗਲੋਬਲ ਸੰਘਰਸ਼ ਵਿੱਚ ਮਦਦ ਕਰਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ ਤੇ ਉਹ ਇਸ ਮਾਮਲੇ ਵਿੱਚ ਸੰਯੁਕਤ ਰਾਸ਼ਟਰ ਦੀ ਅਹਿਮ ਕਾਨਫਰੰਸ ਤੋਂ ਕੁੱਝ ਮਹੀਨੇ ਪਹਿਲਾਂ ਆਪਣਾ ਪੱਲਾ ਨਹੀਂ ਝਟਕ ਸਕਦੇ। ਮੰਗਲਵਾਰ ਨੂੰ ਇੱਕ ਇੰਟਰਵਿਊ ਵਿੱਚ ਕਾਰਨੇ ਨੇ ਆਖਿਆ ਕਿ ਉਨ੍ਹਾਂ ਇਸ ਮਾਮਲੇ ਵਿੱਚ ਕਾਫੀ ਸੋਚ ਵਿਚਾਰ ਕੀਤਾ ਹੈ ਤੇ ਉਹ ਜਨਤਾ ਦੀ ਸੇਵਾ ਵਿੱਚ ਪੂਰਾ ਯਕੀਨ ਰੱਖਦੇ ਹਨ। ਦੂਜੇ ਪਾਸੇ ਉਨ੍ਹਾਂ ਆਖਿਆ ਕਿ ਸਰਕਾਰ ਦੇ ਏਜੰਡੇ ਦਾ ਵੀ ਉਹ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ।
ਉਨ੍ਹਾਂ ਆਖਿਆ ਕਿ ਪੂਰੇ ਸੋਚ ਵਿਚਾਰ ਤੇ ਕਸ਼ਮਕਸ਼ ਵਿੱਚੋਂ ਨਿਕਲਣ ਤੋਂ ਬਾਅਦ ਉਹ ਇਸੇ ਸਿੱਟੇ ਉੱਤੇ ਪਹੁੰਚੇ ਹਨ ਕਿ ਵਚਨਬੱਧਤਾ, ਵਚਨਬੱਧਤਾ ਹੀ ਹੁੰਦੀ ਹੈ। ਜਿ਼ਕਰਯੋਗ ਹੈ ਕਿ ਕਾਰਨੇ ਕਲਾਈਮੇਟ ਚੇਂਜ ਅਤੇ ਫਾਇਨਾਂਸ ਸਬੰਧੀ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਸਫੀਰ ਹਨ। ਇਸ ਦੇ ਨਾਲ ਹੀ ਉਹ ਨੈੱਟ ਜ਼ੀਰੋ ਲਈ ਗਲਾਸਗੋਅ ਫਾਇਨਾਂਸ਼ੀਅਲ ਅਲਾਇੰਸ ਦੇ ਚੇਅਰ ਵੀ ਹਨ। ਗਲਾਸਗੋਅ ਫਾਇਨਾਂਸ਼ੀਅਲ ਅਲਾਇੰਸ ਦੁਨੀਆ ਭਰ ਦੇ ਬੈਂਕਾਂ ਤੇ ਅਸੈੱਟ ਮੈਨੇਜਮੈਂਟ ਫਰਮਜ਼ ਨੂੰ ਇੱਕਜੁੱਟ ਕਰਕੇ ਨੈੱਟ ਜ਼ੀਰੋ ਕਾਰਬਨ ਰਿਸਾਅ ਉੱਤੇ ਅਧਾਰਤ ਅਰਥਚਾਰਾ ਤਿਆਰ ਕਰਨ ਦਾ ਟੀਚਾ ਰੱਖਦਾ ਹੈ।
ਕਾਰਨੇ ਦਾ ਕੰਮ ਯੂਐਨ ਕਲਾਈਮੇਟ ਕਾਨਫਰੰਸ, ਜਿਸ ਨੂੰ ਸੀਓਪੀ26 ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਸਫਲ ਬਣਾਉਣ ਲਈ ਕਾਫੀ ਅਹਿਮ ਹੈ। ਇਹ ਕਾਨਫਰੰਸ 31 ਅਕਤੂਬਰ ਤੋਂ 12 ਨਵੰਬਰ ਤੱਕ ਗਲਾਸਗੋਅ ਵਿੱਚ ਹੋਣੀ ਤੈਅ ਹੈ। ਕਾਰਨੇ ਨੇ ਕਿਸੇ ਹੋਰ ਸਮੇਂ ਲਿਬਰਲਾਂ ਲਈ ਚੋਣ ਲੜਨ ਤੋਂ ਇਨਕਾਰ ਨਹੀਂ ਕੀਤਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ