Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਅਮਰੀਕਾ ਨੇ ਕੈਨੇਡਾ ਨਾਲ ਲੱਗਦੀ ਸਰਹੱਦ ਉੱਤੇ ਪਾਬੰਦੀਆਂ 21 ਅਗਸਤ ਤੱਕ ਵਧਾਈਆਂ

July 22, 2021 01:28 AM

ਓਟਵਾ, 21 ਜੁਲਾਈ (ਪੋਸਟ ਬਿਊਰੋ) : ਕੈਨੇਡੀਅਨ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਅਮੈਰੀਕਨਜ਼ ਲਈ ਸਰਹੱਦੀ ਪਾਬੰਦੀਆਂ ਵਿੱਚ 9 ਅਗਸਤ ਤੋਂ ਢਿੱਲ ਦਿੱਤੇ ਜਾਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅਮਰੀਕਾ ਨੇ ਇਹ ਆਖ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿ ਉਹ ਇਨ੍ਹਾਂ ਜ਼ਮੀਨੀ ਪਾਬੰਦੀਆਂ ਵਿੱਚ 21 ਅਗਸਤ ਤੱਕ ਵਾਧਾ ਕਰੇਗਾ।
ਡਿਪਾਰਟਮੈਂਟ ਆਫ ਹੋਮਲੈਂਡ ਸਕਿਊਰਿਟੀ (ਡੀ ਐਚ ਐਸ) ਵੱਲੋਂ ਫੈਡਰਲ ਰਜਿਸਟਰ ਨੂੰ ਪੋਸਟ ਕੀਤੇ ਨੋਟਿਸ ਵਿੱਚ ਅਮਰੀਕੀ ਅਧਿਕਾਰੀਆਂ ਨੇ ਇਹ ਆਖਿਆ ਹੈ ਕਿ ਕੋਵਿਡ-19 ਸੰਕ੍ਰਮਣ ਦਾ ਖਤਰਾ ਐਨਾ ਜਿ਼ਆਦਾ ਹੈ ਕਿ ਅਜੇ ਪਾਬੰਦੀਆਂ ਵਿੱਚ ਢਿੱਲ ਨਹੀਂ ਦਿੱਤੀ ਜਾ ਸਕਦੀ। ਇਹ ਪਾਬੰਦੀਆਂ ਬੁੱਧਵਾਰ ਨੂੰ ਖ਼ਤਮ ਹੋਣ ਜਾ ਰਹੀਆਂ ਸਨ।
ਫਿਰ ਵੀ ਜਿਹੜੇ ਕੈਨੇਡੀਅਨ ਅਮਰੀਕਾ ਦਾ ਸਫਰ ਕਰਨਾ ਚਾਹੁੰਦੇ ਹਨ ਉਹ ਹਵਾਈ ਰਸਤੇ ਰਾਹੀਂ ਅਜਿਹਾ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਡਿਪਾਰਚਰ ਤੋਂ ਤਿੰਨ ਦਿਨ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੇ ਨੈਗੇਟਿਵ ਰਿਜ਼ਲਟ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ ਤੇ ਜਾਂ ਫਿਰ ਲਾਇਸੰਸਸ਼ੁਦਾ ਹੈਲਥ ਕੇਅਰ ਪ੍ਰੋਵਾਈਡਰ ਤੋਂ ਇਹ ਸਬੂਤ ਲਿਆਉਣਾ ਹੋਵੇਗਾ ਕਿ ਉਹ ਪਿਛਲੇ 90 ਦਿਨਾਂ ਵਿੱਚ ਕੋਵਿਡ-19 ਤੋਂ ਰਿਕਵਰ ਹੋ ਚੁੱਕੇ ਹਨ।
ਇਸ ਦੌਰਾਨ ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨੇ ਬੁੱਧਵਾਰ ਨੂੰ ਆਖਿਆ ਕਿ ਉਨ੍ਹਾਂ ਨੂੰ ਯੂਐਸ ਸੈਕ੍ਰੈਟਰੀ ਆਫ ਹੋਮਲੈਂਡ ਸਕਿਊਰਿਟੀ ਵੱਲੋਂ ਇਹ ਆਖਿਆ ਗਿਆ ਹੈ ਕਿ ਹਾਲ ਦੀ ਘੜੀ ਉਹ ਪਾਬੰਦੀਆਂ ਨਹੀਂ ਹਟਾਉਣਗੇ। ਇਹ ਪਾਬੰਦੀਆਂ ਮਾਰਚ 2020 ਤੋਂ ਜਾਰੀ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ