Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਥੋੜ੍ਹ ਚਿਰਾ ਹੈ ਪਾਰਟੀ ਦਾ ਅੰਦਰੂਨੀ ਵਿਵਾਦ : ਅਨੇਮੀ ਪਾਲ

July 23, 2021 12:55 AM


ਓਟਵਾ, 22 ਜੁਲਾਈ (ਪੋਸਟ ਬਿਊਰੋ) : ਗ੍ਰੀਨ ਪਾਰਟੀ ਦੀ ਆਗੂ ਅਨੇਮੀ ਪਾਲ ਦਾ ਕਹਿਣਾ ਹੈ ਕਿ ਪਾਰਟੀ ਦਾ ਅੰਦਰੂਨੀ ਵਿਵਾਦ ਥੋੜ੍ਹ ਚਿਰਾ ਹੈ ਤੇ ਉਨ੍ਹਾਂ ਆਖਿਆ ਕਿ ਸੱਭ ਕੁੱਝ ਜਲਦ ਹੀ ਠੀਕ ਹੋ ਜਾਵੇਗਾ। ਉਨ੍ਹਾਂ ਮੈਂਬਰਾਂ ਤੇ ਸਮਰਥਕਾਂ ਨੂੰ ਭਵਿੱਖ ਉੱਤੇ ਨਜ਼ਰਾਂ ਟਿਕਾਉਣ ਲਈ ਆਖਿਆ।
ਵੀਰਵਾਰ ਨੂੰ ਟੋਰਾਂਟੋ ਵਿੱਚ ਆਪਣੇ ਕੈਂਪੇਨ ਆਫਿਸ ਦਾ ਰਸਮੀ ਉਦਘਾਟਨ ਕਰਨ ਦੌਰਾਨ ਪਾਲ ਨੇ ਆਖਿਆ ਕਿ ਉਨ੍ਹਾਂ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਇੱਕ ਨਿੱਕੇ ਜਿਹੇ ਗਰੁੱਪ ਦਾ ਕੰਮ ਸੀ ਤੇ ਇਸ ਨੂੰ ਸਾਡੀ ਫੈਡਰਲ ਕਾਉਂਸਲ ਵੱਲੋਂ ਵੀ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਇਸੇ ਲਈ ਲੋਕਾਂ ਨੂੰ ਭਵਿੱਖ ਉੱਤੇ ਨਜ਼ਰਾਂ ਰੱਖਣੀਆਂ ਚਾਹੀਦੀਆਂ ਹਨ। ਅਜਿਹੀ ਸਥਿਤੀ ਕੁੱਝ ਸਮੇਂ ਲਈ ਹੁੰਦੀ ਹੈ ਤੇ ਅਗਲੇ ਮਹੀਨੇ ਸਾਡਾ ਭਵਿੱਖ ਕਾਫੀ ਉੱਜਲਾ ਹੈ। ਸਾਡੇ ਕੋਲ ਕਾਊਂਸਲਰਜ਼ ਦਾ ਨਵਾਂ ਸੈੱਟ ਹੋਵੇਗਾ ਤੇ ਹਰ ਰੋਜ਼ ਅਸੀਂ ਅਗਲੀਆਂ ਚੋਣਾਂ ਲਈ ਹੋਰ ਉਮੀਦਵਾਰਾਂ ਨੂੰ ਮਨਜ਼ੂਰੀ ਦੇ ਰਹੇ ਹਾਂ।
ਬੁੱਧਵਾਰ ਨੂੰ ਓਨਟਾਰੀਓ ਦੀ ਸਰਬਉੱਚ ਅਦਾਲਤ ਵਿੱਚ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਵਿੱਚ ਪਾਰਟੀ ਨੇ ਇਹ ਦਾਅਵਾ ਕੀਤਾ ਕਿ ਪਾਲ ਨੇ ਸਾਲਸ ਕੋਲ 7 ਜੁਲਾਈ ਨੂੰ ਨੋਟਿਸ ਆਫ ਰਿਕੁਐਸਟ ਜਮ੍ਹਾਂ ਕਰਵਾਇਆ ਸੀ, ਜਿਸ ਵਿੱਚ ਉਸ ਦੀ ਲੀਡਰਸਿ਼ਪ ਦੇ ਸਬੰਧ ਵਿੱਚ ਲਿਆਂਦੇ ਗਏ ਬੇਭਰੋਸਗੀ ਮਤੇ, ਜਿਸ ਬਾਰੇ 20 ਜੁਲਾਈ ਨੂੰ ਵੋਟਿੰਗ ਹੋਣੀ ਸੀ, ਨੂੰ ਦਬਾਉਣ ਦੇ ਹੁਕਮ ਵੀ ਸ਼ਾਮਲ ਸਨ।ਸਾਲਸ ਅਰਲ ਚੈਰਨੀਆਕ ਨੇ 15 ਜੁਲਾਈ ਨੂੰ ਹੁਕਮ ਦਿੱਤਾ ਕਿ ਬੇਭਰੋਸਗੀ ਮਤਾ ਅਗਸਤ ਵਿੱਚ ਹੋਣ ਵਾਲੀ ਪਾਰਟੀ ਦੀ ਆਮ ਜਨਰਲ ਮੀਟਿੰਗ ਤੋਂ ਪਹਿਲਾਂ ਅਮਲ ਵਿੱਚ ਨਹੀਂ ਲਿਆਂਦਾ ਜਾ ਸਕਦਾ। ਇਹ ਵੀ ਆਖਿਆ ਗਿਆ ਕਿ ਪਾਰਟੀ ਨੂੰ ਇਸ ਫੈਸਲੇ ਨੂੰ ਆਪਣੇ ਵੈੱਬਸਾਈਟ ਉੱਤੇ ਅਪਡੇਟ ਕਰਨਾ ਚਾਹੀਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ