Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਜਿਨਸੀ ਸ਼ੋਸ਼ਣ ਸਬੰਧੀ ਜਾਂਚ ਦੇ ਜਨਤਕ ਖੁਲਾਸੇ ਕਾਰਨ ਮੇਰੇ ਕਰੀਅਰ ਨੂੰ ਵੱਡੀ ਢਾਹ ਲੱਗੀ : ਫੋਰਟਿਨ

July 23, 2021 08:51 AM

ਓਟਵਾ, 22 ਜੁਲਾਈ (ਪੋਸਟ ਬਿਊਰੋ) : ਕੈੈਨੇਡਾ ਦੀ ਵੈਕਸੀਨ ਵੰਡ ਸਬੰਧੀ ਕੈਂਪੇਨ ਦੀ ਪਹਿਲਾਂ ਨਿਗਰਾਨੀ ਕਰਨ ਵਾਲੇ ਫੌਜ ਦੇ ਅਧਿਕਾਰੀ ਡੈਨੀ ਫੋਰਟਿਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮਈ ਵਿੱਚ ਅਚਾਨਕ ਉਸ ਨੂੰ ਇਸ ਕੈਂਪੇਨ ਤੋਂ ਹਟਾਏ ਜਾਣ ਅਤੇ ਜਨਤਕ ਤੌਰ ਉੱਤੇ ਉਸ ਖਿਲਾਫ ਜਾਰੀ ਜਿਨਸੀ ਸ਼ੋਸ਼ਣ ਸਬੰਧੀ ਜਾਂਚ ਦਾ ਖੁਲਾਸਾ ਕਰਨ ਨਾਲ ਉਸ ਦੇ ਅਕਸ ਨੂੰ ਵੱਡੀ ਢਾਹ ਲੱਗੀ ਹੈ।
ਮੇਜਰ ਜਨਰਲ ਡੈਨੀ ਫੋਰਟਿਨ ਵੱਲੋਂ ਪਿਛਲੇ ਹਫਤੇ ਦਿੱਤੇ ਹਲਫੀਆ ਬਿਆਨ ਦਾ ਖੁਲਾਸਾ ਵੀਰਵਾਰ ਨੂੰ ਕੀਤਾ ਗਿਆ। ਫੋਰਟਿਨ ਨੇ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਤੋਂ ਉਸ ਨੂੰ ਹਟਾਏ ਜਾਣ ਦੇ ਫੈਸਲੇ ਨੂੰ ਪਲਟਣ ਲਈ ਕਾਨੂੰਨ ਦਾ ਦਰਵਾਜ਼ਾ ਖੜਕਾਇਆ ਹੈ। ਫੋਰਟਿਨ ਦੇ ਹਿਸਾਬ ਨਾਲ ਉਸ ਨੂੰ ਵੈਕਸੀਨ ਵੰਡ ਦੀ ਜਿੰ਼ਮੇਵਾਰੀ ਤੋਂ ਹਟਾਇਆ ਜਾਣਾ ਗਲਤ ਹੈ ਤੇ ਇਹ ਫੈਸਲਾ ਸਿਆਸੀ ਤੌਰ ਉੱਤੇ ਪ੍ਰੇਰਿਤ ਹੈ।
ਜਿ਼ਕਰਯੋਗ ਹੈ ਕਿ ਫੋਰਟਿਨ ਨੂੰ ਵੈਕਸੀਨ ਵੰਡ ਦੀ ਜਿੰ਼ਮੇਵਾਰੀ ਤੋਂ 14 ਮਈ ਨੂੰ ਹਟਾਇਆ ਗਿਆ। ਉਸ ਸਮੇਂ ਕੈਨੇਡੀਅਨ ਫੋਰਸਿਜ਼ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਦੌਰਾਨ ਇਹ ਤੈਅ ਕਰਨ ਦੀ ਕੋਸਿ਼ਸ਼ ਕਰ ਰਹੀ ਸੀ ਕਿ ਇਸ ਮਾਮਲੇ ਵਿੱਚ ਮੁਜਰਮਾਨਾ ਚਾਰਜਿਜ਼ ਲਾਏ ਜਾਣੇ ਚਾਹੀਦੇ ਹਨ ਜਾਂ ਨਹੀਂ।ਆਪਣੇ ਵਕੀਲਾਂ ਰਾਹੀਂ ਫੋਰਟਿਨ ਕਿਸੇ ਵੀ ਤਰ੍ਹਾਂ ਦੀ ਗਲਤ ਹਰਕਤ ਕਰਨ ਤੋਂ ਇਨਕਾਰ ਕਰਦੇ ਆਏ ਹਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਫੋਰਟਿਨ ਦੇ ਵਕੀਲਾਂ ਵੱਲੋਂ ਪਿਛਲੇ ਮਹੀਨੇ ਫੈਡਰਲ ਅਦਾਲਤ ਵਿੱਚ ਇੱਕ ਅਰਜ਼ੀ ਪਾ ਕੇ ਪੀਐਚਏਸੀ ਤੋਂ ਫੋਰਟਿਨ ਨੂੰ ਹਟਾਏ ਜਾਣ ਦੇ ਫੈਸਲੇ ਦਾ ਨਿਆਂਇਕ ਮੁਲਾਂਕਣ ਕਰਨ ਦੀ ਮੰਗ ਵੀ ਕੀਤੀ ਸੀ। ਇੱਥੇ ਹੀ ਬੱਸ ਨਹੀਂ ਉਨ੍ਹਾਂ ਇਸ ਫੈਸਲੇ ਨੂੰ ਰੱਦ ਕਰਨ ਤੇ ਮੁੜ ਫੋਰਟਿਨ ਨੂੰ ਏਜੰਸੀ ਵਿੱਚ ਪਹਿਲਾਂ ਵਾਲੀ ਥਾਂ ਉੱਤੇ ਜਾਂ ਕਿਸੇ ਬਰਾਬਰ ਦੀ ਥਾਂ ਉੱਤੇ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ ਸੀ।
ਫੋਰਟਿਨ ਨੇ ਆਖਿਆ ਕਿ ਇਸ ਨਾਲ ਉਸ ਦੇ ਅਕਸ ਨੂੰ ਵੱਡੀ ਢਾਹ ਲੱਗੀ ਹੈ। ਉਸ ਨੂੰ ਤਿੰਨ ਦਿਨ ਪਹਿਲਾਂ ਹੀ ਅਹੁਦੇ ਤੋਂ ਹਟਾਏ ਜਾਣ ਬਾਰੇ ਪਤਾ ਲੱਗਿਆ। ਉਸ ਦੀ ਸਾਖ਼ ਤਾਰ-ਤਾਰ ਹੋ ਰਹੀ ਹੈ। ਉਸ ਦਾ ਕਰੀਅਰ ਤਬਾਹ ਹੋ ਰਿਹਾ ਹੈ। ਉਸ ਨੇ ਆਖਿਆ ਕਿ ਵੈਕਸੀਨੇਸ਼ਨ ਦਾ ਕੰਮ ਪੂਰਾ ਹੋਣ ਉਪਰੰਤ ਉਸ ਨੂੰ ਤਰੱਕੀ ਦੀ ਪੂਰੀ ਆਸ ਸੀ ਪਰ ਹੁਣ ਉਸ ਨੂੰ ਆਪਣਾ ਕਰੀਅਰ ਖ਼ਤਮ ਹੋ ਗਿਆ ਲੱਗਦਾ ਹੈ। ਇਸ ਦੇ ਨਾਲ ਹੀ ਫੋਰਟਿਨ ਨੇ ਆਖਿਆ ਕਿ ਜਨਤਕ ਤੌਰ ਉੱਤੇ ਜਿਨਸੀ ਸ਼ੋਸ਼ਣ ਸਬੰਧੀ ਜਾਂਚ ਦਾ ਰੌਲਾ ਪੈਣ ਨਾਲ ਤਿੰਨ ਦਹਾਕਿਆਂ ਤੋਂ ਬਣਾਈ ਗਈ ਉਸ ਦੀ ਪਛਾਣ ਤੇ ਉਸ ਦੀ ਸਾਖ਼ ਮਿੱਟੀ ਵਿੱਚ ਮਿਲ ਗਈ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ