Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੋਂਕਣ ਅਤੇ ਪੱਛਮੀ ਮਹਾਰਾਸ਼ਟਰ ਵਿੱਚ ਤਿੰਨ ਦਿਨਾਂ ਦੀ ਬਾਰਿਸ਼ ਦੌਰਾਨ 129 ਲੋਕਾਂ ਦੀ ਮੌਤ

July 25, 2021 02:49 AM

ਮੁੰਬਈ, 24 ਜੁਲਾਈ (ਪੋਸਟ ਬਿਊਰੋ)- ਮਹਾਰਾਸ਼ਟਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਬਾਰਸ਼ ਕਈ ਲੋਕਾਂ ਉੱਤੇ ਕਹਿਰ ਬਣ ਕੇ ਟੁੱਟੀ ਹੈ। ਇਸ ਨਾਲ ਪਿਛਲੇ ਦੋ ਦਿਨਾਂ ਵਿੱਚ 129 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਕੱਲ੍ਹ ਰਾਏਗੜ੍ਹ, ਰਤਨਾਗਿਰੀ ਅਤੇ ਸਤਾਰਾ ਵਿੱਚ ਹੋਈਆਂ ਘਟਨਾਵਾਂ ਵਿੱਚ ਕਈ ਲੋਕ ਹਾਲੇ ਮਲਬੇ ਹੇਠਾਂ ਦੱਬੇ ਗਏ ਹਨ। ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਲਈ ਐਨ ਡੀ ਆਰ ਐਫ ਅਤੇ ਐਸ ਡੀ ਆਰ ਐਫ ਤੋਂ ਇਲਾਵਾ ਨੇਵੀ ਨੇ ਵੀ ਮੋਰਚਾ ਸੰਭਾਲਿਆ ਹੋਇਆ ਹੈ।
ਵਰਨਣ ਯੋਗ ਹੈ ਕਿ ਮਹਾਰਾਸ਼ਟਰ ਦੇ ਸਮੁੰਦਰੀ ਤੱਟ ਵਾਲੇ ਕੋਂਕਣ, ਰਾਏਗੜ੍ਹ ਅਤੇ ਪੱਛਮੀ ਮਹਾਰਾਸ਼ਟਰ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸੇ ਇਲਾਕੇ ਵਿੱਚ ਸੈਰ-ਸਪਾਟੇ ਵਾਲੇ ਮਸ਼ਹੂਰ ਮਹਾਬਲੇਸ਼ਵਰ ਵਿੱਚ ਤਿੰਨ ਦਿਨਾਂ ਵਿੱਚ 1500 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਕਾਰਨ ਰਤਨਾਗਿਰੀ ਜ਼ਿਲ੍ਹੇ ਦੇ ਚਿਪਲੂਣ ਸ਼ਹਿਰ ਦਾ ਵੱਡਾ ਹਿੱਸਾ ਪਾਣੀ ਵਿੱਚ ਡੁੱਬ ਗਿਆ। ਫਿਰ ਪਾਣੀ ਦਾ ਪੱਧਰ ਘੱਟ ਹੋਣ ਪਿੱਛੋਂ ਉਥੇ ਹੋਏ ਨੁਕਸਾਨ ਦੀ ਭਿਆਨਕ ਤਸਵੀਰ ਦਿਖਾਈ ਦਿੱਤੀ। ਕਈ ਥਾਈਂ ਪਹਾੜਾਂ ਉੱਤੇ ਜ਼ਮੀਨ ਖਿਸਕਣ ਨਾਲ 129 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਰਾਏਗੜ੍ਹ ਤੇ ਤਲਈ ਪਿੰਡ ਵਿੱਚ 38 ਅਤੇ ਪੋਲਾਦਪੁਰ ਵਿੱਚ 11 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤਾਂ ਹੋਣ ਦੀ ਖ਼ਬਰ ਹੈ। ਸਤਾਰਾ ਜ਼ਿਲ੍ਹੇ ਦੇ ਮਿਰਗਾਓਂ ਵਿੱਚ ਜ਼ਮੀਨ ਖਿਸਕਣ ਨਾਲ 27 ਲੋਕਾਂ ਦੇ ਮਾਰੇ ਜਾਣ ਤੇ ਆਂਬੇਘਰ ਵਿੱਚ ਇੱਕ ਦਰਜਨ ਤੋਂ ਵੱਧ ਲੋਕਾਂ ਦੇ ਦੱਬੇ ਹੋਣ ਦੀ ਸੂਚਨਾ ਹੈ। ਰਤਨਾਗਿਰੀ ਦੇ ਖੇਡ ਇਲਾਕੇ ਵਿੱਚ ਧਾਮਨੰਦ ਬੌਧਵਾੜੀ ਵਿੱਚ ਵੀ ਜ਼ਮੀਨ ਖਿਸਕਣ ਨਾਲ 17 ਲੋਕ ਮਾਰੇ ਗਏ ਹਨ। ਮੁੰਬਈ ਦੇ ਗੋਵੰਡੀ ਖੇਤਰ ਵਿੱਚ ਇੱਕ ਦੋ ਮੰਜ਼ਿਲਾ ਘਰ ਡਿੱਗ ਜਾਣ ਨਾਲ ਚਾਰ ਲੋਕ ਮਾਰੇ ਗਏ ਤੇ ਸੱਤ ਜ਼ਖ਼ਮੀ ਹੋ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼