Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਪੈਗਾਸਸ ਜਾਸੂਸੀ ਕਾਂਡ : ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਲਈ ਪਟੀਸ਼ਨ ਦਾਇਰ

July 27, 2021 02:27 AM

ਨਵੀਂ ਦਿੱਲੀ, 26 ਜੁਲਾਈ (ਪੋਸਟ ਬਿਊਰੋ)- ਭਾਰਤ ਦੀ ਪਾਰਲੀਮੈਂਟ ਦੇ ਉੱਪਰਲੇ ਹਾਊਸ ਰਾਜ ਸਭਾ ਦੇ ਮੈਂਬਰ ਜਾਨ ਬ੍ਰਿਟਾਸ ਨੇ ਇਜ਼ਰਾਇਲ ਦੀ ਸਪਾਈਵੇਅਰ ਪੈਗਾਸਸ ਰਾਹੀਂ ਵਰਕਰਾਂ, ਨੇਤਾਵਾਂ, ਪੱਤਰਕਾਰਾਂ ਅਤੇ ਸੰਵਿਧਾਨਕ ਅਹੁਦਿਆਂ ਉੱਤੇ ਕੰਮ ਕਰਨ ਵਾਲੇ ਲੋਕਾਂ ਦੀ ਜਾਸੂਸੀ ਹੋਣ ਦੇ ਕੇਸ ਵਿੱਚ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਕਰਵਾਉਣ ਦੀ ਬੇਨਤੀ ਕਰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਬਾਕਾਇਦਾ ਪਟੀਸ਼ਨ ਦਾਇਰ ਕੀਤੀ ਹੈ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਮੀਡੀਆ ਵਿੱਚ ਆਈਆਂ ਖਬਰਾਂ ਵਿੱਚ ਕਿਹਾ ਗਿਆ ਸੀ ਕਿ ਪੈਗਾਸਸ ਵਾਲੇ ਸਾਫਟਵੇਅਰ ਦੀ ਵਰਤੋਂ ਮੰਤਰੀਆਂ, ਨੇਤਾਵਾਂ, ਸਰਕਾਰੀ ਅਧਿਕਾਰੀਆਂ ਤੇ ਪੱਤਰਕਾਰਾਂ ਸਮੇਤ ਲਗਭਗ ਤਿੰਨ ਸੌ ਭਾਰਤੀ ਲੋਕਾਂ ਦੀ ਨਿਗਰਾਨੀ ਕਰਨ ਲਈ ਕੀਤੀ ਗਈ ਸੀ। ਇਸ ਨਾਲ ਦੇਸ਼ ਵਿੱਚ ਵੱਡਾ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ।ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕਰਨ ਵਾਲੇ ਪਾਰਲੀਮੈਂਟ ਮੈਂਬਰ ਬ੍ਰਿਟਾਸ ਨੇ ਕਿਹਾ ਕਿ ਪਿਛਲੇ ਦਿਨੀਂ ਸਾਹਮਣੇ ਆਏ ਜਾਸੂਸੀ ਦੇ ਦੋਸ਼ਾਂ ਨੇ ਭਾਰਤ ਦੇ ਇੱਕ ਵੱਡੇ ਵਰਗ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਜਾਸੂਸੀ ਦਾ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਉੱਤੇ ਡੂੰਘਾ ਅਸਰ ਪਵੇਗਾ। ਉਨ੍ਹਾਂ ਪੈਗਾਸਸ ਸਪਾਈਵੇਅਰ ਰਾਹੀਂ ਜਾਸੂਸੀ ਕਰਨ ਦੇ ਦੋਸ਼ਾਂ ਦੇ ਸਬੰਧ ਵਿੱਚ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਕਰਵਾਉਣ ਦੀ ਬੇਨਤੀ ਕੀਤੀ ਹੈ। ਸੀ ਪੀ ਆਈ (ਐੱਮ) ਦੇ ਪਾਰਲੀਮੈਂਟ ਮੈਂਬਰ ਬ੍ਰਿਟਾਸ ਨੇ ਕੱਲ੍ਹਇੱਕ ਬਿਆਨ ਵਿੱਚ ਕਿਹਾ ਕਿ ਬਹੁਤ ਗੰਭੀਰ ਕੇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਬਾਰੇ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਲੀਮੈਂਟ ਵਿੱਚ ਪ੍ਰਸ਼ਨ ਉਠਾਏ ਗਏ ਸਨ, ਪਰ ਸਰਕਾਰ ਨੇ ਸਪਾਈਵੇਅਰ ਵੱਲੋਂ ਜਾਸੂਸੀ ਤੋਂ ਨਾ ਇਨਕਾਰ ਕੀਤਾ ਅਤੇ ਨਾ ਸਵੀਕਾਰ ਕੀਤਾ ਹੈ।
ਇਸ ਦੌਰਾਨ ਸ਼ਿਵ ਸੈਨਾ ਪਾਰਲੀਮੈਂਟ ਮੈਂਬਰ ਸੰਜੇ ਰਾਊਤ ਨੇ ਪੁੱਛਿਆ ਕਿ ਪੈਗਾਸਸ ਵੱਲੋਂ ਨੇਤਾਵਾਂ ਤੇ ਪੱਤਰਕਾਰਾਂ ਦੀ ਜਾਸੂਸੀ ਲਈ ਫੰਡਿੰਗਕਿਸ ਨੇ ਕੀਤੀ। ਉਨ੍ਹਾਂ ਨੇ ਪੈਗਾਸਸ ਕਾਂਡ ਦੀ ਤੁਲਨਾ ਹੀਰੋਸ਼ੀਮਾ ਬੰਬ ਹਮਲੇ ਨਾਲ ਕੀਤੀ ਅਤੇ ਕਿਹਾ ਕਿ ਇਜ਼ਰਾਈਲ ਦੇ ਸਾਫਟਵੇਅਰ ਵੱਲੋਂ ਜਾਸੂਸੀ ਕਰਨ ਨਾਲ ਆਜ਼ਾਦੀ ਦੀ ਮੌਤ ਹੋਈ ਹੈ। ਸੰਜੇ ਰਾਊਤ ਨੇ ਸ਼ਿਵ ਸੈਨਾ ਦੀ ਅਖਬਾਰ ਸਾਮਨਾ ਵਿੱਚ ਆਪਣੇ ਹਫਤਾਵਾਰੀ ਕਾਲਮ ਵਿੱਚਲਿਖਿਆ ਹੈ ਕਿ ਆਧੁਨਿਕ ਤਕਨੀਕ ਨੇ ਸਾਨੂੰ ਫਿਰ ਗੁਲਾਮੀ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੈਗਾਸਸ ਕੇਸ ਹੀਰੋਸ਼ਿਮਾ ਉੱਤੇਐਟਮੀ ਬੰਬ ਹਮਲੇ ਤੋਂ ਅਲੱਗ ਨਹੀਂ ਹੈ।ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਸਰਕਾਰ ਨੂੰ ਜਾਂ ਜਾਸੂਸੀ ਦੇ ਦੋਸ਼ਾਂ ਦੀ ਸੰਯੁਕਤ ਪਾਰਲੀਮੈਂਟਰੀ ਕਮੇਟੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਜਾਂ ਸੁਪਰੀਮ ਕੋਰਟ ਤੋਂ ਕੇਸ ਦੀ ਜਾਂਚ ਲਈ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਕਰਨ ਦੀ ਬੇਨਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਲੋਕਾਂ ਦੀ ਜਾਸੂਸੀ ਹੋਈ ਜਾਂ ਨਹੀਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ