Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਿਸਾਨਾਂ ਦੇ ਸਿਰ ਉੱਤੇ ਸਿਆਸੀ ਪਾਰੀ ਖੇਡਣਾ ਚੌਟਾਲੇ ਨੂੰ ਪੁੱਠਾ ਪਿਆ

July 27, 2021 02:29 AM

ਚੰਡੀਗੜ੍ਹ, 26 ਜੁਲਾਈ (ਪੋਸਟ ਬਿਊਰੋ)- ਹਰਿਆਣਾ ਦੇ ਬਹੁ-ਚਰਚਿਤ ਟੀਚਰ ਭਰਤੀ ਘੁਟਾਲੇ ਵਿੱਚੋਂ ਜੇਲ੍ਹ ਕੱਟਣ ਦੇ ਬਾਅਦ ਕਿਸਾਨ ਹਿਤੈਸ਼ੀ ਬਣ ਕੇ ਦੂਜੀ ਸਿਆਸੀ ਪਾਰੀ ਸ਼ੁਰੂ ਕਰਨ ਦੀ ਤਾਕ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ ਰਾਜਸੀ ਦਾਅ ਪੁੱਠਾ ਪੈਣਾ ਸ਼ੁਰੂ ਹੋ ਗਿਆ ਹੈ।
ਕੱਲ੍ਹ ਜੀਂਦ ਦੇ ਖਟਕੜ ਟੌਲ ਪਲਾਜ਼ਾ ਉੱਤੇ ਧਰਨੇ ਵਿੱਚ ਕਿਸਾਨ ਆਗੂਆਂ ਨੇ ਨਾ ਓਮ ਪ੍ਰਕਾਸ਼ ਚੌਟਾਲਾ ਨੂੰ ਸਟੇਜ ਉੱਤੇ ਚੜ੍ਹਨ ਦਿੱਤਾ ਅਤੇ ਨਾ ਮਾਈਕ ਉਤੇ ਬੋਲਣ ਦਿੱਤਾ ਅਤੇ ਸੁੱਚੇ ਮੂੰਹ ਹੀ ਮੋੜ ਦਿੱਤਾ।ਸਾਬਕਾ ਮੁੱਖ ਮੰਤਰੀ ਤੇ ਇਨੈਲੋ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ 20 ਜੁਲਾਈ ਨੂੰ ਪਲਵਲ ਵਿੱਚ ਕਿਸਾਨ ਧਰਨੇ ਵਿੱਚ ਗਏ ਸਨ, ਜਿੱਥੇ ਕਿਸਾਨਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਓਥੇ ਚੌਟਾਲਾ ਨੇ ਖੁਦ ਨੂੰ ਚੌਧਰੀ ਦੇਵੀ ਲਾਲ ਦਾ ਵਾਰਸ ਦੱਸ ਕੇ ਕਿਸਾਨਾਂ ਦੀ ਹਮਦਰਦੀ ਲੈਣ ਦੀ ਕੋਸ਼ਿਸ਼ ਕੀਤੀ ਅਤੇ ਗਾਜ਼ੀਪੁਰ ਹੱਦ ਉੱਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੂੰ ਮਿਲੇ ਸਨ। ਕੱਲ੍ਹ ਉਨ੍ਹਾਂ ਨੇ ਜੀਂਦ ਵਿਚਲੇ ਖਟਕੜ ਟੌਲ ਪਲਾਜ਼ਾ ਉੱਤੇ ਚੱਲਦੇ ਅੰਦੋਲਨ ਵਿੱਚ ਜਾਣਾ ਸੀ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਕਿ ਉਹ ਚੌਟਾਲਾ ਦਾ ਬਤੌਰ ਕਿਸਾਨ ਸਵਾਗਤ ਕਰਦੇ ਹਨ, ਪਰ ਧਰਨੇ ਦੀ ਸਟੇਜ ਉੱਤੇ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਨਾ ਧਰਨੇ ਵਿੱਚ ਮਾਈਕ ਉੱਤੇ ਸੰਬੋਧਨ ਕਰਨ ਦਿੱਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਕੱਲ੍ਹ ਜਦੋਂ ਸਾਥੀਆਂ ਸਣੇ ਖਟਕੜ ਟੌਲ ਪਲਾਜ਼ਾ ਉੱਤੇ ਪੁੱਜੇ ਤਾਂ ਧਰਨੇ ਵਿੱਚ ਜਾ ਕੇ ਬੈਠ ਗਏ। ਉਨ੍ਹਾਂ ਦੇ ਖੱਬੇ ਹੱਥ ਉੱਤੇ ਸੱਟ ਲੱਗੀ ਹੋਈ ਸੀ। ਕੁਝ ਸਮੇਂ ਬਾਅਦ ਚੌਟਾਲਾ ਨੇ ਧਰਨੇ ਨੂੰ ਸੰਬੋਧਨ ਕਰਨ ਲਈ ਮਾਈਕ ਮੰਗਿਆ ਤਾਂ ਕਿਸਾਨ ਜਥੇਬੰਦੀਆਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਚੌਟਾਲਾ ਨੇ ਲੋਕਾਂ ਦੀ ਸਲਾਹ ਲੈਣ ਦੀ ਗੱਲ ਆਖੀ ਤਾਂ ਕਿਸਾਨ ਆਗੂ ਸਤਬੀਰ ਪਹਿਲਵਾਨ ਨੇ ਆਖਿਆ ਕਿ ਇਹ ਫੈਸਲਾ ਕਿਸਾਨਾਂ ਨੇ ਸਾਂਝੇ ਤੌਰ ਉੱਤੇ ਲਿਆ ਹੈ, ਜਿਸ ਮਗਰੋਂ ਚੌਟਾਲਾ ਗੁੱਸੇ ਵਿੱਚ ਉਥੋਂ ਚਲੇ ਗਏ। ਸਤਬੀਰ ਪਹਿਲਵਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ ਹੈ ਕਿ ਕਿਸਾਨ ਧਰਨਿਆਂ ਦੀ ਸਟੇਜ ਉੱਤੇ ਕਿਸੇ ਰਾਜਸੀ ਆਗੂ ਨੂੰ ਨਹੀਂ ਚੜ੍ਹਨ ਦਿੱਤਾ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਓਮ ਪ੍ਰਕਾਸ਼ ਚੌਟਾਲਾ ਖਟਕੜ ਟੌਲ ਪਲਾਜ਼ਾ ਉੱਤੇ ਆਉਣਗੇ ਤਾਂ ਮਾਈਕ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਈਕ ਨਾ ਦੇਣ ਉੱਤੇਚੌਟਾਲਾ ਗੁੱਸੇ ਵਿੱਚ ਆ ਗਏ ਅਤੇ ਉਸ ਦੇ ਪੈਰ ਉੱਤੇ ਖੂੰਡੀ ਮਾਰੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨ-ਦਾਤਾ ਅੱਠ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਿਹਾ ਹੈ, ਪਰ ਅਜੇ ਤਕ ਕੋਈ ਰਾਜਸੀ ਆਗੂ ਉਨ੍ਹਾਂ ਕੋਲ ਨਹੀਂ ਆਇਆ।
ਓਧਰ ਸੋਨੀਪਤ ਦੇ ਗੋਹਾਣਾ ਵਿੱਚ ਕਿਸਾਨਾਂ ਨੇ ਕੱਲ੍ਹ ਭਾਜਪਾ ਦੇ ਸਮਾਗਮ ਦਾ ਵਿਰੋਧ ਕੀਤਾ। ਇਸੇ ਮੌਕੇ ਕਿਸਾਨਾਂ ਨੇ ਇੱਕ ਭਾਜਪਾ ਆਗੂ ਦੀ ਕੁੱਟਮਾਰ ਵੀ ਕੀਤੀ ਜਿਸ ਨੂੰ ਮੌਕੇ ਉੱਤੇ ਮੌਜੂਦ ਕਿਸਾਨ ਆਗੂਆਂ ਨੇ ਛੁਡਾਇਆ। ਪਤਾ ਲੱਗਾ ਹੈ ਕਿ ਗੋਹਾਣਾ ਦੇ ਪਿੰਡ ਕਥੂਰਾ ਵਿੱਚ ਭਾਜਪਾ ਆਗੂਆਂ ਦਾ ਸਮਾਗਮ ਹੋਣ ਦੀ ਭਿਣਕ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਭਾਜਪਾ ਆਗੂਆਂ ਦਾ ਵਿਰੋਧ ਕਰਨ ਲਈ ਉਥੇ ਪਹੁੰਚ ਗਏ। ਕਿਸਾਨਾਂ ਨੇ ਭਾਜਪਾ ਵਾਲਿਆਂ ਨੂੰ ਸਮਾਗਮ ਵਾਲੀ ਥਾਂ ਤੋਂ ਸ਼ਾਂਤਮਈ ਢੰਗ ਨਾਲ ਜਾਣ ਨੂੰ ਕਿਹਾ, ਪਰ ਇੱਕ ਭਾਜਪਾ ਆਗੂ ਉਥੋਂ ਨਾ ਜਾਣ ਉੱਤੇ ਅੜ੍ਹ ਗਿਆ ਤਾਂ ਕਿਸਾਨਾਂ ਨੇ ਗੁੱਸੇ ਵਿੱਚ ਆ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ