Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਬਾਅਦ ਵੱਧ ਸਕਦੇ ਹਨ ਰੈਸਪੀਰੇਟਰੀ ਵਾਇਰਸ ਦੇ ਮਾਮਲੇ : ਰਿਪੋਰਟ

July 27, 2021 08:55 AM

ਟੋਰਾਂਟੋ, 26 ਜੁਲਾਈ (ਪੋਸਟ ਬਿਊਰੋ) : ਕੋਵਿਡ-19 ਦੇ ਮਾਮਲਿਆਂ ਵਿੱਚ ਆ ਰਹੀ ਕਮੀ ਕਾਰਨ ਸੋਸ਼ਲ ਡਿਸਟੈਂਸਿੰਗ ਤੇ ਟਰੈਵਲ ਸਬੰਧੀ ਪਾਬੰਦੀਆਂ ਦੇ ਘਟ ਜਾਣ ਨਾਲ ਡਾਕਟਰਾਂ ਵੱਲੋਂ ਰੈਸਪੀਰੇਟਰੀ ਸਿੰਨਸਿਸ਼ੀਅਲ ਵਾਇਰਸ (ਆਰ ਐਸ ਵੀ) ਦੇ ਫੈਲਣ ਦਾ ਡਰ ਪ੍ਰਗਟਾਇਆ ਜਾ ਰਿਹਾ ਹੈ। ਇਹ ਵਾਇਰਸ ਸੱਭ ਤੋਂ ਵੱਧ ਨਵਜੰਮੇਂ ਬੱਚਿਆਂ ਤੇ ਵੱਧ ਉਮਰ ਵਾਲੇ ਬਾਲਗਾਂ ਉੱਤੇ ਅਸਰ ਕਰ ਸਕਦਾ ਹੈ।
ਆਰ ਐਸ ਵੀ ਲੋਅਰ ਰੈਸਪੀਰੇਟਰੀ ਟਰੈਕਟ ਇਨਫੈਕਸ਼ਨਜ਼ ਜਿਵੇਂ ਕਿ ਨਿਮੋਨੀਆਂ ਤੇ ਬਰੌਂਕਾਇਟਸ ਦਾ ਕਾਰਨ ਹੁੰਦਾ ਹੈ। ਇਸ ਕਾਰਨ ਹਰ ਸਾਲ ਦੁਨੀਆ ਭਰ ਵਿੱਚ 2·7 ਮਿਲੀਅਨ ਮੌਤਾਂ ਹੁੰਦੀਆਂ ਹਨ। ਇਹ ਖੁਲਾਸਾ ਕੈਨੇਡੀਅਨ ਮੈਡੀਕਲ ਐਸੋਸਿਏਸ਼ਨ ਜਰਨਲ ਵਿੱਚ ਸੋਮਵਾਰ ਨੂੰ ਛਪੀ ਕਮੈਂਟਰੀ ਵਿੱਚ ਕੀਤਾ ਗਿਆ। ਇਹ ਬਹੁਤ ਹੀ ਆਮ ਤੇ ਇੱਕ ਵਿਅਕਤੀ ਤੋਂ ਦੂਜੇ ਤੱਕ ਫੈਲਣ ਵਾਲਾ ਵਾਇਰਸ ਹੁੰਦਾ ਹੈ। ਆਮ ਤੌਰ ਉੱਤੇ ਇਹ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਬੌਂ੍ਰਕਾਇਓਲਾਈਟਿਸ ਵਜੋਂ ਮੌਜੂਦ ਹੁੰਦਾ ਹੈ।
ਇੱਕ ਇੰਟਰਵਿਊ ਵਿੱਚ ਇਸ ਕਮੈਂਟਰੀ ਦੇ ਚਾਰ ਆਥਰਜ਼ ਵਿੱਚੋਂ ਇੱਕ ਬੀਸੀ ਚਿਲਡਰਨਜ਼ ਹਾਸਪਿਟਲ ਰਿਸਰਚ ਇੰਸਟੀਚਿਊਟ ਐਂਡ ਦ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਡਾ·ਪਾਸਕਲ ਲੈਵੋਈ ਨੇ ਆਖਿਆ ਕਿ ਅਸੀਂ ਮੁੱਖ ਤੌਰ ਉੱਤੇ ਮੈਡੀਕਲ ਕਮਿਊਨਿਟੀ ਨੂੰ ਐਲਰਟ ਕਰਨਾ ਚਾਹੁੰਦੇ ਹਾਂ ਤਾਂ ਕਿ ਉਹ ਇਸ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਅਸੀਂ ਪਰਿਵਾਰਾਂ, ਖਾਸ ਤੌਰ ਉੱਤੇ ਹਾਈ ਰਿਸਕ ਬੱਚਿਆਂ ਦੇ ਮਾਪਿਆਂ ਨੂੰ ਵੀ ਚੌਕਸ ਕਰਨਾ ਚਾਹੁੰਦੇ ਹਾਂ।
ਲੈਵੋਈ ਤੇ ਉਨ੍ਹਾਂ ਦੇ ਸਹਿਯੋਗੀਆਂ ਅਨੁਸਾਰ ਮਹਾਂਮਾਰੀ ਦੌਰਾਨ ਆਰ ਐਸ ਵੀ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ। ਸੋਸ਼ਲ ਡਿਸਟੈਂਸਿੰਗ ਮਾਪਦੰਡ ਅਪਣਾਏ ਜਾਣ ਕਾਰਨ ਇਸ ਦੇ ਪਸਾਰ ਵਿੱਚ ਕਮੀ ਦਰਜ ਕੀਤੀ ਗਈ। ਮਿਸਾਲ ਵਜੋਂ ਕੈਨੇਡਾ ਵਿੱਚ 29 ਅਗਸਤ, 2020 ਤੇ 8 ਮਈ, 2021 ਦਰਮਿਆਨ ਆਰ ਐਸ ਵੀ ਦੇ 239 ਟੈਸਟ ਹੀ ਪਾਜ਼ੀਟਿਵ ਆਏ ਜਦਕਿ ਇਸ ਅਰਸੇ ਦੌਰਾਨ ਇੱਕ ਸਾਲ ਪਹਿਲਾਂ ਆਰ ਐਸ ਵੀ ਦੇ 18,660 ਪਾਜ਼ੀਟਿਵ ਟੈਸਟ ਕੀਤੇ ਗਏ ਸਨ।
ਡਾਕਟਰਾਂ ਨੇ ਆਖਿਆ ਕਿ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਬਾਅਦ ਆਸਟਰੇਲੀਆ ਤੇ ਅਮਰੀਕਾ ਵਿੱਚ ਇਨ੍ਹਾਂ ਕੇਸਾਂ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ ਤੇ ਕੈਨੇਡਾ ਵਿੱਚ ਵੀ ਇਹੋ ਰੁਝਾਨ ਸਾਹਮਣੇ ਆ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ