Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਨਵਜੋਤ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦੇ ਸਾਰ ਵਿਵਾਦਾਂ ਵਿੱਚ ਘਿਰੇ

July 27, 2021 10:31 AM

* ਕਿਸਾਨ ਆਗੂਆਂ ਨੇ ਠੋਕਵੇਂ ਜਵਾਬ ਦਿੱਤੇ


ਬਠਿੰਡਾ, 26 ਜੁਲਾਈ, (ਪੋਸਟ ਬਿਊਰੋ)-ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦੇ ਸਾਰ ਨਵਜੋਤ ਸਿੰਘ ਸਿੱਧੂ ਵਿਵਾਦਾਂ ਵਿਚ ਘਿਰ ਗਏ ਹਨ, ਕਿਉਂਕਿ ਚੰਡੀਗੜ੍ਹ ਵਿਚ ਹੋਏ ਤਾਜਪੋਸ਼ੀ ਸਮਾਗਮ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ‘ਮੈਂ ਕਿਸਾਨ ਮੋਰਚਾ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਿਆਸਾ ਖੂਹ ਕੋਲ ਆਉਂਦਾ ਹੈ, ਖੂਹ ਪਿਆਸੇ ਕੋਲ ਨਹੀਂ ਆਉਂਦਾ। ਮੈਂ ਤੁਹਾਨੂੰ ਸੱਦਾ ਦੇਂਦਾ ਹਾਂ ਕਿ ਮੈਨੂੰ ਮਿਲੋ। ਮੈਂ ਜਾਣਦਾ ਹਾਂ ਕਿ ਤਿੰਨ ਕਾਲੇ ਕਾਨੂੰਨ ਤੁਸੀਂ ਲਾਗੂ ਨਹੀਂ ਹੋਣ ਦੇਣੇ। ਸਰਕਾਰ ਵੀ ਤੁਸੀਂ ਡੇਗ ਦਿਓਗੇ, ਪਰ ਇਸ ਦਾ ਹੱਲ ਕੀ ਹੈ, ਆਓ ਇਸ ਉੱਤੇ ਗੱਲ ਕਰੀਏ। ਸਾਡੀ ਸਰਕਾਰ ਦੀ ਤਾਕਤ ਕਿੱਦਾਂ ਕੰਮ ਆ ਸਕਦੀ ਹੈ।’ ਇਸ ਬਿਆਨ ਤੋਂ ਕਿਸਾਨ ਸੰਗਠਨ ਭੜਕ ਉੱਠੇ ਅਤੇ ਉਨ੍ਹਾਂ ਨੇ ਸਿੱਧੂ ਨੂੰ ਹੰਕਾਰੀ ਕਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ‘ਸਿੱਧੂ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਹ ਸ਼ਹਾਦਤਾ ਦੇਣ ਵਾਲੇ ਕਿਸਾਨਾਂ ਨੂੰ ਪਿਆਸੇ ਦੱਸਦਾ ਹੈ। ਕਾਰਪੋਰੇਟ ਘਰਾਣਿਆਂ ਅੱਗੇ ਸੀਨਾ ਤਾਣ ਕੇ ਖੜੇ ਕਿਸਾਨਾਂ ਨੂੰ ਪਿਆਸਾ ਕਹਿੰਦਾ ਹੈ। ਸਿੱਧੂ ਕਿਸੇ ਸੰਵਿਧਾਨਕ ਅਹੁਦੇ ਉੱਤੇ ਨਹੀਂ, ਇੱਕ ਪਾਰਟੀ ਦਾ ਪ੍ਰਧਾਨ ਹੈ ਅਤੇ ਪਾਰਟੀ ਪ੍ਰਧਾਨ ਕੁਝ ਕਰ ਹੀ ਨਹੀਂ ਸਕਦਾ।’ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਪੰਧੇਰ ਨੇ ਵੀ ਕਿਹਾ ਹੈ ਕਿ ਸਿੱਧੂ ਨੂੰ ਪ੍ਰਧਾਨਗੀ ਦਾ ਨਸ਼ਾ ਹੋ ਗਿਆ ਹੈ।
ਦੂਸਰੇ ਪਾਸੇ ਕਿਸਾਨ ਯੂਨੀਅਨ ਦੇ ਜਿ਼ਲਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਬਾਰੇ ਨਵਜੋਤ ਸਿੰਘ ਸਿੱਧੂ ਦੀ ਭਾਸ਼ਾ ਹੀ ਠੀਕ ਨਹੀਂ, ਜਿਹੜੇ ਕਿਸਾਨਾਂ ਨੂੰ ਉਹ ਪਿਆਸਾ ਦੱਸਦੇ ਹਨ, ਉਨ੍ਹਾਂ ਕਿਸਾਨਾਂ ਦਾ ਪੈਦਾ ਕੀਤਾ ਅਨਾਜ ਖਾਂਦੇ ਹਨ। ਜੇ ਇਹੋ ਗੱਲ ਹੈ ਤਾਂ ਸਿੱਧੂ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਅਨਾਜ ਨੂੰ ਹੱਥ ਨਾ ਲਾਉਣ। ਕਿਸਾਨ ਆਗੂ ਜਗਸੀਰ ਸਿੰਘ ਝੂੰਬਾ ਨੇ ਕਿਹਾ ਕਿ ‘ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਮਕਸਦ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣਾ ਹੈ ਤਾਂ ਕਿ ਪੰਜਾਬ ਦੇ ਮੁੱਦਿਆਂ ਨੂੰ ਲੋਕ ਭੁੱਲ ਜਾਣ। ਇਹ ਸਿਆਸੀ ਡਰਾਮਾ ਹੈ, ਜਿਸ ਤੋਂ ਬਾਅਦ ਕਿਸਾਨਾਂ ਨੂੰ ਕੁਝ ਨਹੀਂ ਮਿਲੇਗਾ, ਪਰ ਪੰਜਾਬ ਦੇ ਲੋਕ ਸਮਝਦਾਰ ਹੋ ਗਏ ਹਨ ਤੇ ਆਪਣੇ ਹੱਕਾਂ ਲਈ ਕਿਸੇ ਦੀਆਂ ਗੱਲਾਂ ਵਿਚ ਨਹੀਂ ਆਉਣਗੇ।’ ਇਸ ਤੋਂ ਇਲਾਵਾ ਕਿਸਾਨ ਆਗੂ ਜਸਵੀਰ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਮੰਤਰੀ ਬਣ ਕੇ ਕੁਝ ਨਹੀਂ ਸਨ ਕਰ ਸਕੇ ਤਾਂ ਕਾਂਗਰਸ ਦਾ ਪ੍ਰਧਾਨ ਬਣ ਕੇ ਕੀ ਕਰ ਲੈਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ