Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

July 27, 2021 05:34 PM

ਚੰਡੀਗੜ੍ਹ, 27 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।
ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ