Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸਾਰੇ ਕੈਨੇਡੀਅਨਜ਼ ਨੂੰ ਪੂਰੀ ਤਰ੍ਹਾਂ ਵੈਕਸੀਨੇਟ ਕਰਨ ਲਈ ਕੈਨੇਡਾ ਕੋਲ ਕੋਵਿਡ-19 ਵੈਕਸੀਨ ਦੀ ਹੈ ਵਾਧੂ ਡੋਜ਼ : ਟਰੂਡੋ

July 28, 2021 12:24 AM

ਓਟਵਾ, 27 ਜੁਲਾਈ (ਪੋਸਟ ਬਿਊਰੋ) : ਇਸ ਸਮੇਂ ਕੈਨੇਡਾ ਕੋਲ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਹਰੇਕ ਯੋਗ ਵਿਅਕਤੀ ਦਾ ਟੀਕਾਕਰਣ ਕਰਨ ਲਈ ਵਾਧੂ ਮਾਤਰਾ ਵਿੱਚ ਵੈਕਸੀਨ ਹੈ। ਮੰਗਲਵਾਰ ਤੱਕ 66 ਮਿਲੀਅਨ ਡੋਜ਼ਾਂ ਕੈਨੇਡਾ ਨੂੰ ਹਾਸਲ ਹੋ ਚੁੱਕੀਆਂ ਹਨ।ਇਹ ਖੁਲਾਸਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ ਗਿਆ।
ਪ੍ਰਧਕਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੌਂਕਟਨ, ਐਨ ਬੀ ਵੈਕਸੀਨੇਸ਼ਨ ਕਲੀਨਿਕ ਉੱਤੇ ਇਸ ਸਬੰਧ ਵਿੱਚ ਐਲਾਨ ਕੀਤਾ। ਟਰੂਡੋ ਨੇ ਆਖਿਆ ਕਿ ਸਿਆਲਾਂ ਵਿੱਚ ਉਨ੍ਹਾਂ ਵਾਅਦਾ ਕੀਤਾ ਸੀ ਕਿ ਸਤੰਬਰ ਦੇ ਅੰਤ ਤੱਕ ਸਾਰੇ ਯੋਗ ਕੈਨੇਡੀਅਨਜ਼ ਲਈ ਵਾਧੂ ਵੈਕਸੀਨ ਹੋਵੇਗੀ। ਟਰੂਡੋ ਨੇ ਆਖਿਆ ਕਿ ਉਨ੍ਹਾਂ ਨਾ ਸਿਰਫ ਆਪਣਾ ਵਾਅਦਾ ਪੁਗਾਇਆ ਹੈ ਸਗੋਂ ਇਸ ਵਾਅਦੇ ਨੂੰ ਦੋ ਮਹੀਨੇ ਪਹਿਲਾਂ ਹੀ ਪੂਰਾ ਕਰ ਲਿਆ ਹੈ। ਜੂਨ ਵਿੱਚ ਟਰੂਡੋ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਇਸ ਮਹੀਨੇ ਦੇ ਅੰਤ ਤੱਕ ਕੈਨੇਡਾ ਨੂੰ ਕੋਵਿਡ-19 ਵੈਕਸੀਨ ਦੀਆਂ 68 ਮਿਲੀਅਨ ਡੋਜ਼ਾਂ ਹਾਸਲ ਹੋ ਜਾਣਗੀਆਂ। ਉਨ੍ਹਾਂ ਇਹ ਆਖਿਆ ਸੀ ਕਿ ਸਾਰੇ ਕੈਨੇਡੀਅਨਜ਼ ਨੂੰ ਗਰਮੀਆਂ ਤੱਕ ਇੱਕ ਡੋਜ਼ ਤੇ ਇਸ ਸਾਲ ਦੇ ਅੰਤ ਤੱਕ ਦੋ ਡੋਜ਼ਾਂ ਲੱਗ ਜਾਣਗੀਆਂ।
ਪੋ੍ਰਕਿਓਰਮੈਂਟ ਮੰਤਰੀ ਅਨੀਤਾ ਆਨੰਦ ਨੇ ਵੀ ਮੰਗਲਵਾਰ ਨੂੰ ਟਰੂਡੋ ਦੇ ਇਸ ਬਿਆਨ ਦਾ ਸਮਰਥਨ ਕੀਤਾ।ਉਨ੍ਹਾਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਇਸ ਹਫਤੇ ਦੇ ਅੰਤ ਤੱਕ ਕੈਨੇਡਾ ਨੂੰ 68 ਮਿਲੀਅਨ ਸ਼ੌਟਸ ਹਾਸਲ ਹੋ ਜਾਣਗੇ। ਇੱਕ ਰਿਪੋਰਟ ਮੁਤਾਬਕ ਮੰਗਲਵਾਰ ਸਵੇਰ ਤੱਕ 80 ਫੀ ਸਦੀ ਕੈਨੇਡੀਅਨਜ਼ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਤੇ 63 ਫੀ ਸਦੀ ਕੈਨੇਡੀਅਨਜ਼ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਇੱਕ ਵਾਰੀ ਕੁੱਝ ਮਹੀਨਿਆਂ ਨਾਲ ਪਛੜਨ ਤੋਂ ਬਾਅਦ ਇਸ ਸਮੇਂ ਕੈਨੇਡਾ ਹੋਰਨਾਂ ਜੀ-7 ਮੁਲਕਾਂ ਨਾਲੋਂ ਵੈਕਸੀਨੇਸ਼ਨ ਦੇ ਮਾਮਲੇ ਵਿੱਚ ਸੱਭ ਤੋਂ ਅੱਗੇ ਚੱਲ ਰਿਹਾ ਹੈ।
ਵੈਸੇ ਤਾਂ ਬਹੁਤੇ ਕੈਨੇਡੀਅਨ ਵੈਕਸੀਨ ਲਵਾ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਕੈਨੇਡੀਅਨਜ਼ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਕਿਸੇ ਝਿਜਕ ਕਾਰਨ ਤੇ ਜਾਂ ਫਿਰ ਕੁੱਝ ਹੋਰਨਾਂ ਕਾਰਨਾਂ ਕਰਕੇ ਅਜੇ ਤੱਕ ਵੈਕਸੀਨੇਸ਼ਨ ਨਹੀਂ ਕਰਵਾਈ।ਟਰੂਡੋ ਹੁਣ ਤੱਕ ਵੈਕਸੀਨੇਸ਼ਨ ਨਾ ਕਰਵਾ ਸਕਣ ਵਾਲੇ ਕੈਨੇਡੀਅਨਜ਼ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਹੈਲਥ ਕੈਨੇਡਾ ਵੱਲੋਂ ਇਸ ਵੈਕਸੀਨ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਦੱਸਿਆ ਗਿਆ ਹੈ।ਟਰੂਡੋ ਨੇ ਆਖਿਆ ਕਿ ਹੁਣ ਹਰੇਕ ਕੈਨੇਡੀਅਨ ਲਈ ਵਾਧੂ ਡੋਜ਼ ਹੋਣ ਕਾਰਨ ਵੈਕਸੀਨ ਨਾ ਲਵਾਉਣ ਲਈ ਕਿਸੇ ਦਾ ਕੋਈ ਬਹਾਨਾ ਨਹੀਂ ਚੱਲ ਸਕਦਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼