Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਹਥਿਆਰਬੰਦ ਫੌਜਾਂ ਵਿੱਚ ਅਫ਼ਸਰਾਂ ਦੇ 10 ਹਜ਼ਾਰ ਤੇ ਜਵਾਨਾਂ ਦੇ ਲੱਖ ਤੋਂ ਵੱਧ ਅਹੁਦੇ ਖਾਲੀ

July 28, 2021 02:41 AM

ਨਵੀਂ ਦਿੱਲੀ, 27 ਜੁਲਾਈ (ਪੋਸਟ ਬਿਊਰੋ)- ਭਾਰਤ ਦੀ ਜ਼ਮੀਨੀ ਫੌਜ, ਹਵਾਈ ਫੌਜ, ਸਮੁੰਦਰੀ ਫੌਜ ਤੇ ਫੌਜੀ ਮੈਡੀਕਲ ਸੇਵਾ ਵਿੱਚ ਅਧਿਕਾਰੀਆਂ ਦੇ ਲੱਗਭਗ 10 ਹਜ਼ਾਰ ਅਤੇ ਜਵਾਨਾਂ ਦੇ ਇੱਕ ਲੱਖ ਤੋਂ ਵੱਧ ਅਹੁਦੇ ਖਾਲੀ ਹਨ। ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਰਾਜ ਸਭਾ ਵਿੱਚ ਇੱਕ ਲਿਖਤ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਅਜੇ ਭੱਟ ਨੇ ਦੱਸਿਆ ਕਿ ਜ਼ਮੀਨੀ ਫੌਜ ਵਿੱਚ ਅਫਸਰਾਂ ਦੇ 7912, ਹਵਾਈ ਫੌਜ ਵਿੱਚ 610, ਸਮੁੰਦਰੀ ਫੌਜ ਵਿੱਚ 1190 ਅਤੇ ਫੌਜੀ ਮੈਡੀਕਲ ਅਤੇ ਡੈਂਟਲ ਸੇਵਾ ਵਿੱਚ 444 ਅਹੁਦੇ ਅਤੇ ਫੌਜੀ ਨਰਸਿੰਗ ਸੇਵਾ ਵਿੱਚ 693 ਅਹੁਦੇ ਖਾਲੀ ਹਨ। ਆਰਮੀ ਵਿੱਚ ਜਵਾਨ ਅਤੇ ਜੇ ਸੀ ਓ ਦੇ 90,640, ਏਅਰਫੋਰਸ ਦੇ 7104, ਨੇਵੀ ਵਿੱਚ 11,927 ਅਤੇ ਮੈਡੀਕਲ ਸੇਵਾ ਵਿੱਚ 126 ਅਹੁਦੇ ਖਾਲੀ ਹਨ। ਸਰਕਾਰ ਹਥਿਆਰਬੰਦ ਫੌਜਾਂ ਵਿੱਚ ਅਧਿਕਾਰੀਆਂ ਅਤੇ ਜਵਾਨਾਂ ਦੀ ਕਮੀ ਨੂੰ ਪੂਰਾ ਕਰਨ ਦੇ ਉਪਾਅ ਕਰ ਰਹੀ ਹੈ। ਮੰਤਰੀ ਅਜੇ ਭੱਟ ਨੇ ਦੱਸਿਆ ਕਿ ਸਾਲ 2020 ਅਨੁਸਾਰ ਹਥਿਆਰਬੰਦ ਫੌਜਾਂ ਵਿੱਚ ਉਤਰੀ ਸੂਬਿਆਂ ਦੇ ਜਵਾਨਾਂ ਅਤੇ ਜੇ ਸੀ ਓ ਭਾਵ ਜੂਨੀਅਰ ਕਮਿਸ਼ਨ ਅਧਿਕਾਰੀਆਂ ਦੀ ਗਿਣਤੀ ਵੱਧ ਹੈ।ਉਤਰ ਪ੍ਰਦੇਸ਼ ਦੇ ਜੇ ਸੀ ਓ ਸਭ ਤੋਂ ਵੱਧ ਹਨ। ਫੌਜ ਵਿੱਚ ਹਿਮਾਚਲ ਪ੍ਰਦੇਸ਼ ਦੇ 3571, ਬਿਹਾਰ ਦੇ 3405, ਆਂਧਰਾ ਪ੍ਰਦੇਸ਼ ਦੇ 2399, ਜੰਮੂ-ਕਸ਼ਮੀਰ ਤੇ ਲੱਦਾਖ ਦੇ 2834 ਅਤੇ ਕਰਨਾਟਕ ਦੇ 2852 ਜੇ ਸੀ ਓ ਹਨ।
ਦੇਸ਼ ਦੇ ਆਮ ਨਾਗਰਿਕਾਂ ਵਾਂਗ ਹਥਿਆਰਬੰਦ ਦਸਤਿਆਂ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਕੋਵਿਡ-19 ਬੀਮਾਰੀ ਦੇ ਕਾਰਨ ਤਿੰਨਾਂ ਫੌਜਾਂ ਦੇ 184 ਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਨਿਯਮਾਂ ਹੇਠ ਤਿੰਨਾਂ ਫ਼ੌਜਾਂ ਦੇ ਮੁਲਾਜ਼ਮਾਂ ਨੂੰ ਸੇਵਾ ਵੇਲੇ ਕੋਵਿਡ ਨਾਲ ਮੌਤ ਹੋਣ ਉੱਤੇ ਵਿਸ਼ੇਸ਼ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਪਰ ਸੇਵਾ ਦੌਰਾਨ ਮੌਤ ਦੇ ਸਾਰੇ ਕੇਸਾਂ ਵਿੱਚ ਰਿਟਾਇਰਮੈਂਟਵਾਲੇ ਵੱਖ-ਵੱਖ ਲਾਭ ਦਿੱਤੇ ਜਾਂਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ