Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਇਸਰੋ ਜਾਸੂਸੀ ਕੇਸ : ਸੁਪਰੀਮ ਕੋਰਟ ਵੱਲੋਂ ਸੀ ਬੀ ਆਈ ਨੂੰ ਦੋਸ਼ੀ ਪੁਲਸ ਅਫਸਰਾਂ ਵਿਰੁੱਧ ਜਾਂਚ ਦਾ ਹੁਕਮ

July 28, 2021 02:43 AM

ਨਵੀਂ ਦਿੱਲੀ, 27 ਜੁਲਾਈ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਭਾਰਤੀ ਸਪੇਸ ਰਿਸਰਚ ਸੰਸਥਾ (ਇਸਰੋ) ਦੇ ਵਿਗਿਆਨੀ ਨੰਬੀ ਨਾਰਾਇਣਨ ਨਾਲ ਜੁੜੇ 1994 ਦੇ ਜਾਸੂਸੀ ਕੇਸ ਦੇ ਦੋਸ਼ੀ ਪੁਲਸ ਅਧਿਕਾਰੀਆਂ ਦੀ ਭੂਮਿਕਾ ਬਾਰੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਡੀ ਕੇ ਜੈਨ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਕਿਸੇ ਮੁਕੱਦਮੇ ਦਾ ਆਧਾਰ ਨਹੀਂ ਬਣਦੀ ਅਤੇ ਸੀ ਬੀ ਆਈ ਨੂੰ ਦਰਜ ਕੇਸ ਦੀ ਜਾਂਚ ਕਰਕੇ ਸਬੂਤ ਲੱਭਣੇ ਪੈਣਗੇ।
ਨੰਬੀ ਨਾਰਾਇਣਨ (79) ਨੂੰ ਸੁਪਰੀਮ ਕੋਰਟ ਨੇ ਨਾ ਸਿਰਫ਼ ਬਰੀ ਕਰ ਦਿੱਤਾ ਸੀ, ਸਗੋਂ ਉਨ੍ਹਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਨਿਰਦੇਸ਼ ਦਿੱਤਾ ਸੀ। ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ ਸਿਰਫ਼ ਰਿਪੋਰਟ ਦੇ ਆਧਾਰ ਉੱਤੇ ਸੀ ਬੀ ਆਈ ਤੁਹਾਡੇ (ਦੋਸ਼ੀ) ਵਿਰੁੱਧ ਨਹੀਂ ਜਾ ਸਕਦੀ, ਉਸ ਨੂੰ ਜਾਂਚ ਕਰਨੀ ਪਵੇਗੀ, ਸਬੂਤ ਇਕੱਠੇ ਕਰਨੇ ਪੈਣਗੇ ਤੇ ਜਾਂਚ ਹੀ ਕਰਨੀ ਪਵੇਗੀ। ਰਿਪੋਰਟ ਦੋਸ਼ ਲਾਉਣ ਦਾ ਆਧਾਰ ਨਹੀਂ ਹੋ ਸਕਦੀ। ਬੈਂਚ ਨੇ ਸੁਣਵਾਈ ਦੌਰਾਨ ਇਹ ਨਿਰਦੇਸ਼ ਓਦੋਂ ਦਿੱਤਾ ਜਦ ਇੱਕ ਦੋਸ਼ੀ ਦੇ ਵਕੀਲ ਨੇ ਕਿਹਾ ਕਿ ਇਹ ਰਿਪੋਰਟ ਉਨ੍ਹਾਂ ਨਾਲ ਵੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਸੀ ਬੀ ਆਈ ਨੂੰ ਇਸ ਉੱਤੇ ਬੇਹੱਦ ਯਕੀਨ ਹੈ। ਬੈਂਚ ਨੇ ਕਿਹਾ ਕਿ ਰਿਪੋਰਟ ਨਾਲ ਕੁਝ ਨਹੀਂ ਹੋਵੇਗਾ, ਇਹ ਰਿਪੋਰਟ ਸਿਰਫ਼ ਸ਼ੁਰੂਆਤੀ ਜਾਣਕਾਰੀ ਹੈ। ਆਖਿਰਕਾਰ ਸੀ ਬੀ ਆਈ ਜਾਂਚ ਕਰੇਗੀ, ਜਿਸ ਦੇ ਨਤੀਜੇ ਸਾਹਮਣੇ ਆਉਣਗੇ।
ਇਹ ਮਾਮਲਾ ਅਕਤੂਬਰ 1994 ਵਿੱਚਉੱਭਰਿਆ ਅਤੇ ਦਾਅਵਾ ਕੀਤਾ ਗਿਆ ਸੀ ਕਿ ਮਾਲਦੀਵ ਦੀ ਇੱਕ ਔਰਤ ਰਸ਼ੀਦਾ ਨੂੰ ਤਿਰੁਵਨੰਤਪੁਰਮ ਵਿੱਚ ਇਸਰੋ ਰਾਕੇਟ ਇੰਜਣ ਦਾ ਗੁਪਤ ਗ੍ਰਾਫ ਲੈਂਦੇ ਗ਼੍ਰਿਫ਼ਤਾਰ ਕੀਤਾ ਗਿਆ ਸੀ। ਰਸ਼ੀਦਾ ਨੇ ਇਹ ਗ੍ਰਾਫਿਕ ਪਾਕਿਸਤਾਨ ਨੂੰ ਵੇਚਣਾ ਸੀ। ਇਸ ਕੇਸ ਵਿੱਚ ਇਸਰੋ ਦੇ ਕ੍ਰਾਇਓਜੈਨਿਕ ਇੰਜਣ ਪ੍ਰੋਜੈਕਟ ਦੇ ਤਤਕਾਲੀ ਡਾਇਰੈਕਟਰ ਨਾਰਾਇਣਨ ਨੂੰ ਇਸਰੋ ਦੇ ਡਿਪਟੀ ਡਾਇਰੈਕਟਰ ਡੀ ਸ਼ਸ਼ੀਕੁਮਾਰਨ ਦੇ ਨਾਲ ਗ਼੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ਵਿੱਚ ਰਸ਼ੀਦਾ ਦੀ ਮਾਲਦੀਵ ਦੀ ਦੋਸਤ ਫੌਜੀਆ ਹਸਨ ਨੂੰ ਵੀ ਗ਼੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ