Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਦੇ ਕਵਰਿੰਗ ਉਮੀਦਵਾਰ ਰਹਿ ਚੁੱਕੇ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

July 28, 2021 02:57 AM

ਚੰਡੀਗ਼ੜ੍ਹ, 27 ਜੁਲਾਈ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਧਾਨਸਭਾ ਚੋਣਾਂ ਵੇਲੇਦੇ ਕਵਰਿੰਗ ਉਮੀਦਵਾਰ ਤੇ ਸਵਰਗੀ ਪਾਰਲੀਮੈਂਟ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਕੱਲ੍ਹ ਚੰਡੀਗ਼ੜ੍ਹ ਵਿੱਚ ਹੋਏ ਇੱਕ ਸਮਾਗਮ ਮੌਕੇ ਗੁਰਮੀਤ ਸਿੰਘ ਖੁੱਡੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉੱਤੇਪਾਰਟੀ ਦੇ ਪ੍ਰਦੇਸ਼ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਕੋ-ਇੰਚਾਰਜ ਰਾਘਵ ਚੱਢਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਬਲਜਿੰਦਰ ਕੌਰ ਨੇ ਸਵਾਗਤ ਕੀਤਾ। ਖੁੱਡੀਆਂ ਨਾਲ ਲੰਬੀ ਹਲਕੇ ਨਾਲ ਸਬੰਧਤ ਕੁਝ ਸਰਪੰਚ, ਪੰਚ ਅਤੇ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆ ਅਤੇ ਹੋਰਨਾਂ ਦਾ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਦੀਆਂ ਸ਼ਖ਼ਸੀਅਤਾਂ ਅੱਗੇ ਆ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ ਅਤੇ ਚੰਗੇ ਬੰਦਿਆਂ ਦਾ ਇਸ ਪਾਰਟੀ ਵਿੱਚ ਖੁੱਲ੍ਹੇ ਮਨ ਨਾਲ ਸਵਾਗਤ ਹੈ। ਉਨ੍ਹਾ ਕਿਹਾ ਕਿ ਖੁੱਡੀਆਂ ਪਰਵਾਰ ਮਾਲਵੇ ਦਾ ਨਾਮਵਰ ਪਰਵਾਰ ਹੈ ਅਤੇ ਇਸ ਦਾ ਜ਼ਿਲ੍ਹਾ ਮੁਕਤਸਰ, ਫ਼ਰੀਦਕੋਟ ਅਤੇ ਬਠਿੰਡਾ ਸਮੇਤ ਪੂਰੇ ਪੰਜਾਬ ਵਿੱਚ ਚੰਗਾ ਪ੍ਰਭਾਵ ਹੈ। ਰਾਘਵ ਚੱਢਾ ਨੇ ਕਿਹਾ ਗੁਰਮੀਤ ਸਿੰਘ ਖੁੱਡੀਆਂ ਇੱਕ ਲੋਕ ਆਗੂ ਹਨ, ਜਿਨ੍ਹਾਂ ਨੇ ਲੋਕਾਂ ਦੀ ਤਿਆਗ ਦੀ ਭਾਵਨਾ ਨਾਲ ਸੇਵਾ ਕੀਤੀ ਹੈ ਪਰ ਕਾਂਗਰਸੀ ਆਗੂਆਂ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਗੁਰਮੀਤ ਸਿੰਘ ਖੁੱਡੀਆਂ ਨੂੰ ਸਿਆਸਤ ਵਿੱਚ ਉਪਰ ਨਹੀਂ ਉਠਣ ਦਿੱਤਾ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦ ਕਿ ਕਾਂਗਰਸੀ ਆਗੂ ਬਾਦਲ ਪਰਵਾਰ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਸੌਦੇਬਾਜ਼ੀ ਕਰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ