Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਅੰਗਰੇਜ਼ਾਂ ਵੇਲੇ ਬਣੇ ਰਾਜ-ਧ੍ਰੋਹ ਕਾਨੂੰਨ ਨੂੰ ਕਿਸਾਨਾਂ ਵੱਲੋਂ ਹਾਈ ਕੋਰਟ `ਚ ਚੁਣੌਤੀ

July 28, 2021 03:01 AM

ਚੰਡੀਗ਼ੜ੍ਹ, 27 ਜੁਲਾਈ (ਪੋਸਟ ਬਿਊਰੋ)- ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਬੀ ਜੇ ਪੀ ਨੇਤਾ ਰਣਬੀਰ ਗੰਗਵਾ ਉਤੇ ਹਮਲੇ ਦੇ ਕੇਸ ਵਿੱਚ ਕਿਸਾਨਾਂ ਉਤੇ ਰਾਜ-ਧ੍ਰੋਹ ਦੀਆਂ ਧਾਰਾਵਾਂ ਦਾ ਕੇਸ ਦਰਜ ਕਰਨ ਕਰ ਕੇ ਹਰਿਆਣਾ ਪ੍ਰੋਗਰੈਸਿਵ ਫ਼ਾਰਮਰਜ਼ ਯੂਨੀਅਨ ਦੇ ਕੋਆਰਡੀਨੇਟਰ ਰਮੇਸ਼ ਪੰਘਾਲ ਨੇ ਵਕੀਲ ਪ੍ਰਦੀਪ ਰਾਪੜ੍ਹੀਆ ਰਾਹੀਂ ਅਰਜ਼ੀ ਦਾਖ਼ਲ ਕਰਕੇ ਰਾਜ-ਧ੍ਰੋਹ ਕਾਨੂੰਨ ਦੀ ਸੰਵਿਧਾਨਕ ਯੋਗਤਾ ਨੂੰ ਇਸ ਆਧਾਰ ਉਤੇ ਚੁਣੌਤੀ ਦਿੱਤੀ ਹੈ ਕਿ ਪ੍ਰਸ਼ਾਸਨ ਉਤੇ ਇਸ ਦਾ ਗਹਿਰਾ ਪ੍ਰਭਾਵ ਪੈਂਦਾ ਹੈ ਅਤੇ ਨਾਗਰਿਕਾਂ ਦੀ ਆਜ਼ਾਦੀ, ਜੋ ਮੌਲਿਕ ਅਧਿਕਾਰ ਹੈ, ਵਿੱਚ ਇਹ ਬਿਨਾਂ ਕਾਰਨ ਅੜਚਣ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਆਈ ਪੀ ਸੀ ਦੀ ਧਾਰਾ 124-ਏ, ਜੋ ਦੇਸ਼-ਧ੍ਰੋਹ ਦੇ ਦੋਸ਼ ਨਾਲ ਸਬੰਧਤ ਹੈ, ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਹੈ ਅਤੇ ਇਸ ਨੂੰ ਸਪੱਸ਼ਟ ਤੌਰ `ਤੇ ਖ਼ਤਮ ਕੀਤਾ ਜਾਣਾ ਚਾਹੀਦਾ ਹੈ।
ਇਸ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਗੁਲਾਮੀ ਸਮੇਂ ਦੀ ‘ਰਾਜ-ਧ੍ਰੋਹ’ ਤਜਵੀਜ਼ ਦਾ ਵਰਤੋਂ ਆਮ ਲੋਕਾਂ ਨੂੰ ਡਰਾਉਣ, ਚੁੱਪ ਕਰਵਾਉਣ ਅਤੇ ਸਜ਼ਾਦੇਣ ਲਈ ਕੀਤੀ ਜਾਂਦੀ ਸੀ। ਅੰਗਰੇਜ਼ਾਂ ਦੇ ਸਮੇਂ ਰਾਜ-ਧ੍ਰੋਹ ਰਾਜਨੀਤਕ ਦੋਸ਼ ਸੀ, ਜਿਸ ਨੂੰ ਮੁੱਖ ਤੌਰ ਉੱਤੇ ਬ੍ਰਿਟਿਸ਼ ਬਸਤੀਵਾਦ ਵੇਲੇ ਰਾਜਨੀਤਕ ਬਗ਼ਾਵਤ ਕੁਚਲਣ ਲਈ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧੱਕੇਸ਼ਾਹੀ ਬਿਰਤੀ ਵਾਲੇ ਕਾਨੂੰਨ ਦੀ ਆਜ਼ਾਦ ਭਾਰਤ ਵਿੱਚ ਕੋਈ ਥਾਂ ਨਹੀਂ। ਵਰਨਣ ਯੋਗ ਹੈ ਕਿ ਇਸ ਮਹੀਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੀ ਇਸ ਕਾਨੂੰਨ ਦੀ ਦੁਰਵਰਤੋਂ ਬਾਰੇ ਚਿੰਤਾ ਪ੍ਰਗਟ ਕਰ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ